Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਵਿਧਾਇਕ ਸਾਹਿਬਾਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਕੀਤੀ ਅਪੀਲ

Fauja Singh Sarari, AAP, Aam Aadmi Party, Aam Aadmi Party Punjab, AAP Punjab,Ranbir Singh Bhullar,Rajneesh Kumar Dahiya, Naresh Kataria, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 09 Apr 2025

Last updated on: Apr 10, 2025, 13:23 IST

ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾੲਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਬਿਆਨ ਨੂੰ ਲੈ ਕੇ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿਧਾਇਕ ਸਾਹਿਬਾਨਾਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਇੱਕ ਮਹਾਨ ਸਖ਼ਸੀਅਤ ਹੋਏ ਹਨ। ਉਹ ਇੱਕ  ਪ੍ਰਸਿੱਧ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ  ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। 

ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਡਾਕਟਰ ਅੰਬੇਡਕਰ ਜੀ ਸਿਰਫ਼ ਦੱਬੇ ਕੁੱਚਲੇ ਲੋਕਾਂ ਦੇ ਹੀ ਮਸੀਹਾ ਨਹੀਂ ਹਨ ਬਲਕਿ ਇੱਕ ਯੁੱਗ ਪੁਰਸ਼ ਹੁੰਦੇ ਹੋਏ ਸਮੁੱਚੀ ਮਾਨਵਤਾ ਦੇ ਭਲੇ ਲਈ ਕੰਮ ਕਰਨ ਵਾਲੇ ਮਹਾਨ ਵਿਦਵਾਨ ਸਨ। 

ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਵਿਅਕਤੀ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੇ ਬਿਆਨ ਆਉਣਾ ਬਹੁਤ ਹੀ ਸ਼ਰਮਨਾਕ ਹੈ। ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਸ਼ਰਾਰਤੀ ਅਨਸਰ ਜਾਣ ਬੁੱਝ ਕੇ ਪੰਜਾਬ ਦੇ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰ ਰਹੇ ਹਨ। 

ਇਹ ਪੰਜਾਬ ਅਤੇ ਪੰਜਾਬੀਅਤ ਨੂੰ ਬਦਨਾਮ ਕਰ ਰਹੇ ਹਨ। ਗੁਰਪਤਵੰਤ ਪੰਨੂ ਨੇ ਆਪਣੀ ਨੀਚਤਾ ਬਿਆਨ ਕੀਤੀ ਹੈ। ਉਨ੍ਹਾਂ ਨੇ ਗੁਰਪਤਵੰਤ ਪੰਨੂ ਨੂੰ ਵੰਗਾਰਿਆ ਕਿ ਜੇਕਰ ਤੇਰੇ ਵਿੱਚ ਹਿੰਮਤ ਹੈ ਤਾਂ ਪੰਜਾਬ ਆ ਕੇ ਦਿਖਾ। ਇਸ ਦੌਰਾਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬੀ ਲੋਕ ਆਪਣੀ ਸਾਂਝ ਬਰਕਰਾਰ ਰੱਖਣ ਅਤੇ ਗੁਰਪੰਤਵੰਤ ਪੰਨੂ ਵਰਗਿਆਂ ਦੇ ਮਗਰ ਨਾ ਲੱਗਣ। 

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਸਾਰਿਆਂ ਲਈ ਪੂਜਨੀਕ ਹਨ ਸਾਰੇ ਵਰਗਾਂ ਦੇ ਮਨਾਂ ਵਿੱਚ ਉਨ੍ਹਾਂ ਲਈ ਪੂਰੀ ਇੱਜ਼ਤ ਹੈ। ਉਨ੍ਹਾਂ ਕਿਹਾ ਕਿ ਪੰਨੂ ਦਾ ਬਿਆਨ ਭੜਕਾਊ ਹੈ, ਪੰਜਾਬ ਵਾਸੀ ਉਸ ਦੇ ਮਗਰ ਨਹੀਂ ਲੱਗਣਗੇ। ਉਨ੍ਹਾਂ ਕਿਹਾ ਕਿ ਸਿੱਖ ਧਰਮ ਸਰਬੱਤ ਦੇ ਭਲੇ ਦੀ ਗੱਲ ਕਰਦਾ ਹੈ, ਆਪਸੀ ਭਾਈਚਾਰੇ ਦੀ ਗੱਲ ਕਰਦਾ ਹੈ। ਇਸ ਲਈ ਅਜਿਹੇ ਭੜਕਾਊ ਬਿਆਨ ਦੇ ਮਗਰ ਨਾ ਲੱਗਿਆ ਜਾਵੇ।

ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਤੇ ਹਮਲੇ ਹੋ ਰਹੇ ਹਨ ਉਹ ਉਸ ਦੀ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਤੋਂ ਇਹ ਬਰਦਾਸ਼ਤ ਨਹੀਂ ਹੋ ਰਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣ ਰਿਹਾ ਹੈ।

ਇਸ ਮੌਕੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ  ਸਾਰੇ ਵਰਗ ਇੱਕ ਮਾਲਾ ਵਿੱਚ ਪਰੋਏ ਹੋਏ ਹਨ ਅਤੇ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਕਿਹਾ ਅਤੇ ਅਜਿਹੇ ਮਾੜੇ ਅਨਸਰ ਦੇ ਭੜਕਾਊ ਬਿਆਨਾਂ ਦੀ ਨਿੰਦਾ ਕੀਤੀ। 

 

Tags: Fauja Singh Sarari , AAP , Aam Aadmi Party , Aam Aadmi Party Punjab , AAP Punjab , Ranbir Singh Bhullar , Rajneesh Kumar Dahiya , Naresh Kataria , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD