Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਵਿਧਾਇਕ ਦਵਿੰਦਰਜੀਤ ਸਿੰਘ ਨੇ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਧਰਮਕੋਟ ਦੇ ਸਕੂਲਾਂ ਲਈ 67.91 ਰੁਪਏ ਦੇ ਵਿਕਾਸ ਕਾਰਜ ਆਰੰਭ ਕਰਵਾਏ

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਬੁਲੰਦੀਆਂ ਨੂੰ ਛੂਹ ਰਿਹੈ ਸਿੱਖਿਆ ਖੇਤਰ

Devinder Singh Laddi Dhos, Dharamkot, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਧਰਮਕੋਟ , 09 Apr 2025

Last updated on: Apr 10, 2025, 14:11 IST

ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਵਿਧਾਨ ਸਭਾ ਹਲਕਾ ਧਰਮਕੋਟ ਵਿਖੇ ਤਿੰਨ ਸਕੂਲਾਂ ਲਈ ਪੰਜਾਬ ਸਰਕਾਰ ਵੱਲੋਂ 67.91 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਪੈਸੇ ਨਾਲ ਇਹਨਾਂ ਸਕੂਲਾਂ ਨੂੰ ਹੋਰ ਆਧੁਨਿਕ ਕੀਤਾ ਜਾਵੇਗਾ। ਇਹਨਾਂ ਤਿੰਨ ਸਕੂਲਾਂ ਦੀ ਸੂਚੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਲੋਟੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਈਸਟ ਸ਼ਾਮਿਲ ਹਨ। ਸਰਕਾਰੀ ਸੀਨੀਅਰ ਸੈੰਕਡਰੀ ਸਕੂਲ ਗਲੋਟੀ ਵਿੱਚ  ਵਿੱਚ 11.86 ਲੱਖ ਰੁਪਏ ਦੀ ਲਾਗਤ ਨਾਲ ਲੜਕਿਆਂ ਤੇ ਲੜਕੀਆਂ ਲਈ ਵੱਖੋ ਵੱਖਰੇ ਨਵੇਂ ਬਾਥਰੂਮ, 9.55 ਲੱਖ ਦੀ ਲਾਗਤ ਨਾਲ ਐਡੀਸ਼ਨਲ ਕਲਾਸ ਰੂਮ ਬਣਾਇਆ ਜਾਵੇਗਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਲੋਟੀ ਵਿੱਚ 15.02 ਲੱਖ ਦੀ ਲਾਗਤ ਨਾਲ ਨਵੇਂ ਕਮਰੇ ਉਸਾਰੇ ਜਾਣਗੇ। 

ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਈਸਟ ਵਿੱਚ 41.03 ਦੀ ਲਗਾਤ ਨਾਲ ਨਵੀਂ ਚਾਰ ਦਿਵਾਰੀ 150 ਮੀਟਰ ਕੀਮਤ 7.5 ਲੱਖ, ਤਿੰਨ ਕਲਾਸ ਰੂਮ 18.51 ਲੱਖ ਕੀਮਤ, ਸਾਇੰਸ ਲੈਬ 11 ਲੱਖ ਕੀਮਤ ਸ਼ਾਮਿਲ ਹਨ।ਇਹਨਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਅੱਜ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਵੱਲੋਂ ਕੀਤੀ ਗਈ। ਇਸ ਮੌਕੇ ਬੋਲਦਿਆਂ ਉਹਨਾਂ ਦੱਸਿਆ ਕਿ ਸੂਬੇ ਦੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ  ਉਸ ਦਿਸ਼ਾ ਵਿੱਚ ਮਿਸਾਲੀ ਕੰਮ ਕੀਤੇ ਜਾ ਰਹੇ ਹਨ ਜਿਹਨਾਂ ਨਾਲ ਪੰਜਾਬ ਦੇ ਲੋਕਾਂ ਦਾ ਭਲਾ ਹੋ ਸਕੇ। 

ਉਹਨਾਂ ਦੱਸਿਆ ਕਿ ਮਾਨ ਸਰਕਾਰ ਤੋਂ ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀ ਦਾਖਲਾ ਲੈਣ ਲਈ ਯਤਨ ਕਰਦੇ ਸਨ ਤਾਂ ਕਿ ਉਹਨਾਂ ਨੂੰ ਉਚ ਮਿਆਰ ਦੀ ਸਿੱਖਿਆ ਹਾਸਲ ਹੋ ਸਕੇ ਪ੍ਰੰਤੂ ਹੁਣ ਸਰਕਾਰ ਦੀ ਸੁਚੱਜੀ ਸੋਚ ਸਦਕਾ ਉੱਚ ਪੱਧਰੀ ਪੜ੍ਹਾਈ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਮੁਹੱਈਆ ਕਰਵਾਈ ਜਾ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਦਾਖਲਾ ਹੁਣ ਦੇ ਟਾਈਮ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਜਿਆਦਾ ਹੈ ਕਿਉਂਕਿ ਮਾਨ ਸਰਕਾਰ ਵੱਲੋਂ ਹਰ ਉੱਚ ਆਧੁਨਿਕ ਸੁਵਿਧਾ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਮੁਹੱਈਆ ਕਰਵਾਈ ਹੈ ਅਤੇ ਇਹ ਯਤਨ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ। 

ਉਹਨਾਂ ਕਿਹਾ ਕਿ ਪੰਜਾਬ ਸਰਕਾਕ ਦੇ ਯਤਨਾਂ ਸਦਕਾ ਅੱਜ ਸਿੱਖਿਆ ਦਾ ਖੇਤਰ ਬੁਲੰਦੀਆਂ ਨੂੰ ਛੂਹ ਰਿਹਾ ਹੈ।ਉਹਨਾਂ ਦੱਸਿਆ ਕਿ ਪਹਿਲੀਆਂ ਸਰਕਾਰਾਂ ਨੇ ਸਿੱਖਿਆ ਦੇ ਖੇਤਰ ਵਿੱਚ ਕੋਈ ਵੀ ਮਿਸਾਲੀ ਕਾਰਜ ਨਾ ਕਰਕੇ ਬੱਚਿਆਂ ਨੂੰ ਮੁਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਰੱਖਿਆ ਸੀ। ਪੰਜਾਬ ਸਰਕਾਰ ਦਾ ਇਹ ਟੀਚਾ ਹੈ ਕਿ ਸੂਬੇ ਦੇ ਸਰਕਾਰੀ ਸਕੂਲ ਦੇਸ਼ ਦੇ ਉੱਚ ਪੱਧਰੀ ਸਕੂਲਾਂ ਦੀ ਗਿਣਤੀ ਵਿੱਚ ਆਉਣ। ਹੁਣ ਜਦੋਂ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਲਈ ਕਰੋੜਾਂ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ ਬੱਚਿਆ ਦੇ ਮਾਪਿਆਂ ਅਤੇ ਅਧਿਆਪਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਮਾਣ ਮਹਿਸੂਸ ਕਰ ਰਹੇ ਹਨ।

 

Tags: Devinder Singh Laddi Dhos , Dharamkot , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD