Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਫੋਕਲ ਪੁਆਇੰਟ ਮੋਗਾ ਦੀ ਕਰੇਗੀ ਕਾਇਆ ਕਲਪ

ਬੁਨਿਆਦੀ ਢਾਂਚਾ ਯੋਜਨਾਬੰਦੀ ਲਈ ਸੁਝਾਅ ਲੈਣ ਲਈ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਮੈਂਬਰ ਵਿਸ਼ੇਸ਼ ਤੌਰ ਉੱਤੇ ਪਹੁੰਚੇ

Sagar Setia, DC Moga, Deputy Commissioner Moga, Moga, Vaibhav Maheshwari,Punjab Development Commission

Web Admin

Web Admin

5 Dariya News

ਮੋਗਾ , 10 Apr 2025

Last updated on: Apr 11, 2025, 13:08 IST

ਪੰਜਾਬ ਸਰਕਾਰ ਨੇ ਜ਼ਿਲ੍ਹਾ ਮੋਗਾ ਦੇ ਉਦਯੋਗਿਕ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਦੇਣ ਦਾ ਫੈਸਲਾ ਕੀਤਾ ਹੈ। ਇਸੇ ਮੰਤਵ ਤਹਿਤ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਮੈਂਬਰ ਸ਼੍ਰੀ ਵੈਭਵ ਮਹੇਸ਼ਵਰੀ ਵਿਸ਼ੇਸ਼ ਤੌਰ ਉੱਤੇ ਮੋਗਾ ਪਹੁੰਚੇ ਅਤੇ ਸਥਾਨਕ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ। 

ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ, ਨਗਰ ਨਿਗਮ ਕਮਿਸ਼ਨਰ ਸ਼੍ਰੀਮਤੀ ਚਾਰੁਮਿਤਾ, ਸ਼੍ਰੀ ਸਿਮਰਜੋਤ ਸਿੰਘ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ, ਸ਼੍ਰੀ ਅਮਰਪ੍ਰੀਤ ਸਿੰਘ ਕਾਰਜਕਾਰੀ ਇੰਜੀਨੀਅਰ ਪੀ ਐਸ ਆਈ ਈ ਸੀ, ਫੋਕਲ ਪੁਆਇੰਟ ਮੋਗਾ ਦੇ ਪ੍ਰਮੁੱਖ ਉਦਯੋਗਪਤੀ ਸ਼੍ਰੀ ਸੁਭਾਸ਼ ਸਰੋਵਰ, ਸ਼੍ਰੀ ਅਜੀਤਪਾਲ ਸਿੰਘ, ਸ਼੍ਰੀ ਜੇ ਪੀ ਐਸ ਖੰਨਾ ਅਤੇ ਸ਼੍ਰੀ ਬਲਦੇਵ ਸਿੰਘ ਅਤੇ ਹੋਰ ਹਾਜ਼ਰ ਸਨ।

ਉਦਯੋਗਪਤੀਆਂ ਨਾਲ ਮੀਟਿੰਗ ਕਰਦਿਆਂ ਸ਼੍ਰੀ ਵੈਭਵ ਮਹੇਸ਼ਵਰੀ ਨੇ ਕਿਹਾ ਕਿ ਮੋਗਾ ਸ਼ਹਿਰ ਪੰਜਾਬ ਦੇ ਪ੍ਰਮੁੱਖ ਸਨਅਤੀ ਸ਼ਹਿਰਾਂ ਵਿਚੋਂ ਇੱਕ ਹੈ। ਪੰਜਾਬ ਸਰਕਾਰ ਇਸ ਸ਼ਹਿਰ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਉਤਸੁਕ ਹੈ। ਇਸ ਸ਼ਹਿਰ ਦੇ ਉਦਯੋਗਿਕ ਵਿਕਾਸ ਨਾਲ ਸੂਬੇ ਦੇ ਅੰਦਰੂਨੀ ਇਲਾਕਿਆਂ ਵਿੱਚ ਰੋਜ਼ਗਾਰ ਦੇ ਮੌਕੇ ਵਧਣ ਦੇ ਨਾਲ ਨਾਲ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਬਹੁਤ ਹੁਲਾਰਾ ਮਿਲੇਗਾ ਜਿਸ ਨਾਲ ਸੂਬੇ ਅਤੇ ਲੋਕਾਂ ਦੀ ਆਰਥਿਕ ਉੱਨਤੀ ਹੋਵੇਗੀ। 

ਉਹਨਾਂ ਕਿਹਾ ਕਿ ਫੋਕਲ ਪੁਆਇੰਟ ਮੋਗਾ ਦੀ ਜਲਦ ਹੀ ਕਾਇਆ ਕਲਪ ਕੀਤੀ ਜਾਵੇਗੀ। ਮੀਟਿੰਗ ਦੌਰਾਨ ਫੋਕਲ ਪੁਆਇੰਟ ਦੇ ਬੁਨਿਆਦੀ ਢਾਂਚੇ ਦੇ ਭਵਿੱਖੀ ਯੋਜਨਾਬੰਦੀ ਸਬੰਧੀ ਸੁਝਾਅ ਲਏ ਗਏ ਅਤੇ ਕਾਰਜਕਾਰੀ ਇੰਜੀਨੀਅਰ ਪੀ ਐਸ ਆਈ ਈ ਸੀ ਦੁਆਰਾ ਪੇਸ਼ ਕੀਤੇ ਗਏ ਐਸਟੀਮੇਟ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਕਿ ਢਾਂਚੇ ਦਾ ਕੋਈ ਵੀ ਖੇਤਰ ਜਿਵੇਂ ਕਿ ਸੜਕਾਂ, ਸੀਵਰੇਜ, ਗਰੀਨ ਪਾਰਕ, ਅਣਦੇਖੀਆਂ ਨਾ ਰਹਿ ਜਾਣ। 

ਇਸ ਤੋਂ ਇਲਾਵਾ ਸ਼੍ਰੀ ਵੈਭਵ ਮਹੇਸ਼ਵਰੀ ਵੱਲੋਂ ਉਦਯੋਗਪਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨ ਅਤੇ ਉਨ੍ਹਾਂ ਦੇ ਹੱਲ ਲਈ ਅੱਗੇ ਆਉਂਦੇ ਨਹੀਂ ਦੇਖਿਆ, ਜਿਵੇਂ ਕਿ ਜ਼ਿਲ੍ਹਾ ਮੋਗਾ ਵਿੱਚ ਕੀਤਾ ਜਾ ਰਿਹਾ ਹੈ।

ਇਸ ਮੌਕੇ ਹਾਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿਖੇ ਨਿਵੇਸ਼ ਵਧਾਉਣ ਅਤੇ ਉਦਯੋਗਿਕ ਪਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਪ੍ਰਮੁੱਖ ਤਰਜ਼ੀਹ ਹੈ। ਪੰਜਾਬ ਸਰਕਾਰ ਅਤੇ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੀਆਂ ਅਗਵਾਈ ਲੀਹਾਂ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਸਥਾਨਕ ਉਦਯੋਗਪਤੀਆਂ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਹਾਜ਼ਰ ਉਦਯੋਗਪਤੀਆਂ ਦੁਆਰਾ ਸਰਕਾਰ ਦੀ ਇਸ ਪਹਿਲਕਦਮੀ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਗਿਆ ਕਿ ਇਸ ਉਪਰਾਲੇ ਨਾਲ ਜ਼ਿਲ੍ਹਾ ਮੋਗਾ ਵਿਖੇ ਨਿਵੇਸ਼ ਵਧੇਗਾ ਅਤੇ ਉਦਯੋਗ ਦਾ ਹੋਰ ਪਸਾਰ ਹੋਵੇਗਾ।

 

Tags: Sagar Setia , DC Moga , Deputy Commissioner Moga , Moga , Vaibhav Maheshwari , Punjab Development Commission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD