Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ - ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ 1.09 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ

Web Admin

Web Admin

5 Dariya News

ਦਿੜ੍ਹਬਾ/ ਸੰਗਰੂਰ , 09 Apr 2025

Last updated on: Apr 10, 2025, 11:49 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦਾ ਨਵੀਨੀਕਰਨ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉਤੇ ਪਹੁੰਚਾਉਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਕਰ ਤੇ ਆਬਕਾਰੀ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 3 ਸਰਕਾਰੀ ਸਕੂਲਾਂ ਵਿੱਚ ਲਗਭਗ 1 ਕਰੋੜ 9 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। 

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਸੂਬੇ ਵਿੱਚ ਧੜਾਧੜ ਪ੍ਰਾਈਵੇਟ ਸਕੂਲ ਖੁੱਲ੍ਹੇ ਅਤੇ ਸਿੱਖਿਆ ਨੂੰ ਮਹਿੰਗਾ ਕਰਕੇ ਆਮ ਲੋਕਾਂ ਦੇ ਬੱਚਿਆਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਗਿਆ। ਪਰ ਸਾਲ 2022 ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉੱਤੇ ਉਪਰਾਲੇ ਸ਼ੁਰੂ ਹੋਏ ਅਤੇ ਨਿਰੰਤਰ ਯਤਨਾਂ ਸਦਕਾ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ ਓਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜਾਉਣ ਸ਼ੈਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਆਈ ਆਈ ਟੀ ਅਹਿਮਦਾਬਾਦ, ਸਿੰਘਾਪੁਰ, ਫਿਨਲੈਂਡ ਵਿੱਚ ਉੱਚ ਪੱਧਰੀ ਸਿਖਲਾਈ ਦਿਵਾਈ ਗਈ। 

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੇ ਉਸਾਰੂ ਮਾਹੌਲ ਸਦਕਾ 200 ਦੇ ਕਰੀਬ ਵਿਦਿਆਰਥੀਆਂ ਨੇ ਉੱਚ ਵੱਕਾਰੀ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 20 ਹਜ਼ਾਰ ਅਧਿਆਪਕ ਪੱਕੇ ਕੀਤੇ ਜਾ ਚੁੱਕੇ ਹਨ ਅਤੇ ਇਹ ਪ੍ਰਕਿਰਿਆ ਹਲੇ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲਗਭਗ 13 ਹਜ਼ਾਰ ਅਧਿਆਪਕ ਕੇਵਲ 6000 ਦੀ ਨਿਗੂਣੀ ਤਨਖਾਹ ਲੈਂਦੇ ਸਨ ਜਦਕਿ ਆਪ ਸਰਕਾਰ ਨੇ ਉਨ੍ਹਾਂ ਦੀ ਤਨਖਾਹ ਨੂੰ ਲਗਭਗ 5 ਗੁਣਾਂ ਕਰਕੇ 28 ਹਜ਼ਾਰ ਤੱਕ ਪਹੁੰਚਾ ਦਿੱਤਾ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿਚੋਂ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਲਈ ਵਧ ਚੜ ਕੇ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਅੱਜ ਪੰਜਾਬ ਵਿੱਚ ਹਰ ਪਾਸੇ ਵਿਕਾਸ ਦੀ ਹਨੇਰੀ ਚੱਲ ਰਹੀ ਹੈ ਅਤੇ ਦਿੜ੍ਹਬਾ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਵਿੱਚ ਵੱਧ ਤੋਂ ਵੱਧ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਹੈ ਆਪਣੀ ਮਿਹਨਤ ਲਗਨ ਅਤੇ ਦ੍ਰਿੜਤਾ ਨਾਲ ਉਚੇਰੀ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਹਾਸਲ ਕਰਕੇ ਜ਼ਿੰਦਗੀ ਵਿੱਚ ਬੁਲੰਦੀਆਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਮਾਪਿਆਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਲਈ ਲਗਾਤਾਰ ਉਪਰਾਲੇ ਕੀਤੇ ਜਾਣ ਅਤੇ ਨਿਰੰਤਰ ਹੱਲਾਸ਼ੇਰੀ ਨਾਲ ਪਰਮਾਤਮਾ ਜ਼ਰੂਰ ਸਫਲਤਾ ਦਿੰਦਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਾਸਤੇ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਲੋਕ ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਲਈ ਹੀ ਇਸ ਵਾਰ ਬਜਟ ਵਿੱਚ ਸਿੱਖਿਆ, ਸਿਹਤ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਸਮੇਤ ਹੋਰ ਲੋੜੀਂਦੇ ਖੇਤਰਾਂ ਵਿੱਚ ਸੁਧਾਰਾਂ ਲਈ ਵੱਡਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਨੇ ਵਿੱਤ, ਜੀਐਸਟੀ, ਕਰ ਤੇ ਆਬਕਾਰੀ ਅਤੇ ਯੋਜਨਾ ਵਿਭਾਗਾਂ ਅੰਦਰ ਕੀਤੇ ਕ੍ਰਾਂਤੀਕਾਰੀ ਉਦਮਾਂ ਬਾਰੇ ਵੀ ਜਾਣੂ ਕਰਵਾਇਆ।

ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਰੋਗਲਾ ਵਿਖੇ 31 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡ ਬੰਜਾਰਾ ਕਲਾਂ ਵਿਖੇ 28.50 ਲੱਖ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿਖੇ ਕਰੀਬ 50 ਲੱਖ ਰੁਪਏ ਦੇ ਲਾਗਤ ਨਾਲ ਤਿਆਰ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਵਿਰਸੇ ਉੱਤੇ ਅਧਾਰਿਤ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ, ਓਐਸਡੀ ਤਪਿੰਦਰ ਸਿੰਘ ਸੋਹੀ, ਐਸ ਪੀ ਨਵਰੀਤ ਸਿੰਘ ਵਿਰਕ, ਡੀਐਸਪੀ ਰੁਪਿੰਦਰ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਪ੍ਰੀਤ ਸਿੰਘ ਪੀਤੂ, ਚੇਅਰਪਰਸਨ ਮਾਰਕੀਟ ਕਮੇਟੀ ਜਸਵੀਰ ਕੌਰ ਸ਼ੇਰਗਿੱਲ,  ਚੇਅਰਮੈਨ ਸੂਲਰ ਘਰਾਟ ਹਰਵਿੰਦਰ ਸਿੰਘ,

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ ਸਮੇਤ ਸਬੰਧਤ ਸਕੂਲਾਂ ਦੇ ਮੁਖੀ, ਵਿਦਿਆਰਥੀ ਤੇ ਮਾਪੇ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Sikhya Kranti , Dirba , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD