Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ

 

ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਦੇ ਮੀਡੀਆ ਨੋਡਲ ਅਫਸਰਾਂ ਲਈ ਇੱਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਪੰਜਾਬ ਦੀ ਤਰਫੋਂ ਐਡੀਸ਼ਨਲ ਸੀਈਓ ਹਰੀਸ਼ ਨਈਅਰ ਅਤੇ ਲੋਕ ਸੰਪਰਕ ਅਫਸਰ ਨਰਿੰਦਰ ਪਾਲ ਸਿੰਘ ਜਗਦਿਓ ਨੇ ਹਿੱਸਾ ਲਿਆ

Election Commission of India, ECI, Harish Nayyar, Narinder Pal Singh Jagdeo,Gyanesh Kumar, India International Institute of Democracy and Election Management,IIIDEM,New Delhi

Web Admin

Web Admin

5 Dariya News

ਨਵੀਂ ਦਿੱਲੀ , 10 Apr 2025

Last updated on: Apr 11, 2025, 11:34 IST

ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ, ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਅਤੇ ਲੋਕ ਸੰਪਰਕ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (ਆਈ.ਆਈ.ਆਈ.ਡੀ.ਈ.ਐਮ), ਨਵੀਂ ਦਿੱਲੀ, ਵਿਖੇ ਬੁੱਧਵਾਰ ਨੂੰ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਪ੍ਰਬੰਧ ਕੀਤਾ। ਇਸ ਟ੍ਰੇਨਿੰਗ ਪ੍ਰੋਗਰਾਮ ਦਾ ਉਦੇਸ਼ ਚੋਣ ਅਧਿਕਾਰੀਆਂ ਦੇ ਮੀਡੀਆ ਨਾਲ ਤਾਲਮੇਲ ਅਤੇ ਅਗਾਊਂ ਪਹਿਲਕਦਮੀਆਂ ਨੂੰ ਵਧਾਉਣਾ ਸੀ।

ਇਸ ਪ੍ਰੋਗਰਾਮ ਵਿੱਚ ਪੂਰੇ ਦੇਸ਼ ਵਿੱਚੋਂ 28 ਰਾਜਾਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਅਧਿਕਾਰੀਆਂ ਨੇ ਹਾਜ਼ਰੀ ਭਰੀ। ਪੰਜਾਬ ਤੋਂ ਐਡੀਸ਼ਨਲ ਮੁੱਖ ਚੋਣ ਅਧਿਕਾਰੀ (ਏ.ਸੀ.ਈ.ਓ) ਹਰੀਸ਼ ਨਈਅਰ ਅਤੇ ਸੂਚਨਾ ਤੇ ਲੋਕ ਸੰਪਰਕ ਅਫਸਰ ਨਰਿੰਦਰ ਪਾਲ ਸਿੰਘ ਜਗਦਿਓ ਨੇ ਹਿੱਸਾ ਲਿਆ।

ਓਰੀਐਂਟੇਸ਼ਨ ਪ੍ਰੋਗਰਾਮ ਦਾ ਉਦੇਸ਼ ਕਾਨੂੰਨੀ ਢਾਂਚੇ ਅਰਥਾਤ ਲੋਕ ਨੁਮਾਇੰਦਾ ਐਕਟ 1950 ਤੇ 1951, ਰਜਿਸਟ੍ਰੇਸ਼ਨ ਆਫ ਵੋਟਰ ਰੂਲਜ਼ 1960, ਚੋਣ ਨਿਯਮ 1961 ਅਤੇ ਚੋਣ ਕਮਿਸ਼ਨ ਦੁਆਰਾ ਸਮੇਂ-ਸਮੇਂ 'ਤੇ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਮੀਡੀਆ ਪਲੇਟਫਾਰਮਾਂ ਰਾਹੀਂ ਜਾਣਕਾਰੀਆਂ ਤੇ ਸੂਚਨਾਵਾਂ ਦੇ ਪ੍ਰਸਾਰ, ਗਲਤ ਜਾਣਕਾਰੀ ਦਾ ਮੁਕਾਬਲਾ ਕਰਨ ਅਤੇ ਵੋਟਰ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਪ੍ਰਭਾਵੀ ਸੰਚਾਰ ਰਣਨੀਤੀ ਵਿਕਸਿਤ ਕਰਨਾ ਸੀ।  

ਆਪਣੇ ਸੰਬੋਧਨ ਵਿੱਚ, ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਚੋਣ ਪ੍ਰਕਿਰਿਆ ਵਿੱਚ ਮੀਡੀਆ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ, ਮੌਜੂਦਾ ਡਿਜ਼ੀਟਲ ਜਗਤ ਵਿੱਚ ਚੋਣ ਪ੍ਰਕਿਰਿਆਵਾਂ ਵਿੱਚ ਵੋਟਰਾਂ ਦੇ ਵਿਸ਼ਵਾਸ ਨੂੰ ਬਰਕਰਾਰ ਰੱਖਣ ਲਈ ਤੱਥ ਅਧਾਰਿਤ, ਸਮੇਂ ਸਿਰ ਅਤੇ ਪਾਰਦਰਸ਼ੀ ਸੰਚਾਰ ਦੀ ਮਹੱਤਤਾ 'ਤੇ ਜ਼ੋਰ ਦਿੱਤਾ।  ਉਨ੍ਹਾਂ ਕਿਹਾ ਕਿ ਮੀਡੀਆ ਅਫਸਰਾਂ ਨੂੰ ਸਹੀ ਜਾਣਕਾਰੀ ਵੋਟਰਾਂ ਤੱਕ ਪੁੱਜਦੀ ਕਰਨ ਲਈ ਹੋਰ ਸਰਗਰਮ ਹੋਣਾ ਪਵੇਗਾ ਅਤੇ ਪਹਿਲਕਦਮੀ ਕਰਕੇ ਇਹ ਯਕੀਨੀ ਬਣਾਉਣਾ ਪਵੇਗਾ ਕਿ ਵੋਟਰਾਂ ਨੂੰ ਤੱਥਾਂ ਦੇ ਆਧਾਰ 'ਤੇ ਸਹੀ, ਸਟੀਕ ਸੂਚਨਾਵਾਂ ਤੇ ਜਾਣਕਾਰੀਆਂ ਪ੍ਰਾਪਤ ਹੋ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਕਿਸੇ ਵੀ ਗਲਤ ਸੂਚਨਾ, ਮਾਨਤਾ ਜਾਂ ਅਫਵਾਹ ਦਾ ਟਾਕਰਾ ਸਿਰਫ ਤੇ ਸਿਰਫ ਸੱਚੀ, ਸਹੀ ਅਤੇ ਤੱਥ ਭਰੀ ਜਾਣਕਾਰੀ/ਸੂਚਨਾ ਨਾਲ ਹੀ ਕੀਤਾ ਜਾ ਸਕਦਾ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਦੇਸ਼ ਭਰ ਦੇ ਮੀਡੀਆ ਅਫ਼ਸਰ ਮੀਡੀਆ ਦੇ ਵੱਖ ਵੱਖ ਪਲੇਟਫਾਰਮਾ ਦੀ ਸੁਚੱਜੀ ਤੇ ਸਾਰਥਕ ਵਰਤੋਂ ਕਰਨ।

 

Tags: Election Commission of India , ECI , Harish Nayyar , Narinder Pal Singh Jagdeo , Gyanesh Kumar , India International Institute of Democracy and Election Management , IIIDEM , New Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD