Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਦੀਪ ਰਿਸ਼ੀ ਵੱਲੋਂ ਅਨਾਜ ਮੰਡੀ ਸੰਗਰੂਰ ਦਾ ਜਾਇਜ਼ਾ, ਕਣਕ ਦੀ ਬੋਲੀ ਸ਼ੁਰੂ ਕਰਵਾਈ

ਜ਼ਿਲ੍ਹੇ ਦੀ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ ਦਿੱਕਤ ਪੇਸ਼ ਨਹੀਂ ਆਵੇਗੀ: ਡਿਪਟੀ ਕਮਿਸ਼ਨਰ

Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 09 Apr 2025

Last updated on: Apr 10, 2025, 14:03 IST

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਅਨਾਜ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਵਾਲੇ ਕਿਸਾਨਾਂ ਨੂੰ ਹਰ ਸੁਵਿਧਾ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਮਿਆਰੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਸਮੇਤ ਅਨਾਜ ਮੰਡੀ ਸੰਗਰੂਰ ਵਿਖੇ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।

ਡਿਪਟੀ ਕਮਿਸ਼ਨਰ ਨੇ ਅੱਜ ਬੋਲੀ ਸ਼ੁਰੂ ਕਰਵਾਉਣ ਮਗਰੋਂ ਦੱਸਿਆ ਕਿ ਅੱਜ ਸੰਗਰੂਰ ਮੰਡੀ ਵਿੱਚ ਕਣਕ ਦੀ ਆਮਦ ਹੋਈ ਸੀ ਜਿਸ ਦੀ ਖਰੀਦ ਪ੍ਰਾਈਵੇਟ ਵਪਾਰੀਆਂ ਵੱਲੋਂ ਹੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਜਿਥੇ ਕਿਸਾਨਾਂ ਦੇ ਬੈਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਆਰੀ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਪੀਣ ਲਈ ਸਾਫ਼ ਪਾਣੀ, ਰੌਸ਼ਨੀ, ਪਖਾਨਾ ਸੁਵਿਧਾ ਆਦਿ ਦਾ ਇੰਤਜ਼ਾਮ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਆਂਦੀ ਜਾਣ ਵਾਲੀ ਕਣਕ ਨੂੰ ਮੀਂਹ ਆਦਿ ਤੋਂ ਬਚਾਉਣ ਲਈ ਜਿਥੇ ਸਮੂਹ ਮੰਡੀਆਂ ਵਿੱਚ ਲੋੜ ਮੁਤਾਬਕ ਤਰਪਾਲਾਂ ਦੇ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਕਣਕ ਦੀ ਸੁਚੱਜੀ ਲਿਫਟਿੰਗ ਅਤੇ ਸਰਕਾਰ ਵੱਲੋਂ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਦਾਇਗੀ ਦੇ ਆਦੇਸ਼ ਵੀ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਕਣਕ ਦੇ ਖਰੀਦ ਦੇ ਨਾਲ ਸੰਬੰਧਿਤ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਰਕਾਰੀ ਖਰੀਦ ਏਜੰਸੀਆਂ ਦੇ ਜਿਲਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਅਤੇ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਜਾਵੇ।

 

Tags: Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD