Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ

ਮਿਲਕਫੈਡ ਦੇ ਵਿਸਤਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ, ਕਿਸਾਨਾਂ ਨੂੰ ਮਿਲੇਗਾ 370 ਕਰੋੜ ਰੁਪਏ ਦਾ ਲਾਭ, ਨੌਜਵਾਨਾਂ ਨੂੰ ਮਿਲਣਗੀਆਂ 1200 ਨੌਕਰੀਆਂ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Harbhajan Singh ETO, Kuldeep Singh Dhaliwal, Narendra Singh Shergill, Narendra Shergill

Web Admin

Web Admin

5 Dariya News

ਅੰਮ੍ਰਿਤਸਰ , 09 Apr 2025

Last updated on: Apr 10, 2025, 12:25 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਥਾਨਕ ਮਿਲਕ ਪਲਾਂਟ ਦਾ ਵਿਸਤਾਰ ਕਰਨ ਲਈ 135 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਨਾਲ ਲੱਸੀ, ਦਹੀਂ ਅਤੇ ਵੱਖ-ਵੱਖ ਸੁਆਦ ਵਾਲੇ ਦੁੱਧ ਸਮੇਤ ਹੋਰ ਉਤਪਾਦ ਤਿਆਰ ਕਰਨ ਦੀ ਸਮਰੱਥਾ ਵਿੱਚ ਇਜ਼ਾਫਾ ਹੋਵੇਗਾ।

ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਕਦੇ ਵੀ ਪਿਛਲੀਆਂ ਸਰਕਾਰਾਂ ਦੌਰਾਨ ਨਹੀਂ ਦੇਖੇ ਗਏ ਕਿਉਂਕਿ ਉਸ ਮੌਕੇ ਦੇ ਸੱਤਾਧਾਰੀ ਆਮ ਲੋਕਾਂ ਦੀ ਬਜਾਏ ਸਿਰਫ ਆਪਣੇ ਪਰਿਵਾਰਾਂ ਦੀ ਹੀ ਪ੍ਰਵਾਹ ਕਰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਆਏ ਦਿਨ ਅਜਿਹੇ ਸਮਾਗਮ ਹੁੰਦੇ ਹਨ ਕਿਉਂ ਜੋ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ਦੇ ਹਰੇਕ ਖੇਤਰ ਵਿੱਚ ਤਰੱਕੀ ਤੇ ਵਿਕਾਸ ਦੀ ਝਲਕ ਦੇਖੀ ਜਾ ਸਕਦੀ ਹੈ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਪੂਰੀ ਵਾਹ ਲਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਵੱਲੋਂ ਹੁਣ ਈ-ਕਾਮਰਸ ਪਲੇਟਫਾਰਮ ਜ਼ਰੀਏ ਵੀ ਆਪਣੇ ਉਤਪਾਦ ਵੇਚਣ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਕਿ ਦੁਨੀਆ ਭਰ ਵਿੱਚ ਬੈਠੇ ਲੋਕ ਆਨਲਾਈਨ ਖਰੀਦਦਾਰੀ ਰਾਹੀਂ ਮਿਆਰੀ ਉਤਪਾਦਾਂ ਦਾ ਸੁਆਦ ਲੈ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਉੱਘੇ ਖਿਡਾਰੀਆਂ ਨੂੰ ਵੇਰਕਾ ਦੇ ਬ੍ਰਾਂਡ ਅੰਬੈਸਡਰ ਵਜੋਂ ਨਾਲ ਜੋੜੇਗੀ ਤਾਂ ਜੋ ਦੁਨੀਆ ਭਰ ਵਿੱਚ ਵੇਰਕਾ ਦੇ ਉਤਪਾਦ ਪਹੁੰਚਾਏ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਵਧੀਆ ਦੁੱਧ, ਦਹੀਂ, ਲੱਸੀ ਅਤੇ ਹੋਰ ਉਤਪਾਦ ਪੈਦਾ ਕਰਕੇ ਦੇਸ਼ ਵਿੱਚ ‘ਚਿੱਟੀ ਕ੍ਰਾਂਤੀ’ ਦੀ ਅਗਵਾਈ ਕੀਤੀ ਹੈ ਅਤੇ ਸਹੀ ਮਾਅਨਿਆਂ ਵਿੱਚ ਸੂਬੇ ਦਾ ਇਹੀ ਵਿਕਾਸ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਮਿਲਕਫੈੱਡ ਦੀ ਉਤਪਾਦਨ ਸਮਰੱਥਾ ਨੂੰ ਵਧਾਏਗਾ ਸਗੋਂ ਖੇਤਰ ਵਿੱਚ ਡੇਅਰੀ ਉਦਯੋਗ ਦੇ ਵਿਕਾਸ ਵਿੱਚ ਵੀ ਯੋਗਦਾਨ ਪਾਵੇਗਾ ਅਤੇ ਮਿਲਕ ਯੂਨੀਅਨ ਅੰਮ੍ਰਿਤਸਰ ਨਾਲ ਜੁੜੇ ਡੇਅਰੀ ਕਿਸਾਨਾਂ ਨੂੰ ਲਾਹੇਵੰਦ ਕੀਮਤਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਲਈ ਨਵੇਂ ਸੇਵਾ ਨਿਯਮਾਂ ਦਾ ਖਰੜਾ ਤਿਆਰ ਕੀਤਾ ਹੈ, ਜੋ ਕਿ ਮਿਲਕਫੈੱਡ ਮੁਲਾਜ਼ਮਾਂ ਲਈ ਮੀਲ ਪੱਥਰ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯਮਾਂ ਨਾਲ ਰੈਗੂਲਰ ਮੁਲਾਜ਼ਮਾਂ ਨੂੰ ਸਰਕਾਰੀ ਕਰਮਚਾਰੀਆਂ ਦੇ ਬਰਾਬਰ ਤਨਖਾਹ ਮਿਲਿਆ ਕਰੇਗੀ। ਇਸ ਤੋਂ ਇਲਾਵਾ ਚੰਗੀ ਕਾਰਗੁਜ਼ਾਰੀ ਲਈ ਮੁਲਾਜ਼ਮਾਂ ਨੂੰ ਉਤਸ਼ਾਹਤ ਕਰਨ ਲਈ ਕਾਰਗੁਜ਼ਾਰੀ ਅਧਾਰਿਤ ਰਿਆਇਤਾਂ ਵੀ ਮਿਲਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ 1200 ਕਰਮਚਾਰੀਆਂ ਦੀ ਨਵੀਂ ਭਰਤੀ ਲਈ ਵੀ ਰਾਹ ਖੁੱਲ੍ਹੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਮਿਲਕਫੈੱਡ ਰਬੜੀ ਅਤੇ ਕਾਜੂ ਬਦਾਮ ਦੁੱਧ ਸਮੇਤ ਨਵੇਂ ਉਤਪਾਦ ਲਾਂਚ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੇਂ ਉਤਪਾਦ ਵੱਖ-ਵੱਖ ਖਪਤਕਾਰਾਂ ਦੀਆਂ ਤਰਜੀਹਾਂ ਨੂੰ ਪੂਰਾ ਕਰਨਗੇ, ਜਿਸ ਨਾਲ ਮਿਲਕਫੈੱਡ ਮੋਹਰੀ ਡੇਅਰੀ ਬ੍ਰਾਂਡ ਵਜੋਂ ਹੋਰ ਮਜ਼ਬੂਤੀ ਨਾਲ ਉੱਭਰੇਗਾ।ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਦਾ ਨਵਾਂ ਮੈਸਕਟ- 'ਵੀਰਾ' ਵੀ ਲਾਂਚ ਕੀਤਾ ਗਿਆ ਹੈ ਜੋ ਬ੍ਰਾਂਡ ਅੰਬੈਸਡਰ ਵਜੋਂ ਵਿਚਰੇਗਾ ਅਤੇ ਇਸ ਨਾਲ ਵੇਰਕਾ ਦੀ ਆਪਣੇ ਗਾਹਕਾਂ ਨਾਲ ਸਾਂਝ ਹੋਰ ਗੂੜੀ ਹੋਵੇਗੀ। 

ਉਨ੍ਹਾਂ ਕਿਹਾ ਕਿ ਮਿਲਕਫੈੱਡ ਦੀ ਸਥਾਪਨਾ 1973 ਵਿੱਚ ਪੰਜਾਬ ਵਿੱਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਸੀ ਅਤੇ ਇਸ ਦਾ ਮੁੱਖ ਉਦੇਸ਼ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਕੀਮਤਾਂ ਪ੍ਰਦਾਨ ਕਰਨਾ, ਦੁੱਧ ਦੀ ਖਰੀਦ ਨੂੰ ਵਧਾਉਣ ਲਈ ਤਕਨੀਕੀ ਸਹਾਇਤਾ ਦੇਣਾ ਅਤੇ ਡੇਅਰੀ ਉਤਪਾਦਾਂ ਦੀ ਪ੍ਰਭਾਵਸ਼ਾਲੀ ਮਾਰਕੀਟਿੰਗ ਨੂੰ ਯਕੀਨੀ ਬਣਾਉਣਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮੇਂ ‘ਮਿਲਕਫੈੱਡ ਪੰਜਾਬ’, ਭਾਰਤ ਦਾ ਸੱਤਵਾਂ ਸਭ ਤੋਂ ਵੱਡਾ ਦੁੱਧ ਸਹਿਕਾਰੀ ਅਦਾਰਾ ਹੈ ਜਿਸ ਦਾ ਸਾਲਾਨਾ ਕਾਰੋਬਾਰ 6000 ਕਰੋੜ ਰੁਪਏ ਤੋਂ ਵੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡੇਅਰੀ ਕਿਸਾਨਾਂ ਦੀ ਮਦਦ ਲਈ ਵੱਧ ਖ਼ਰੀਦ ਕੀਮਤਾਂ ਦੇਣ ਵਾਸਤੇ ਬਜਟ ਸਹਾਇਤਾ ਵਜੋਂ 100 ਕਰੋੜ ਰੁਪਏ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਿਲਕਫੈੱਡ ਦੀ ਮੁੱਖ ਤਾਕਤ ਵਧੀਆ ਗੁਣਵੱਤਾ ਵਾਲੇ ਦੁੱਧ ਦੀ ਖਰੀਦ ਅਤੇ ਉੱਚ ਗੁਣਵੱਤਾ ਵਾਲੇ ਦੁੱਧ ਉਤਪਾਦਾਂ ਦੇ ਉਤਪਾਦਨ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਣਵੱਤਾ ਵਾਲੇ ਉਤਪਾਦਾਂ ਨੂੰ ਯਕੀਨੀ ਬਣਾਉਣ ਲਈ ਮਿਲਕਫੈੱਡ ਅਤਿ-ਆਧੁਨਿਕ ਦੁੱਧ ਪਲਾਂਟ ਅਤੇ ਦੁੱਧ ਜਾਂਚ ਉਪਕਰਣ ਲਗਾਉਣ 'ਤੇ ਭਾਰੀ ਨਿਵੇਸ਼ ਕਰ ਰਿਹਾ ਹੈ ਤਾਂ ਜੋ ਪੂਰੀ ਲੜੀ ਵਿੱਚ ਦੁੱਧ ਦੀ ਹਰ ਬੂੰਦ ਦੀ ਗੁਣਵੱਤਾ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਸਕੇ ਅਤੇ ਖਪਤਕਾਰਾਂ ਨੂੰ ਸੁਰੱਖਿਅਤ ਉਤਪਾਦ ਪਹੁੰਚਾਏ ਜਾ ਸਕਣ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵੇਰਕਾ ਨੂੰ ਵੱਧ ਤੋਂ ਵੱਧ ਦੁੱਧ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਇਹ ਸੰਸਥਾ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਦਰਾਂ ਦੀ ਪੇਸ਼ਕਸ਼ ਕਰਨ ਦੇ ਨਾਲ-ਨਾਲ ਆਪਣਾ ਕਾਰੋਬਾਰ ਵਧਾਉਣ ਦੇ ਯੋਗ ਹੋ ਸਕੇ। ਉਨ੍ਹਾਂ ਕਿਹਾ ਕਿ ਮਿਲਕਫੈੱਡ ਸਮੇਂ-ਸਮੇਂ 'ਤੇ ਨਵੇਂ ਦੁੱਧ ਉਤਪਾਦ ਲਾਂਚ ਕਰ ਰਿਹਾ ਹੈ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਲਕਫੈੱਡ ਭਾਰਤ ਭਰ ਵਿੱਚ ਆਪਣੀ ਪਹੁੰਚ ਵਧਾਉਣ ਦੀ ਪ੍ਰਕਿਰਿਆ ਵਿੱਚ ਹੈ ਅਤੇ ਦਿੱਲੀ ਅਤੇ ਐਨ.ਸੀ.ਆਰ. ਬਾਜ਼ਾਰਾਂ ਵਿੱਚ ਤਾਜ਼ਾ ਦੁੱਧ ਅਤੇ ਹੋਰ ਉਤਪਾਦ ਲਾਂਚ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਮਿਲਕਫੈੱਡ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ, ਜੋ ਆਪਣੇ ਬ੍ਰਾਂਡ ਨਾਮ ਵੇਰਕਾ ਦੇ ਮਾਰਕੇ ਹੇਠ ਦੁੱਧ, ਮੱਖਣ, ਘਿਓ ਅਤੇ ਹੋਰ ਡੇਅਰੀ ਉਤਪਾਦਾਂ ਸਮੇਤ ਕਈ ਉਤਪਾਦ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਉਤਪਾਦ ਆਪਣੀ ਚੰਗੀ ਗੁਣਵੱਤਾ ਅਤੇ ਬਿਹਤਰੀਨ ਸੁਆਦ ਕਾਰਨ ਪੂਰੀ ਦੁਨੀਆ ਵਿੱਚ ਮਸ਼ਹੂਰ ਹਨ।

ਵਿਰੋਧੀ ਧਿਰਾਂ 'ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਸੱਤਾ ਲਈ ਆਪਸ ਵਿੱਚ ਲੜ ਰਹੇ ਹਨ, ਜਦੋਂ ਕਿ ਆਮ ਲੋਕਾਂ ਦੀ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਆਪਸ ਵਿੱਚ ਵੰਡੀ ਹੋਈ ਹੈ, ਜਿੱਥੇ ਆਗੂ ਸੱਤਾ ਦੀ ਖ਼ਾਤਰ ਇੱਕ ਦੂਜੇ ਦੀਆਂ ਲੱਤਾਂ ਖਿੱਚ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਮੇਸ਼ਾ ਸੱਤਾ ਲਈ ਲੜਦੇ ਰਹਿਣ ਵਾਲੇ ਮੌਕਾਪ੍ਰਸਤ ਅਤੇ ਲਾਲਚੀ ਆਗੂਆਂ ਤੋਂ ਸੂਬੇ ਲਈ ਕੁਝ ਵੀ ਵਧੀਆ ਦੀ ਉਮੀਦ ਨਹੀਂ ਰੱਖੀ ਜਾ ਸਕਦੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Harbhajan Singh ETO , Kuldeep Singh Dhaliwal , Narendra Singh Shergill , Narendra Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD