Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਪੰਜਾਬ ਸਿੱਖਿਆ ਕ੍ਰਾਂਤੀ : ਵਿਧਾਇਕ ਗਰੇਵਾਲ ਵੱਲੋਂ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਹਰ ਤਰ੍ਹਾ ਦੇ ਉਪਰਾਲੇ ਕੀਤੇ ਜਾ ਰਹੇ ਹਨ - ਵਿਧਾਇਕ ਗਰੇਵਾਲ

Web Admin

Web Admin

5 Dariya News

ਲੁਧਿਆਣਾ , 09 Apr 2025

Last updated on: Apr 10, 2025, 16:02 IST

ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਮੇਂ-ਸਮੇਂ ਸਿਰ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਤੇ ਪਹੁੰਚਾਇਆ ਜਾ ਸਕੇ। ਇਸੇ ਹੀ ਲੜੀ ਤਹਿਤ ਅੱਜ ਹਲਕਾ ਲੁਧਿਆਣਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮੋਤੀ ਨਗਰ ਅਤੇ ਸੁਭਾਸ਼ ਨਗਰ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਵਿੱਚ ਸਭ ਤੋਂ ਵੱਡਾ ਯੋਗਦਾਨ ਸਿੱਖਿਆ ਦਾ ਹੁੰਦਾ ਹੈ । ਉਹਨਾਂ ਕਿਹਾ ਕਿ ਸੂਬਾ ਜਾਂ ਦੇਸ਼ ਤਾਂ ਹੀ ਅੱਗੇ ਵਧ ਸਕਦਾ ਹੈ ਜੇਕਰ ਉਥੋਂ ਦੀ ਸਿੱਖਿਆ ਤੇ ਸਿਹਤ ਸਹੂਲਤਾਂ ਨੂੰ ਪਹਿਲ ਦੇ ਆਧਾਰ ਤੇ ਤਰਜੀਹ ਦਿੱਤੀ ਜਾਵੇ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਸਮੇਂ - ਸਮੇਂ ਸਿਰ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨੇ ਸ਼ੁਰੂ ਕਰ ਦਿੱਤੇ ਜਿਸਦੇ ਨਤੀਜੇ ਸਾਹਮਣੇ ਆ ਰਹੇ ਹਨ ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੀਬ 17 ਹਜਾਰ ਕਰੋੜ ਰੁਪਏ ਸਿੱਖਿਆ ਦੇ ਖੇਤਰ ਲਈ ਜਾਰੀ ਕੀਤੇ ਗਏ ਹਨ ਜਿਸ ਤੋਂ ਇਹ ਅੰਦਾਜ਼ਾ ਲਗਾਉਣਾ ਮੁਸ਼ਕਿਲ ਨਹੀਂ ਹੈ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਿੰਨੀ ਗੰਭੀਰ ਹੈ।ਇਸ ਮੌਕੇ ਹਾਜ਼ਰ ਸਕੂਲ ਸਟਾਫ ਨੇ ਪੰਜਾਬ ਸਰਕਾਰ ਦੇ ਨਾਲ-ਨਾਲ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਦੀ ਇਹ ਪਹਿਲੀ ਸਰਕਾਰ ਹੈ ਜਿਸਨੇ ਸਕੂਲਾਂ ਦਾ ਬੁਨਿਆਦੀ ਢਾਂਚਾ ਬਦਲ ਕੇ ਇੱਕ ਨਵੀਂ ਲਹਿਰ ਪੈਦਾ ਕੀਤੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਜਿੱਥੇ ਉੱਚ ਸਿੱਖਿਆ ਮਿਲੇਗੀ ਉੱਥੇ ਹੀ ਮਹਿੰਗੇ ਸਕੂਲਾਂ ਤੋਂ ਵੀ ਆਮ ਜਨਤਾ ਨੂੰ ਛੁਟਕਾਰਾ ਮਿਲੇਗਾ।

ਇਸ ਮੌਕੇ ਮੇਅਰ ਇੰਦਰਜੀਤ ਕੌਰ, ਕੌਂਸਲਰ ਨਿਧੀ ਗੁਪਤਾ, ਕੌਂਸਲਰ ਅਮਰਜੀਤ ਸਿੰਘ, ਜਸਵਿੰਦਰ ਸਿੰਘ, ਗੱਗੀ ਸ਼ਰਮਾ, ਜਸਪਾਲ ਲਾਲੀ, ਭੂਸ਼ਨ ਸ਼ਰਮਾ, ਦਿਨੇਸ਼ ਸ਼ਰਮਾ, ਸੁਰਜੀਤ ਠੇਕੇਦਾਰ, ਅਵਤਾਰ ਦਿਉਲ, ਲਵਿਸ਼ ਵਾਲਿਆ, ਭਾਰਤ ਭੂਸ਼ਨ ਮਿੱਠੂ, ਹਰੀ ਓਮ,  ਵਿਧਾਇਕ ਪੀਏ ਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD