Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

"ਯੁੱਧ ਨਸ਼ਿਆ ਵਿਰੁੱਧ" : ਜਿਲ੍ਹਾ ਪੁਲਿਸ ਵਲੋ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 09 Apr 2025

Last updated on: Apr 10, 2025, 14:07 IST

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਆਈ.ਪੀ.ਐਸ., ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਜਿਲ੍ਹਾ ਪੁਲਿਸ ਵਲੋ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 32 ਨਸ਼ੀਲੇ ਟੀਕੇ ਅਤੇ 60 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ। 

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜੇ ਵਿੱਚੋ ਇੱਕ ਦੇਸੀ ਕੱਟਾ 315 ਬੋਰ ਅਤੇ ਇੱਕ ਜਿੰਦਾ ਰੋਂਦ ਬ੍ਰਾਮਦ ਕਰਕੇ ਉਸ ਖਿਲਾਫ ਅਸਲਾ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ। ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਵਲੋਂ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜਿਲ੍ਹਾ ਪੁਲਿਸ ਵੱਲੋ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। 

ਇਸ ਦੌਰਾਨ ਥਾਣਾ ਸ੍ਰੀ ਚਮਕੋਰ ਸਾਹਿਬ ਵਲੋ ਜਸਪ੍ਰੀਤ ਸਿੰਘ ਉਰਫ ਜੱਸ ਵਾਸੀ ਬਰਸਾਲਪੁਰ ਥਾਣਾ ਸ੍ਰੀ ਚਮਕੌਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 32 ਨਸ਼ੀਲੇ ਟੀਕੇ ਬ੍ਰਾਮਦ ਕੀਤੇ ਗਏ। ਥਾਣਾ ਨੂਰਪੁਰਬੇਦੀ ਵਲੋ ਪ੍ਰਵੀਨ ਕੁਮਾਰ ਵਾਸੀ ਆਜਮਪੁਰ ਥਾਣਾ ਨੂਰਪੁਰ ਬੇਦੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 50 ਗ੍ਰਾਮ ਨਸ਼ੀਲਾ ਪਾਊਡਰ ਅਤੇ ਅਮਨਦੀਪ ਸਿੰਘ ਉਰਫ ਅਮਨਾ ਵਾਸੀ ਪਿੰਡ ਜੱਸੇਮਾਜਰਾ ਥਾਣਾ ਨੂਰਪੁਰ ਬੇਦੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 10 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।

ਇਸ ਤੋ ਇਲਾਵਾ ਥਾਣਾ ਕੀਰਤਪੁਰ ਸਾਹਿਬ ਵੱਲੋ ਸੰਤੋਸ਼ ਵਾਸੀ ਬਿਹਾਰ ਹਾਲ ਵਾਸੀ ਹਵੇਲੀ ਖੁਰਦ ਸਿਟੀ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜੇ ਵਿੱਚੋ ਇੱਕ ਦੇਸੀ ਕੱਟਾ 315 ਬੋਰ ਅਤੇ ਇੱਕ ਜਿੰਦਾ ਰੋਂਦ ਬ੍ਰਾਮਦ ਕਰਕੇ ਉਸ ਖਿਲਾਫ ਅਸਲਾ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।ਜਿਨ੍ਹਾਂ ਨੇ ਅੱਗੇ ਦੱਸਿਆਂ ਕਿ ਪ੍ਰੋਜੇਕਟ ‘ਸੰਪਰਕ' ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾਂ ਵਿੱਚ ਜਾਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD