Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਰ ਕਮਿਸ਼ਨਰ ਪੰਜਾਬ ਵੱਲੋਂ ਗਰਗ ਦੀ ਜੀ.ਐਸ.ਟੀ ਸਬੰਧੀ ਕਿਤਾਬ 'ਜੀ.ਐਸ.ਟੀ ਮੈਨੂਅਲ' ਦਾ ਐਡੀਸ਼ਨ 2025 ਰਿਲੀਜ਼

Book, GST Manual Edition 2025, Varun Roojam, Commissioner State Tax Punjab,Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 10 Apr 2025

Last updated on: Apr 10, 2025, 17:40 IST

ਕਰ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਅਤੇ ਵਧੀਕ ਕਰ ਕਮਿਸ਼ਨਰ ਐਚ.ਪੀ.ਐਸ. ਘੋਤਰਾ ਨੇ ਅੱਜ ਇਥੇ ਐਡਵੋਕੇਟ ਪੀ.ਸੀ. ਗਰਗ ਦੀ ਕਿਤਾਬ 'ਜੀ.ਐਸ.ਟੀ ਮੈਨੂਅਲ' ਦੇ ਸਾਲ 2025 ਐਡੀਸ਼ਨ ਨੂੰ ਰਿਲੀਜ਼ ਕੀਤਾ। ਐਡਵੋਕੇਟ ਪੀ.ਸੀ. ਗਰਗ ਦੁਆਰਾ ਸੇਵਾਮੁਕਤ ਵਧੀਕ ਕਮਿਸ਼ਨਰ ਜੀ.ਐਸ.ਟੀ ਲਵਿੰਦਰ ਜੈਨ, ਸੀ.ਏ. ਰਿਤੇਸ਼ ਗਰਗ, ਅਤੇ ਸੀ.ਏ. ਪੁਨੀਸ਼ ਗਰਗ ਦੇ ਸਹਿਯੋਗ ਨਾਲ ਲਿਖੀ ਗਈ ਇਸ ਕਿਤਾਬ ਵਿੱਚ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਨਿਯਮਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ ਹੈ।

ਇਸ ਮੌਕੇ ਕਿਤਾਬ ਦੇ ਲੇਖਕ ਪੀ.ਸੀ. ਗਰਗ ਨੇ ਕਿਹਾ ਕਿ ਜੀ.ਐਸ.ਟੀ ਮੈਨੂਅਲ ਦਾ 2025 ਐਡੀਸ਼ਨ ਜੀ.ਐਸ.ਟੀ ਕਾਨੂੰਨਾਂ ਸਬੰਧੀ ਇੱਕ ਢਾਂਚਾਗਤ ਅਤੇ ਉਪਭੋਗਤਾ-ਅਨੁਕੂਲ ਪੇਸ਼ ਜਾਣਕਾਰੀ ਪੇਸ਼ ਕਰਦੀ ਹੈ, ਜਿਸ ਵਿੱਚ ਇਸ ਕਰ ਸਬੰਧੀ ਐਕਟ, ਨਿਯਮ, ਸੂਚਨਾਵਾਂ, ਆਦੇਸ਼ ਅਤੇ ਮਾਹਰਾਂ ਦੀਆਂ ਟਿੱਪਣੀਆਂ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਕਾਸ਼ਨ ਨੂੰ ਜੋ ਚੀਜ਼ ਬਾਕੀ ਕਿਤਾਬਾਂ ਨਾਲੋਂ ਵੱਖਰਾ ਕਰਦੀ ਹੈ ਉਹ ਹੈ ਇਸ ਵਿੱਚ ਹਵਾਲਾ ਦੇਣ ਦਾ ਢੰਗ ਹੈ, ਜਿਸ ਅਨੁਸਾਰ ਹਰ ਭਾਗ ਵਿੱਚ ਇਸ ਨਾਲ ਸਬੰਧਤ ਨਿਯਮ ਬਾਰੇ ਜਾਣਕਾਰੀ ਲਈ ਹਵਾਲਾ ਦਿੱਤਾ ਗਿਆ ਹੈ ਤਾਂ ਜੋ ਪੇਸ਼ੇਵਰਾਂ ਅਤੇ ਇਸ ਕਰ ਨਾਲ ਸਬੰਧਤ ਹੋਰ ਧਿਰਾਂ ਲਈ ਸਪਸ਼ਟਤਾ ਅਤੇ ਸੌਖ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੀ.ਐਸ.ਟੀ ਪ੍ਰਬੰਧਾਂ ਦੀ ਵਿਆਪਕ ਸਮਝ ਨੂੰ ਆਸਾਨ ਬਣਾਉਣ ਲਈ ਹਰੇਕ ਭਾਗ ਅਤੇ ਨਿਯਮ ਦੇ ਤਹਿਤ ਸੰਬੰਧਿਤ ਸੂਚਨਾਵਾਂ, ਆਦੇਸ਼ ਅਤੇ ਮਾਹਰਾਂ ਦੀ ਰਾਏ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਿਤਾਬ ਮਾਰਗਦਰਸ਼ਕ ਸਿਧਾਂਤਾਂ 'ਪ੍ਰਮਾਣਿਕਤਾ, ਸਰਲਤਾ ਅਤੇ ਕਿਫਾਇਤੀ' ਦੇ ਨਾਲ ਤਿਆਰ ਕੀਤੀ ਗਈ ਹੈ ਜੋ ਇਸਨੂੰ ਕਰ ਪ੍ਰੋਫੈਸ਼ਨਲਾਂ, ਕਾਰੋਬਾਰਾਂ ਅਤੇ ਨੀਤੀ ਨਿਰਮਾਤਾਵਾਂ ਲਈ ਇੱਕ ਭਰੋਸੇਯੋਗ ਅਤੇ ਪਹੁੰਚਯੋਗ ਸਰੋਤ ਬਣਾਉਂਦੀ ਹੈ। 

ਉਨ੍ਹਾਂ ਕਿਹਾ ਕਿ ਇਸ ਕਿਤਾਬ ਦਾ ਉਦੇਸ਼ ਜੀ.ਐਸ.ਟੀ ਕਾਨੂੰਨਾਂ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਹਾਸਿਲ ਕਰਨ ਵਿੱਚ ਇੱਕ ਢੁਕਵੇਂ ਸੰਦਰਭ ਵਜੋਂ ਕੰਮ ਕਰਨਾ ਹੈ। ਕਰ ਕਮਿਸ਼ਨਰ ਵਰੁਣ ਰੂਜਮ ਅਤੇ ਵਧੀਕ ਕਰ ਕਮਿਸ਼ਨਰ ਐਚਪੀਐਸ ਘੋਤਰਾ ਨੇ ਇੰਨ੍ਹਾਂ ਲੇਖਕਾਂ ਵੱਲੋਂ ਜੀ.ਐਸ.ਟੀ ਸਬੰਧੀ ਗੁੰਝਲਾਂ ਨੂੰ ਆਸਾਨ ਬਣਾਉਣ ਅਤੇ ਕਰ ਮਾਹਰਾਂ ਅਤੇ ਕਾਰੋਬਾਰਾਂ ਲਈ ਇੱਕ ਲੋੜੀਂਦਾ ਸਾਧਨ ਪ੍ਰਦਾਨ ਕਰਨ ਲਈ ਕੀਤੀ ਗਈ ਕੋਸ਼ਿਸ਼ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। 

ਇੱਥੇ ਜਿਕਰਯੋਗ ਹੈ ਕਿ ਲੇਖਕ ਪੀ.ਸੀ. ਗਰਗ, ਟੈਕਸ ਕਾਨੂੰਨਾਂ ਵਿੱਚ 47 ਸਾਲਾਂ ਦੇ ਤਜਰਬੇ ਵਾਲੇ ਇੱਕ ਪ੍ਰਸਿੱਧ ਵਕੀਲ ਹਨ ਜੋ 1985 ਤੋਂ ਕਾਨੂੰਨੀ ਸਾਹਿਤ ਦੇ ਖੇਤਰ ਵਿੱਚ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੇ ਸਹਿ-ਲੇਖਕ - ਲਵਿੰਦਰ ਜੈਨ, ਸੀ.ਏ. ਰਿਤੇਸ਼ ਗਰਗ, ਅਤੇ ਸੀ.ਏ. ਪੁਨੀਸ਼ ਗਰਗ - ਜੀਐਸਟੀ ਨਿਯਮਾਂ ਵਿੱਚ ਵਿਆਪਕ ਮੁਹਾਰਤ ਰੱਖਦੇ ਹਨ, ਜਿਸ ਸਦਕਾ ਜੀਐਸਟੀ ਮੈਨੂਅਲ ਪੇਸ਼ੇਵਰਾਂ ਲਈ ਇੱਕ ਲੋੜੀਂਦੀ ਅਤੇ ਅਧਿਕਾਰਤ ਗਾਈਡ ਦਾ ਕੰਮ ਕਰਦੀ ਹੈ।

 

Tags: Book , GST Manual Edition 2025 , Varun Roojam , Commissioner State Tax Punjab , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD