Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

’ਪੰਜਾਬ ਸਿੱਖਿਆ ਕ੍ਰਾਂਤੀ’ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬਸੀ ਗੁਲਾਮ ਹੁਸੈਨ ਵਿਖੇ ਸਕੂਲਾਂ ’ਚ 35 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਾਰਜਾਂ ਦਾ ਕੀਤਾ ਉਦਘਾਟਨ

ਜ਼ਿਲ੍ਹੇ ਦੇ ਸਕੂਲਾਂ ’ਚ 50 ਕਰੋੜ ਦੀ ਰਾਸ਼ੀ ਨਾਲ ਬਿਹਤਰ ਪ੍ਰਬੰਧ, ਬੁਨਿਆਦੀ ਢਾਂਚਾ ਬਣਾਇਆ ਯਕੀਨੀ

Web Admin

Web Admin

5 Dariya News

ਹੁਸ਼ਿਆਰਪੁਰ , 09 Apr 2025

Last updated on: Apr 10, 2025, 15:58 IST

’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਬਸੀ ਗੁਲਾਮ ਹੁਸੈਨ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਕੂਲਾਂ ਦੇ ਚਹੁੰਮੁਖੀ ਵਿਕਾਸ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਕਰੀਬ 50 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ।

ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਅਤੇ ਸਕੂਲਾਂ ਦੇ ਸਟਾਫ਼ ਸਮੇਤ ਕੰਮਾਂ ਦੇ ਉਦਘਾਟਨ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਵੱਡੇ ਸੁਧਾਰ ਲਿਆ ਕੇ ਵਿਦਿਆਰਥੀਆਂ ਨੂੰ ਹਰ ਆਧੁਨਿਕ ਸਹੂਲਤ ਪ੍ਰਦਾਨ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬਾਕਮਾਲ ਬੁਨਿਆਦੀ ਢਾਂਚੇ ਦੀ ਸਥਾਪਤੀ ਨਾਲ ਸਰਕਾਰੀ ਸਕੂਲਾਂ ਦੇ ਪੱਧਰ ਵਿਚ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿੱਖਿਆ ਦੇ ਖੇਤਰ ਨੂੰ ਵਿਸ਼ੇਸ਼ ਤਵੱਜੋਂ ਸਦਕਾ ਬਜਟ ਵਿਚ ਕਰੀਬ 18000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਸਰਬਪੱਖੀ ਵਿਕਾਸ ਨੂੰ ਹੋਰ ਬਲ ਮਿਲੇਗਾ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰੀ ਹਾਈ ਸਕੂਲ ਬਸੀ ਗੁਲਾਮ ਹੁਸੈਨ ਵਿਖੇ 13 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਲੈਬਾਰਟਰੀ, 10 ਲੱਖ ਰੁਪਏ ਦੀ ਲਾਗਤ ਨਾਲ ਕੰਪਿਊਟਰ ਲੈਬ ਅਤੇ 5 ਲੱਖ ਰੁਪਏ ਦੀ ਲਾਗਤ ਨਾਲ ਬਾਸਕਿਟਬਾਲ ਦੀ ਗਰਾਉਂਡ ਬਣਾਈ ਗਈ ਹੈ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 7.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਮਰਿਆਂ ਉਦਘਾਟਨ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 2 ਲੱਖ ਰੁਪਏ ਦੀ ਲਾਗਤ ਨਾਲ ਪਖਾਨੇ ਬਣਾਏ ਗਏ ਹਨ ਅਤੇ 1.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਪਖਾਨਿਆਂ ਦੀ ਮੁਰੰਮਤ ਕਰਵਾਈ ਗਈ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਮੌਜੂਦਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਹਰ ਲੋੜੀਂਦੀ ਸਹੂਲਤ ਮਿਲ ਸਕੇ।ਪੰਜਾਬ ਸਰਕਾਰ ਵਲੋਂ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਦੀ ਗੱਲ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਟਰੇਨਿੰਗ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਰਹੇਗੀ। 

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਵੱਖ-ਵੱਖ ਥਾਵਾਂ ਦੇ ਵਿਦਿਅਕ ਟੂਰ ਵੀ ਕਰਵਾਏ ਗਏ ਹਨ ਜਿਨ੍ਹਾਂ ਨਾਲ ਉਨ੍ਹਾਂ ਦੇ ਬੌਧਿਕ ਪੱਧਰ ਵਿਚ ਵਾਧਾ ਹੋਇਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਸੁਖਜਿੰਦਰ ਸਿੰਘ, ਸੰਤੋਸ਼ ਸੈਣੀ, ਕੰਚਨ ਦਿਓਲ, ਕਮਲਜੀਤ ਗਰੇਵਾਲ, ਰਾਜਨ ਸੈਣੀ, ਸਰਪੰਚ ਹਰਬਿਲਾਸ, ਸਰਪੰਚ ਲੱਕੀ ਆਦਿ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD