Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੰਡਾਰੂ ਦੱਤਾਤ੍ਰੇਆ ਵੱਲੋਂ "ਸੁਖਨਾ ਝੀਲ" ਬਾਰੇ ਹਰਪ੍ਰੀਤ ਸੰਧੂ ਦੀ ਚਿੱਤਰਕਲਾ ਦੀ ਘੁੰਢ ਚੁੱਕਾਈ

Bandaru Dattatreya, Haryana, Bharatiya Janata Party, BJP, BJP Haryana, Haryana Governor, Harpreet Sandhu, State Information Commissioner Punjab

Web Admin

Web Admin

5 Dariya News

ਚੰਡੀਗੜ੍ਹ , 09 Apr 2025

Last updated on: Apr 10, 2025, 13:35 IST

ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਵੱਲੋਂ ਸੁਖਨਾ ਝੀਲ ਚੰਡੀਗੜ੍ਹ ਵਿਖੇ ਸੂਰਜ ਚੜ੍ਹਨ ਦੀ ਸ਼ਾਂਤੀ ਨੂੰ ਦਰਸਾਉਂਦੀ ਵਿਲੱਖਣ ਚਿੱਤਰਕਾਰੀ “ਸੁਖਨਾ ਝੀਲ” ਦੀ ਘੁੰਢ ਚੁੱਕਾਈ ਅੱਜ ਰਾਜ ਭਵਨ, ਹਰਿਆਣਾ ਵਿਖੇ ਹਰਿਆਣਾ ਦੇ ਮਾਨਯੋਗ ਰਾਜਪਾਲ ਬੰਡਾਰੂ ਦੱਤਾਤ੍ਰੇਆ ਵੱਲੋਂ ਕੀਤੀ ਗਈ। ਕਲਾਕ੍ਰਿਤੀ ਦੀ ਘੁੰਢ ਚੁੱਕਾਈ ਕਰਦਿਆਂ ਰਾਜਪਾਲ ਬੰਡਾਰੂ ਦੱਤਾਤ੍ਰੇਆ ਨੇ ਸੁਖਨਾ ਝੀਲ ਦੀ ਕੁਦਰਤੀ ਸੁੰਦਰਤਾ ਨੂੰ ਉਜਾਗਰ ਕਰਨ ਵਾਲੇ ਵਿਲੱਖਣ ਮਾਸਟਰਪੀਸ ਨੂੰ ਮਾਨਤਾ ਦਿੰਦਿਆਂ ਚਿੱਤਰਕਾਰੀ ਦੇ ਕੰਮ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਸੁਖਨਾ ਝੀਲ ਦੀ ਇਹ ਸ਼ਾਨਦਾਰ ਕਲਾਤਮਕ ਤਸਵੀਰ ਸੱਚਮੁੱਚ ਚੰਡੀਗੜ੍ਹ ਦੀ ਕੁਦਰਤੀ ਵਿਰਾਸਤ ਦੀ ਰੂਹ ਨੂੰ ਦਰਸਾਉਂਦੀ ਹੈ ਅਤੇ ਇਹ ਸੁਖਨਾ ਝੀਲ ਵਿਖੇ ਕੁਦਰਤ ਦੀ ਸੁੰਦਰਤਾ ਅਤੇ ਸਹਿਜਤਾ ਨੂੰ ਦਿਲੋਂ ਸ਼ਰਧਾਂਜਲੀ ਹੈ।

ਰਾਜਪਾਲ ਨੇ ਕਿਹਾ ਕਿ ਅਜਿਹੀ ਸਿਰਜਣਾਤਮਕ ਕਲਾ ਸਾਡੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਅਤੇ ਕੁਦਰਤੀ ਅਜੂਬਿਆਂ ਦੀ ਕਦਰ ਕਰਨ ਦੀ ਸੇਧ ਦਿੰਦੀ ਹੈ ਜੋ ਸਵੇਰ ਦੇ ਸਮੇਂ ਸੁਖਨਾ ਝੀਲ ਦੀ ਸ਼ਾਂਤ ਸੁੰਦਰਤਾ ਅਤੇ ਕੁਦਰਤੀ ਮਾਹੌਲ ‘ਤੇ ਕੇਂਦਰਤ ਹੈ। ਇਹ ਕਲਾਕ੍ਰਿਤੀ ਝੀਲ ਦੇ ਸਥਿਰ ਪਾਣੀਆਂ 'ਤੇ ਚੜ੍ਹਦੇ ਸੂਰਜ ਦੀਆਂ ਸੁਨਹਿਰੀ ਕਿਰਨਾਂ ਪੈਣ ਨਾਲ ਪੈਦਾ ਹੋਏ ਵਿਲੱਖਣ ਦ੍ਰਿਸ਼ ਨੂੰ ਪੇਸ਼ ਕਰਦੀ ਹੈ ਜੋ  ਸ਼ਾਂਤੀ ਅਤੇ ਅਧਿਆਤਮਿਕਤਾ ਦੀ ਭਾਵਨਾ ਪੈਦਾ ਕਰਦਾ ਹੈ। 

ਇਸ ਰਚਨਾ ਰਾਹੀਂ ਹਰਪ੍ਰੀਤ ਸੰਧੂ ਦਾ ਉਦੇਸ਼ ਨਾ ਸਿਰਫ਼ ਸੁਖਨਾ ਝੀਲ ਦੀ ਸੁੰਦਰਤਾ ਨੂੰ ਦਰਸਾਉਣਾ ਹੈ, ਸਗੋਂ ਚੰਡੀਗੜ੍ਹ ਅਤੇ ਗੁਆਂਢੀ ਸੂਬੇ ਹਰਿਆਣਾ ਦੇ ਲੋਕਾਂ ਲਈ ਸਦਭਾਵਨਾ, ਪ੍ਰਤੀਬਿੰਬ ਅਤੇ ਪ੍ਰੇਰਨਾ ਦੇ ਸਥਾਨ ਵਜੋਂ ਇਸ ਦੀ ਡੂੰਘੀ ਮਹੱਤਤਾ ਨੂੰ ਵੀ ਦਰਸਾਉਣਾ ਹੈ। ਹਰਪ੍ਰੀਤ ਸੰਧੂ ਨੇ ਚੰਡੀਗੜ੍ਹ ਦੇ ਨਾਗਰਿਕਾਂ ਨੂੰ ਸਮਰਪਿਤ ਆਪਣੀ ਕਲਾਕ੍ਰਿਤੀ ਦੀ ਘੁੰਢ ਚੁੱਕਾਈ ਕਰਨ ਲਈ ਮਾਨਯੋਗ ਰਾਜਪਾਲ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਕਲਾਕ੍ਰਿਤੀ ਰਾਜ ਭਵਨ ਹਰਿਆਣਾ ਅਤੇ ਹੋਰ ਮਹੱਤਵਪੂਰਨ ਸਥਾਨਾਂ ਦੇ ਕਲਾਤਮਕ ਦ੍ਰਿਸ਼ਾਂ ਨੂੰ ਪੇਸ਼ ਕਰੇਗੀ, ਜੋ ਕੁਦਰਤੀ ਸ਼ਾਨ ਦੇ ਸਥਾਈ ਪ੍ਰਤੀਕ ਵਜੋਂ ਕੰਮ ਕਰੇਗੀ।

 

Tags: Bandaru Dattatreya , Haryana , Bharatiya Janata Party , BJP , BJP Haryana , Haryana Governor , Harpreet Sandhu , State Information Commissioner Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD