Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਕੁਲਤਾਰ ਸਿੰਘ ਸੰਧਵਾਂ ਵੱਲੋਂ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

Web Admin

Web Admin

5 Dariya News

ਕੋਟਕਪੂਰਾ , 09 Apr 2025

Last updated on: Apr 10, 2025, 11:48 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਪਿੰਡਾਂ ਦੇਵੀਵਾਲਾ, ਸਿਰਸੜੀ ਅਤੇ ਕੋਟਸੁਖੀਆ ਦੇ ਸਕੂਲਾਂ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।ਸਕੂਲਾਂ ਵਿੱਚ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਾਡੀ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣਾ ਹੈ, ਜੋ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਸਾਕਾਰ ਕੀਤਾ ਜਾ ਸਕਦਾ ਹੈ। 

ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵੱਡੇ ਸੁਧਾਰ ਅਤੇ ਵਿਕਾਸ ਕਾਰਜ ਅਮਲ ਵਿੱਚ ਲਿਆ ਰਹੀ ਹੈ, ਜਿਸ ਸਦਕਾ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਕਰਨ ਨੂੰ ਤਰਜੀਹ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਜਟ ਦਾ ਵੱਡਾ ਹਿੱਸਾ ਸਿੱਖਿਆ 'ਤੇ ਖਰਚ ਕਰਦੀ ਰਹੇਗੀ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ, ਡਿਜੀਟਲ ਬਲੈਕਬੋਰਡ, ਅਤਿ-ਆਧੁਨਿਕ ਸਾਇੰਸ ਲੈਬਾਂ, ਬਿਹਤਰ ਬੁਨਿਆਦੀ ਢਾਂਚਾ ਆਦਿ ਵਰਗੀਆਂ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। 

ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ੀ ਸੰਸਥਾਵਾਂ ਤੋਂ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਸਕਣ।ਸਪੀਕਰ ਸੰਧਵਾਂ ਨੇ ਅੱਜ ਕੋਟਕਪੂਰਾ ਦੇ ਸਰਕਾਰੀ ਹਾਈ ਸਕੂਲ ਦੇਵੀਵਾਲਾ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਿੱਥੇ ਵਿਕਾਸ ਕਾਰਜਾਂ 'ਤੇ 54.40 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ, ਸਿਰਸੜੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਸੁਖੀਆ ਦੇ ਵਿਕਾਸ ਕਾਰਜਾਂ ਦਾ ਵੀ ਉਦਘਾਟਨ ਕੀਤਾ ਜਿੱਥੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਲੱਖਾਂ ਰੁਪਏ ਖਰਚ ਕੀਤੇ ਗਏ ਹਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD