Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਵਿਧਾਇਕ ਅਮਨਦੀਪ ਗੋਲਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿੱਖਿਆ ਕ੍ਰਾਂਤੀ ਤਹਿਤ ਬੱਲੂਆਣਾ ਵਿੱਚ 4.2 ਕਰੋੜ ਰੁਪਏ ਦੇ ਸਕੂਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਕਿਹਾ, ਬੱਲੂਆਣਾ ਹਲਕੇ ਵਿੱਚ ਸਕੂਲਾਂ ਲਈ ਸਰਕਾਰ ਨੇ ਹੁਣ ਤੱਕ ਜਾਰੀ ਕੀਤੇ 100 ਕਰੋੜ

Amandeep Singh Goldy Musafir, Amandeep Singh Goldy, Balluana, Fazilka, Abohar, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਬੱਲੂਆਣਾ/ਫਾਜ਼ਿਲਕਾ , 11 Apr 2025

Last updated on: Apr 11, 2025, 17:11 IST

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅੱਜ ਪੰਜ ਸਕੂਲਾਂ ਵਿੱਚ 4 ਕਰੋੜ 20 ਲੱਖ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। 

ਇਸ ਦੌਰਾਨ ਉਨਾਂ ਨੇ ਇੰਦਰਾ ਕਲੋਨੀ ਪਿੰਡ ਨਿਹਾਲ ਖੇੜਾ ਦੇ ਪ੍ਰਾਈਮਰੀ ਸਕੂਲ ਵਿੱਚ 12.87 ਲੱਖ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਪਿੰਡ ਨਿਹਾਲ ਖਿੜਾ ਦੇ ਪ੍ਰਾਈਮਰੀ ਸਕੂਲ ਵਿੱਚ 15 ਲੱਖ 26 ਹਜਾਰ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਿੱਚ ਦੋ ਕਰੋੜ 21 ਲੱਖ 46 ਹਜਾਰ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। 

ਪਿੰਡ ਡੰਗਰ ਖੇੜਾ ਵਿੱਚ ਪ੍ਰਾਇਮਰੀ ਸਕੂਲ ਵਿੱਚ 70 ਲੱਖ 46 ਹਜਾਰ ਰੁਪਏ ਅਤੇ ਸੀਨੀਅਰ ਸੈਕੈਂਡਰੀ ਸਕੂਲ ਵਿੱਚ 1 ਕਰੋੜ 2000 ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਸਕੂਲਾਂ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ 100 ਕਰੋੜ ਰੁਪਏ ਤੋਂ ਵੱਧ ਦੀਆਂ ਗਰਾਂਟਾਂ ਜਾਰੀ ਕੀਤੀਆਂ ਹਨ। 

ਉਹਨਾਂ ਨੇ ਇਹ ਵੀ ਕਿਹਾ ਕਿ ਹਲਕੇ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਹੁਣ ਤੱਕ 1900 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ । ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਸਕੂਲਾਂ ਵਾਸਤੇ  ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਹਨਾਂ ਨੇ ਕਿਹਾ ਕਿ ਅਸੀਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਸੁਪਨਾ ਲੈ ਕੇ ਚੱਲੇ ਸੀ ਜਿਸ ਨੂੰ ਸਾਕਾਰ ਰੂਪ ਦਿੱਤਾ ਜਾ ਰਿਹਾ ਹੈ। 

ਉਹਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 56000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਜਿਸ ਵਿੱਚੋਂ 3700 ਸਰਕਾਰੀ ਨੌਕਰੀਆਂ ਬੱਲੂਆਣਾ ਹਲਕੇ ਦੇ ਨੌਜਵਾਨਾਂ ਨੂੰ ਮਿਲੀਆਂ ਹਨ । ਇਸ ਮੌਕੇ ਉਨਾਂ ਨੇ ਪਿੰਡ ਨਿਹਾਲ ਖੇੜਾ ਦੇ ਸਰਕਾਰੀ ਸਕੂਲ ਨੂੰ ਵੀਹ ਲੱਖ ਰੁਪਏ ਅਤੇ ਪਿੰਡ ਡੰਗਰ ਖੇੜਾ ਦੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਲਈ 55 ਲੱਖ ਰੁਪਏ ਹੋਰ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। 

ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਤਹਿਤ ਲਗਾਤਾਰ ਸਕੂਲਾਂ ਵਿੱਚ ਵੱਖ-ਵੱਖ ਪ੍ਰੋਜੈਕਟਾਂ ਨੂੰ ਲੋਕ ਸਮਰਪਿਤ ਕੀਤਾ ਜਾ ਰਿਹਾ ਹੈ ਅਤੇ ਵਿੱਦਿਆ ਦੇ ਪੱਧਰ ਵਿੱਚ ਸੁਧਾਰ ਹੋਇਆ ਹੈ ਜਿਸ ਕਰਕੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।

ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਸਤੀਸ਼ ਕੁਮਾਰ, ਬਲਾਕ ਸਿੱਖਿਆ ਅਫਸਰ ਅਜੇ ਕੁਮਾਰ ਅਤੇ ਭਾਲਾ ਰਾਮ, ਸਿੱਖਿਆ ਕੋਆਡੀਨੇਟਰ ਸਿਮਰਜੀਤ, ਡੀਐਨਓ ਵਿਜੇਪਾਲ, ਸੁਖਦੇਵ ਸਿੰਘ ਗਿੱਲ, ਸਰਪੰਚ ਖਜਾਨ ਚੰਦ, ਬਲਾਕ ਪ੍ਰਧਾਨ ਬਲਦੇਵ ਸਿੰਘ ਖਹਿਰਾ, ਜੋਤੀ ਪ੍ਰਕਾਸ਼, ਸੁਸ਼ੀਲ ਕੁਮਾਰ ਆਦਿ ਦੀ ਹਾਜ਼ਰ ਸਨ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD