Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਹਰੇਕ ਪੱਖੋਂ ਬਿਹਤਰੀਨ ਬਣਾਉਣ ਲਈ ਵਚਨਬੱਧ : ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਸਿੱਖਿਆ ਦੇ ਖੇਤਰ 'ਚ ਹੋਏ ਇਤਿਹਾਸਕ ਫੈਸਲਿਆਂ ਸਦਕਾ ਸਰਕਾਰੀ ਸਕੂਲਾਂ ਦੇ ਦਾਖਲਿਆਂ 'ਚ ਹੋਇਆ ਵਾਧਾ

Web Admin

Web Admin

5 Dariya News

ਬੱਲੂਆਣਾ (ਫਾਜ਼ਿਲਕਾ) , 09 Apr 2025

Last updated on: Apr 10, 2025, 16:15 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੀ ਵਚਨਬੱਧਤਾ ਉਤੇ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਪਹਿਰਾ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਇਤਿਹਾਸਕ ਫੈਸਲਿਆਂ ਸਦਕਾ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ। 

ਇਹ ਪ੍ਰਗਟਾਵਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ 4 ਸਕੂਲਾਂ ਵਿੱਚ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਸਰਕਾਰੀ ਪ੍ਰਾਈਮਰੀ ਅਤੇ ਸੀਨਿਅਰ ਸੈਕੰਡਰੀ ਸਕੂਲ ਅਮਰ ਪੁਰਾ ਵਿਚ 66 ਲੱਖ ਅਤੇ ਭਾਗੂ ਦੇ ਸਰਕਾਰੀ ਪ੍ਰਾਈਮਰੀ ਤੇ ਸੀਨਿਅਰ ਸੈਕੰਡਰੀ ਸਕੂਲਾਂ ਵਿਚ 33 ਲੱਖ ਦੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ। 

ਉਨ੍ਹਾਂ ਨੇ ਪਿੰਡ ਭਾਗੂ ਦੇ ਸਕੂਲ ਨੂੰ 37 ਲੱਖ ਰੁਪਏ ਦੀ ਹੋਰ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਆਗਾਜ਼ ਕੀਤਾ ਹੈ ਜਿਸ ਦੇ ਤਹਿਤ ਸਕੂਲਾਂ ਵਿੱਚ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ । 

ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਸਿਹਤ ਨੂੰ, ਪੂਰੀ ਤਰ੍ਹਾਂ ਅਣਗੋਲਿਆ ਰੱਖਿਆ ਪਰ ਹੁਣ ਦੀ ਸਰਕਾਰ ਨੇ ਇਹਨਾਂ ਦੋਵੇਂ ਹੀ ਖੇਤਰਾਂ ਨੂੰ ਵਿਕਾਸ ਦਾ ਮੁੱਖ ਧੁਰਾ ਬਣਾਇਆ ਅਤੇ ਇਹੀ ਕਾਰਨ ਹੈ ਕਿ ਪੰਜਾਬ ਦੇ ਸਰਕਾਰੀ ਸਕੂਲ ਅੱਜ ਸਿੱਖਿਆ ਪ੍ਰਣਾਲੀ ਅਤੇ ਸੁਵਿਧਾਵਾਂ ਦੇ ਪੱਧਰ ਤੇ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡ ਰਹੇ ਹਨ। 

ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ । ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਸਿੱਖਿਆ ਪ੍ਰਣਾਲੀ, ਸਕੂਲੀ ਅਧਿਆਪਕਾਂ ਦੀ ਪੜਾਉਣ ਸ਼ੈਲੀ ਵਿੱਚ ਸੁਧਾਰ ਕਰਨ ਲਈ ਵਿਦੇਸ਼ਾਂ ਦੇ ਵਿਦਿਅਕ ਟੂਰ, ਵਾਈ ਫਾਈ ਸੁਵਿਧਾ, ਸਕੂਲਾਂ ਦੇ ਆਲੇ ਦੁਆਲੇ ਚਾਰਦੀਵਾਰੀ, ਸਕਿਉਰਟੀ ਗਾਰਡ, ਨਵੇਂ ਕਲਾਸ ਰੂਮਾਂ ਦੀ ਉਸਾਰੀ, ਵਿਦਿਆਰਥੀਆਂ ਲਈ ਸਾਫ ਸੁਥਰੇ ਪਖਾਨੇ, ਖੇਡ ਮੈਦਾਨ, ਪੀਣ ਵਾਲਾ ਸਾਫ ਪਾਣੀ, ਅਧਿਆਪਕਾਂ ਦੀ ਨਿਯਮਤ ਭਰਤੀ ਕਰਨ ਦੇ ਨਾਲ ਨਾਲ ਹਰ ਲੋੜ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਵਿਧਾਇਕ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਆਰੰਭੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਦੇ ਉਦੇਸ਼ਾਂ ਨੂੰ ਪੂਰਾ ਕੀਤਾ ਜਾ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਹਰ ਪੱਖੋਂ ਮੋਹਰੀ ਸਾਬਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਕਿ ਬੱਚਿਆਂ ਤੇ ਨੌਜਵਾਨਾਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਲਈ ਅਤੇ ਸੁਰੱਖਿਅਤ ਬਣਾਉਣ ਲਈ ਸਿੱਖਿਆ ਹੀ ਵਡਮੁੱਲਾ ਯੋਗਦਾਨ ਪਾ ਸਕਦੀ ਹੈ।

ਇਸ ਮੌਕੇ ਸਿੱਖਿਆ ਕੋਆਰਡੀਨੇਟਰ ਸਿਮਰਜੀਤ ਸਿੰਘ, ਸਰਪੰਚ ਰਾਜੇਸ ਭਾਟੀ, ਬਲਾਕ ਪ੍ਰਧਾਨ ਅੰਗਰੇਜ ਸਿੰਘ ਬਰਾੜ, ਬਲਜੀਤ ਸਿੰਘ, ਸਰਪੰਚ ਜੱਜ ਸਿੰਘ ਸਮੇਤ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ, ਅਧਿਆਪਕ ਤੇ ਇਲਾਕੇ ਦੇ ਮੋਹਤਬਰ ਹਾਜਰ ਸਨ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD