Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਿੱਖਿਆ ਕ੍ਰਾਂਤੀ : ਨੌਜਵਾਨਾਂ ਦਾ ਸੁਨਹਿਰਾ ਭਵਿੱਖ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਮਾਨ ਸਰਕਾਰ : ਕੁਲਵੰਤ ਸਿੰਘ ਬਾਜ਼ੀਗਰ

ਐਮ.ਐਲ.ਏ. ਕੁਲਵੰਤ ਸਿੰਘ ਬਾਜ਼ੀਗਰ ਨੇ ਹਲਕੇ ਦੇ 10 ਸਕੂਲਾਂ 'ਚ 1 ਕਰੋੜ 72 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Web Admin

Web Admin

5 Dariya News

ਸ਼ੁਤਰਾਣਾ/ਪਟਿਆਲਾ , 09 Apr 2025

Last updated on: Apr 10, 2025, 16:11 IST

ਸ਼ੁਤਰਾਣਾ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਨੌਜਵਾਨਾਂ ਦਾ ਸੁਨਹਿਰਾ ਭਵਿੱਖ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨਾਂ ਸਾਲਾਂ ਦੌਰਾਨ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀ ਗਈਆਂ ਹਨ ਤੇ ਕੱਚੇ ਅਧਿਆਪਕ ਪੱਕੇ ਕਰਨ ਸਮੇਤ ਵੱਡੀ ਗਿਣਤੀ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। 

ਇਹ ਪ੍ਰਗਟਾਵਾਂ ਉਨ੍ਹਾਂ ਸ਼ੁਤਰਾਣਾ ਹਲਕੇ ਦੇ 10 ਸਕੂਲਾਂ ਦੇ ਵਿੱਚ ਹੋਏ 1 ਕਰੋੜ 72 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਅੱਜ ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਢਾਬੀ ਗੁਜਰਾਂ, ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਸ਼ੇਰਗੜ੍ਹ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਗੁਲਜ਼ਾਰਪੁਰ, ਸਰਕਾਰੀ ਪ੍ਰਾਇਮਰੀ ਸਕੂਲ ਗਲੋਲੀ, ਸਰਕਾਰੀ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਅਰਨੋ ਤੇ ਸਰਕਾਰੀ ਪ੍ਰਾਇਮਰੀ ਸਕੂਲ ਗੁਰਦਿਤਾਪੁਰਾ ਦੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਵਿਦਿਆਰਥੀਆਂ, ਮਾਪਿਆਂ ਦੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਸਿੱਖਿਆ ਦੇ ਸੁਧਾਰ ਵੱਲ ਕਦਮ ਵਧਾਉਣੇ ਸ਼ੁਰੂ ਕਰ ਦਿੱਤੇ ਸਨ, ਜਿਸ ਸਦਕਾ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਅਧਿਆਪਕਾਂ ਨੂੰ ਵਿਸ਼ਵਪੱਧਰੀ ਟਰੇਨਿੰਗ ਦਿਵਾਉਣ ਲਈ ਵੱਖ ਵੱਖ ਦੇਸ਼ਾਂ ਵਿੱਚ ਭੇਜਿਆ ਗਿਆ। 

ਇਸ ਦੇ ਨਾਲ ਹੀ ਵਿਦਿਆਰਥੀਆਂ ਅੰਦਰ ਕੁਝ ਵੱਡਾ ਕਰਨ ਦੀ ਚਿਣਗ ਪੈਦਾ ਕਰਨ ਲਈ ਆਈ.ਆਈ.ਐਮ ਤੇ ਆਈ.ਆਈ.ਟੀ. ਵਰਗੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਦੇ ਟੂਰ ਕਰਵਾਏ ਜਾ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ 'ਚ ਪੜਦੇ ਵਿਦਿਆਰਥੀਆਂ ਨੂੰ ਹਰੇਕ ਸਹੂਲਤ ਉਪਲਬੱਧ ਕਰਵਾਈ ਜਾਵੇਗੀ ਤਾਂ ਜੋ ਇਨ੍ਹਾਂ ਸਕੂਲਾਂ 'ਚ ਪੜਦੇ ਵਿਦਿਆਰਥੀ ਆਪਣੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਨਾਮ ਰੌਸ਼ਨ ਕਰ ਸਕਣ।  

ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਨੇ ਜੋ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਆਉਣ ਵਾਲੇ ਸਮੇਂ ਵਿੱਚ ਇਸ ਦੇ ਸਾਰਥਕ ਨਤੀਜੇ ਸਾਡੇ ਸਾਹਮਣੇ ਇਨ੍ਹਾਂ ਬੱਚਿਆਂ ਦੀ ਤਰੱਕੀ ਦੇ ਰੂਪ ਵਿੱਚ ਆਉਣਗੇ।

 

Tags: Kulwant Singh Bazigar , Shutrana , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD