Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲਗਭਗ 11.05 ਕਰੋੜ ਰੁਪਏ ਦੀ ਲਾਗਤ ਵਾਲੇ ਐਸ.ਟੀ.ਪੀ ਦਾ ਉਦਘਾਟਨ

1.76 ਕਰੋੜ ਨਾਲ ਹੋਣ ਵਾਲੇ ਜ਼ਮੀਨਦੋਜ਼ ਪਾਈਪਲਾਈਨ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ , 09 Apr 2025

Last updated on: Apr 10, 2025, 15:53 IST

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਲਗਭਗ 11.05 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 5 ਐਮ.ਐਲ.ਡੀ ਸੀਵਰੇਜ਼ ਪਲਾਂਟ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਜ਼ਰੂਰਤਾਂ ਤੋਂ ਭਲੀਭਾਂਤ ਜਾਣੂ ਹੈ ਅਤੇ ਕਿਸੇ ਵੀ ਖੇਤਰ ਵਿੱਚ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। 

ਉਨ੍ਹਾਂ ਦੱਸਿਆ ਕਿ ਇਹ ਸੀਵਰੇਜ਼ ਟਰੀਟਮੈਂਟ ਪਲਾਂਟ ਐਸ.ਬੀ.ਆਰ ਤਕਨੀਕ ਉਤੇ ਆਧਾਰਿਤ ਹੈ ਜ਼ੋ ਕਿ ਸਭ ਤੋਂ ਵਧੀਆ ਸੀਵਰੇਜ਼ ਟਰੀਟਮੈਂਟ ਤਕਨੀਕ ਹੈ ਅਤੇ ਇਸ ਪਲਾਂਟ ਦੀ ਸਥਾਪਨਾ ਦੇ ਨਾਲ ਸ਼ਹਿਰ ਵਿੱਚ ਸੀਵਰੇਜ਼ ਪ੍ਰਬੰਧਨ ਵਿੱਚ ਇੱਕ ਵੱਡਾ ਕਦਮ ਉਠਾਇਆ ਗਿਆ ਹੈ ਜ਼ੋ ਪਾਣੀ ਦੀ ਬੱਚਤ ਅਤੇ ਸਫਾਈ ਯਕੀਨੀ ਬਣਾਉਣ ਦੇ ਨਾਲ ਨਾਲ ਪ੍ਰਦੂਸ਼ਣ ਵਿੱਚ ਕਮੀ ਲਿਆਉਣ ਵਿੱਚ ਮਦਦ ਕਰੇਗਾ। 

ਉਨ੍ਹਾਂ ਦੱਸਿਆ ਕਿ ਇਹ ਪਾਣੀ ਸ਼ੁਧੀਕਰਨ ਮਗਰੋਂ ਖੇਤਾਂ ਵਿੱਚ ਵਰਤਿਆ ਜਾ ਸਕੇਗਾ ਜਿਸ ਨਾਲ ਵਾਤਾਵਰਣ ਵਿੱਚ ਬਿਹਤਰੀ ਹੋਵੇਗੀ ਅਤੇ ਪਾਣੀ ਦੇ ਸੰਸਾਧਨਾਂ ਦੀ ਬੱਚਤ ਹੋਵੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਹੀ ਇੱਕ ਹੋਰ ਪ੍ਰੋਜੈਕਟ ਤਹਿਤ ਐਸ.ਟੀ.ਪੀ ਤੋਂ ਸੋਧੇ ਹੋਏ ਪਾਣੀ ਨੂੰ ਜ਼ਮੀਨਦੋਜ਼ ਪਾਈਪਲਾਈਨ ਰਾਹੀਂ ਵਰਤਣ ਲਈ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ। 

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਉਤੇ 1 ਕਰੋੜ 76 ਲੱਖ ਦੀ ਲਾਗਤ ਆਵੇਗੀ ਅਤੇ 100 ਫੀਸਦੀ ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਕੁੱਲ 5.2 ਕਿਲੋਮੀਟਰ ਲੰਬੀ ਐਚਡੀਐਫਈ ਪਾਈਪਲਾਈਨ ਵਿਛਾਈ ਜਾਵੇਗੀ ਅਤੇ ਲਗਭਗ 182 ਹੈਕਟੇਅਰ ਰਕਬਾ ਖੇਤਾਂ ਦੀ ਸਿੰਚਾਈ ਅਧੀਨ ਕਵਰ ਕੀਤਾ ਜਾਵੇਗਾ ਜਿਸ ਨਾਲ ਫਸਲ ਦੀ ਪੈਦਾਵਾਰ ਵਧੇਗੀ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਐਸਡੀਐਮ ਚਰਨਜੋਤ ਸਿੰਘ ਵਾਲੀਆ, ਭੂਮੀ ਰੱਖਿਆ ਅਫਸਰ ਕੇਸ਼ਵ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD