Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਲਕਾ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਜ਼ਿਲੇ ਦੇ ਕੁਰਾਲੀ, ਝਿੰਗੜਾਂ ਅਤੇ ਸੁਹਾਲੀ ਦੇ ਸਕੂਲਾਂ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

54 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਵਿਦਿਆਰਥੀਆਂ ਨੂੰ ਸਮਰਪਿਤ

Web Admin

Web Admin

5 Dariya News

ਕੁਰਾਲੀ (ਐੱਸ.ਏ.ਐੱਸ ਨਗਰ) , 09 Apr 2025

Last updated on: Apr 10, 2025, 16:44 IST

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਦੇ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਵੱਜੋਂ ਐਮ ਐਲ ਏ ਅਨਮੋਲ ਗਗਨ ਮਾਨ ਵੱਲੋਂ ਖਰੜ ਹਲਕੇ ਦੇ ਤਿੰਨ ਸਕੂਲਾਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਮਾਰਟ ਸਕੂਲ ਕੁਰਾਲੀ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਝਿੰਗੜਾਂ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਸੁਹਾਲੀ ਵਿਖੇ ਮੌਜੂਦਾ ਸਰਕਾਰ ਦੇ ਕਾਰਜ ਕਾਲ ਦੌਰਾਨ ਹੋਏ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੀਤਾ ਗਿਆ।

ਉਨ੍ਹਾਂ ਵੱਲੋਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਮਾਰਟ ਸਕੂਲ ਕੁਰਾਲੀ ਵਿਖੇ ਨਵੀਂ ਲਾਇਬ੍ਰੇਰੀ ਲਈ ਵੱਡਾ ਕਮਰਾ ਜੋ ਕਿ 9,65,000 ਰੁਪਏ, ਨਵਾਂ ਕਲਾਸਰੂਮ 9,55,000 ਰੁਪਏ ਅਤੇ ਸਕੂਲ ਦੀ ਚਾਰ ਦਿਵਾਰੀ ਤੇ ਆਏ 3 ਲੱਖ ਰੁਪਏ (ਕੁੱਲ 22 ਲੱਖ 20 ਹਜ਼ਾਰ) ਰੁਪਏ ਦੀ ਲਾਗਤ ਨਾਲ ਤਿਆਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਉਨ੍ਹਾਂ ਸਕੂਲ ਨੂੰ 10 ਲੱਖ ਰੁਪਏ ਦਾ ਬੈਸਟ ਸਕੂਲ ਐਵਾਰਡ ਮਿਲਣ ਤੇ ਵਧਾਈ ਦਿੱਤੀ।

ਇਸ ਉਪਰੰਤ ਹਲਕਾ ਵਿਧਾਇਕ ਮਾਨ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਝਿੰਗੜਾਂ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਸੁਹਾਲੀ ਵਿਖੇ 30.04 ਲੱਖ ਰੁਪਏ ਦੀ ਲਾਗਤ ਨਾਲ ਦੋਵਾਂ ਸਕੂਲਾਂ ਵਿੱਚ ਬਣੇ ਦੋ-ਦੋ ਨਵੇਂ ਕਮਰਿਆਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਕਮਰਿਆਂ ਵਿੱਚ ਆਧੁਨਿਕ ਸਹੂਲਤਾਂ ਜਿਵੇਂ ਕਿ ਪ੍ਰੋਜੈਕਟਰ ਅਤੇ ਐਲ.ਈ.ਡੀ. ਟੀ.ਵੀ. ਮੁਹੱਈਆ ਕਰਵਾਏ ਗਏ ਹਨ।

ਇਸ ਮੌਕੇ ਤੇ ਬੋਲਦੇ ਹੋਏ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਹਰਜੋਤ ਸਿੰਘ ਬੈਂਸ, ਸਿੱਖਿਆ ਮੰਤਰੀ ਪੰਜਾਬ ਵੱਲੋਂ ਪੰਜਾਬ ਨੂੰ ਹਰ ਪੱਖੋਂ ਵਿਕਸਿਤ ਕਰਨ ਲਈ ਵੱਖ- ਵੱਖ ਨਵੇਂ ਉਪਰਾਲੇ ਕੀਤੇ ਜਾ ਰਹੇ। ਇਸੇ ਤਹਿਤ ਹੀ ਉਨ੍ਹਾਂ ਵੱਲੋਂ ਸੂਬੇ ਦੇ ਲੋਕਾਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਕੂਲ ਦਾ ਹਰ ਕੰਮ, ਜਿਸ ਦੀ ਸਕੂਲ ਨੂੰ ਜ਼ਰੂਰਤ ਹੈ, ਹੋਣਾ ਚਾਹੀਦਾ ਹੈ ਅਤੇ ਸਕੂਲ ਵਿੱਚ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਹੋਣੀਆਂ ਲਾਜ਼ਮੀ ਹਨ ਤਾਂ ਜੋ ਬੱਚਿਆਂ ਨੂੰ ਪੜ੍ਹਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅਧਿਆਪਕ ਚੰਗੇ ਹੋਣਗੇ ਤਾਂ ਬੱਚੇ ਵੀ ਪੜ੍ਹਨਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਦਾ ਇਹ ਉਦੇਸ਼ ਹੈ ਕਿ ਹਰ ਪਿੰਡ ਦੇ ਸਕੂਲ ਨੂੰ ਵਧੀਆ ਬਣਾਉਣ ਲਈ ਵਿਦਿੱਆ ਦਾ ਪੱਧਰ ਉੱਚਾ ਚੁੱਕਣ ਲਈ ਸਕੂਲਾਂ ਵਿੱਚ ਲਾਇਬ੍ਰੇਰੀਆਂ ਬਣਾਈਆ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਰਕਾਰ ਹਰ ਸਮੇਂ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਪਿੰਡਾਂ ਨੂੰ ਗ੍ਰਾਂਟਾਂ ਦਿਤੀਆਂ ਜਾ ਰਹੀਆਂ ਤਾਂ ਜੋ ਪਿੰਡਾਂ ਦਾ ਸਹੀ ਵਿਕਾਸ ਹੋ ਸਕੇ।ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ, ਪਾਣੀ ਦੀ ਨਿਕਾਸੀ ਦਾ ਪ੍ਰਬੰਧ, ਖੇਡ ਮੈਦਾਨ, ਪਾਰਕ, ਸੀਵਰੇਜ, ਪਿੰਡਾਂ ਦੇ ਛੱਪੜਾਂ ਦੀ ਸਫਾਈ, ਗਲੀਆਂ ਨਾਲੀਆਂ ਪੱਕੀਆਂ ਹੋਣੀਆਂ ਮੁਢਲੀਆਂ ਸਹੂਲਤਾਂ ਹਨ। ਉਨ੍ਰਾਂ ਕਿਹਾ ਉਨ੍ਹਾਂ ਵੱਲੋਂ ਆਪਣੇ ਹਲਕੇ ਦੇ ਪਿੰਡਾਂ ਵਿੱਚ ਕੈਮਰੇ ਵੀ ਲਗਵਾਏ ਜਾਣਗੇ ਤਾਂ ਜੋ ਕਿਸੇ ਅਣਸੁਖਾਂਵੀ ਘਟਨਾ ਤੋਂ ਬਚਿਆ ਜਾ ਸਕੇ।

ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆਂ ਕਿ ਹਲਕੇ ਦੀਆਂ ਸਾਰੀਆਂ ਸੜਕਾਂ ਪਾਸ ਹੋ ਗਈਆਂ ਹਨ ਅਤੇ ਉਨ੍ਹਾਂ ਦਾ ਕੰਮ ਜਲਦ ਹੀ ਸ਼ਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਹਰ ਤਰ੍ਹਾਂ ਦੇ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਹੂਲਤ ਲਈ ਸਕੂਲਾਂ ਵਿੱਚ ਲਾਇਬ੍ਰੇਰੀਆਂ, ਸ਼ਹਿਰਾਂ ਅਤੇ ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਆਦਿ ਬਣਾਏ ਜਾ ਰਹੇ ਹਨ।ਸਕੂਲਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਕਿਹਾ ਕਿ ੳਨ੍ਹਾਂ ਦਾ ਬੱਚਾ ਪੜ੍ਹਾਈ ਵਿੱਚ ਜਿਹੜਾ ਵੀ ਵਿਸ਼ਾ ਚੁਨਣਾ ਚਾਹੁੰਦਾ ਹੈ, ਨੂੰ ਰੋਕਿਆਂ ਨਾ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਕਿਹਾ ਕਿ ਸਕੂਲ ਵਿੱਚ ਪੜ੍ਹ ਰਹੇ ਬੱਚਿਆਂ ਦੇ ਭਵਿੱਖ ਲਈ ਸਕੂਲ ਵਿੱਚ ਕੋਈ ਵੀ ਚੀਜ਼ ਲੋੜੀਂਦੀ ਹੈ, ਚਾਹੇ ਉਸ ਲਈ ਸਰਕਾਰ ਨੂੰ ਕਿੰਨੇ ਵੀ ਪੈਸੇ ਖ਼ਰਚਣੇ ਪੈਣ, ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਉਨ੍ਹਾਂ ਵੱਲੋਂ ਸਕੂਲਾਂ ਦੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਬੱਚਿਆਂ ਦੀ ਪੜ੍ਹਾਈ ਲਈ ਪਹਿਲਾਂ ਵੀ ਮਿਹਨਤ ਕਰ ਰਹੇ ਹਨ, ਉਨ੍ਹਾਂ ਦੀ ਮਿਹਨਤ ਸਦਕਾ ਹੀ ਬੱਚੇ ਪੜ੍ਹਾਈ ਵਿੱਚ ਮੱਲਾਂ ਮਾਰ ਰਹੇ ਹਨ ਅਤੇ ਸਕੂਲਾਂ ਦੇ ਨਤੀਜੇ ਵਧੀਆ ਆ ਰਹੇ ਹਨ। ਉਨ੍ਹਾਂ ਅਧਿਆਪਕਾਂ ਨੂੰ ਬੱਚਿਆਂ ਦੀ ਪੜ੍ਰਾਈ ਪ੍ਰਤੀ ਹੋਰ ਮਿਹਨਤ ਕਰਨ ਲਈ ਕਿਹਾ ਤਾਂ ਜੋ ਅੱਗੇ ਤੋਂ ਵੀ ਪੰਜਾਬ ਪੜ੍ਰਾਈ ਵਿੱਚ ਮੋਹਰੀ ਬਣਿਆ ਰਹੇ।ਇਸ ਮੌਕੇ ਤੇ ਸ੍ਰੀ ਗੁਰਮੰਦਰ ਸਿੰਘ ਐਸ.ਡੀ.ਐਮ. ਖਰੜ, ਸਕੂਲਾਂ ਦੇ ਪ੍ਰਿੰਸੀਪਲ, ਸਮੂਹ ਸਕੂਲਾਂ ਦੇ ਸਟਾਫ ਮੈਂਬਰ, ਸਕੂਲੀ ਬੱਚਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਵਾਸੀ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Sikhya Kranti , Kurali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD