Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸਿੱਖਿਆਂ ਕ੍ਰਾਂਤੀ ਤਹਿਤ ਘਨੌਰ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਦੀ ਸਵਾ ਕਰੋੜ ਰੁਪਏ ਨਾਲ ਬਦਲੀ ਨੁਹਾਰ

ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਕਰੋੜਾਂ ਦੇ ਫੰਡ ਜਾਰੀ ਕੀਤੇ ਗਏ : ਗੁਰਲਾਲ ਘਨੌਰ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਘਨੌਰ/ਪਟਿਆਲਾ , 09 Apr 2025

Last updated on: Apr 10, 2025, 14:06 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਕਰੋੜਾਂ ਫੰਡ ਜਾਰੀ ਹੋਏ ਹਨ, ਜਿਸ ਨਾਲ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਉੱਥੇ ਬਣੇ ਸਮਾਰਟ ਕਮਰੇ ਸਕੂਲਾਂ ਨੂੰ ਚਾਰ ਚੰਨ ਲਗਾਉਂਦੇ ਹਨ।ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਘਨੌਰ ਵਿਖੇ ਬਣੇ ਸਮਾਰਟ ਕਮਰਿਆਂ ਦਾ ਉਦਘਾਟਨ ਗੁਰਲਾਲ ਘਨੌਰ ਵੱਲੋਂ ਕੀਤਾ ਗਿਆ। 

ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਘਨੌਰ ਹਲਕੇ ਦੇ ਅੱਜ ਚਾਰ ਸਰਕਾਰੀ ਸਕੂਲਾਂ ’ਚ ਸਵਾ ਕਰੋੜ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਗੁਣਤਾਮਕ ਸਿੱਖਿਆ ਲਈ ਵਚਨਬੱਧ ਹੈ। ਇਸ ਦੇ ਨਾਲ ਨਾਲ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਕਰੋੜਾਂ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਿਸ ਨਾਲ ਸਮਾਰਟ ਕਮਰਿਆਂ ਦੀ ਉਸਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।

ਇਸੇ ਲੜੀ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਘਨੌਰ ਵਿੱਚ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ ਹੈ ਜੋ ਕਿ ਪ੍ਰੋਜੈਕਟਰ, ਉੱਚ ਕੋਟੀ ਦੇ ਮਜਬੂਤ ਡੈਸਕ ਤੇ ਹੋਰ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਨਾਲ ਵਿਦਿਆਰਥੀ ਵਧੀਆ ਢੰਗ ਨਾਲ ਸਿੱਖਿਆ ਹਾਸਲ ਕਰ ਸਕਣਗੇ। ਉਨ੍ਹਾਂ ਸਮੂਹ ਮਾਤਾ-ਪਿਤਾ ਅਤੇ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ।

ਇਸ ਮੌਕੇ ਇੰਦਰਜੀਤ ਸਿੰਘ ਸਿਆਲੂ ਸਰਪੰਚ, ਪਿੰਦਰ ਸਰਪੰਚ,ਸੰਦੀਪ ਸਰਪੰਚ ਜ਼ਰੀਕਪੁਰ,ਵਿਸਕੀ ਚਪੜ,ਸ. ਧਰਮਿੰਦਰ ਸਿੰਘ ਬੀ.ਪੀ.ਈ.ਓ.ਘਨੌਰ, ਪ੍ਰਧਾਨ ਮਨਦੀਪ ਕੌਰ ਹੰਜਰਾਂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਪੰਮਾ,ਸੀਨੀਅਰ ਵਾਈਸ ਪ੍ਰਧਾਨ ਅੰਕਿਤ ਸੂਦ, ਵਾਈਸ ਪ੍ਰਧਾਨ ਰਵੀ ਘਨੌਰ, ਮੁਖਤਿਆਰ ਸਿੰਘ ਕੌਂਸਲਰ,ਬਲਾਕ ਪ੍ਰਧਾਨ ਮੱਖਣ ਖਾਨ,ਸਰਦਾਰੋ ਕੌਂਸਲਰ, ਆਪ ਆਗੂ ਸੁਰਿੰਦਰ ਤੁਲੀ,ਕੌਂਸਲਰ ਵੀਨਾ ਰਾਣੀ,ਕੌਂਸਲਰ ਚਰਨਜੀਤ ਕੌਰ, ਆਪ ਆਗੂ ਪ੍ਰੇਮ ਵੱਡੇਚ, ਕੌਂਸਲਰ ਬਲਜਿੰਦਰ ਸਿੰਘ,ਨਿਰਮਲ ਘਨੌਰ  ਕੁਲਦੀਪ ਗੱਬਰ, ਰਾਮ ਆਸਰਾ, ਸਿੰਦਰ ਕੌਰ ਕੌਂਸਲਰ,ਸਨਦੀਪ ਸਰਪੰਚ,ਨਰ ਸਿੰਘ ਸਰਪੰਚ, ਹਰਦੀਪ ਸਰਪੰਚ, ਕੁਲਦੀਪ ਸਰਪੰਚ, ਦਲਜੀਤ ਸਰਪੰਚ, ਬਿਨੀ ਬਾਂਸਲ, ਹਰਜਿੰਦਰ ਸਿੰਘ, ਜਗਦੀਪ ਸਰਪੰਚ, ਪਵਿੱਤਰ ਕਮਾਲਪੁਰ, ਸਰਪੰਚ ਕਰਮ ਸਿੰਘ, ਗੁਰਮੀਤ ਸਿੰਘ, ਕੁਲਵਿੰਦਰ ਅੰਟਾਲ, ਦਰਸ਼ਨ ਮੰਜ਼ੋਲੀ, ਸਾਬਾ ਵੜੈਚ, ਵੰਸ਼ ਮਲਣ, ਗੁਰਬਚਨ ਨੰਬਰਦਾਰ, ਬਲਜਿੰਦਰ ਨੰਬਰਦਾਰ, ਰਾਜਪਾਲ ਸਰਪੰਚ, ਸਕੂਲ ਐਸ.ਐਮ.ਸੀ. ਕਮੇਟੀ , ਸੀ.ਐੱਚ.ਟੀ. ਮੰਜ਼ੋਲੀ ਸੁਨੀਲ ਕੁਮਾਰ, ਬੀ.ਐਸ.ਓ.ਘਨੌਰ ਹਰਮੋਹਿੰਦਰ ਸਿੰਘ, ਸੀ.ਐੱਚ.ਟੀ. ਬਘੌਰਾ ਕੁਲਵੰਤ ਸਿੰਘ,ਸਕੂਲ ਇੰਚਾਰਜ ਮਨਮੋਹਣ ਸਿੰਘ, ਰਜਿੰਦਰ ਕੌਰ, ਪਲਵਿੰਦਰ ਕੌਰ, ਅਮਰਜੀਤ ਕੌਰ, ਕਮਲਜੀਤ ਕੌਰ, ਮੋਹਿਤ ਬਾਵਾ, ਬੀ.ਆਰ.ਸੀ. ਅਮਨ ਸਿੰਘ ਅਤੇ ਨਿਰਭੈ ਜਰਗ, ਹਰਦੀਪ ਸੰਧੂ , ਗੁਰਦੀਪ ਅੰਟਾਲ, ਕ੍ਰਿਸ਼ਨ ਸਿੰਘ, ਰਵਿੰਦਰ ਕੁਮਾਰ ਆਦਿ ਹਾਜ਼ਰ ਸਨ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD