Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

’ਸਿੱਖਿਆ ਕ੍ਰਾਂਤੀ’ : ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ’ਚ ਕੀਤੇ ਉਦਘਾਟਨ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਫ਼ਿਰੋਜ਼ਪੁਰ , 11 Apr 2025

Last updated on: Apr 11, 2025, 17:28 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਬਣਾਉਣ ਤਹਿਤ 'ਸਿੱਖਿਆ ਕ੍ਰਾਂਤੀ' ਵੱਲ ਇਤਿਹਾਸਕ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ਤੇ ਸੁਧਾਰ ਕੀਤੇ ਗਏ ਹਨ। ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੋਚ ਨਾਲ ਸਰਕਾਰੀ ਸਕੂਲਾਂ ਵਿੱਚ ਬੇਹੱਦ ਸ਼ਾਨਦਾਰ ਸੁਧਾਰ ਕੀਤੇ ਗਏ ਹਨ। 

ਜਲਦ ਹੀ ਸਿੱਖਿਆ ਦੇ ਖੇਤਰ 'ਚ ਪੰਜਾਬ ਇੱਕ ਮੋਹਰੀ ਸੂਬਾ ਬਣੇਗਾ ਅਤੇ ਇਥੋਂ ਦੇ ਵਿਦਿਆਰਥੀ ਦੇਸ਼ ਵਿਦੇਸ਼ ਵਿੱਚ ਮੱਲਾਂ ਮਾਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਅੱਜ ਹਲਕੇ ਵਿਚ ਪੈਂਦੇ ਸਰਕਾਰੀ ਮਿਡਲ ਸਕੂਲ ਬਸਤੀ ਉਦੋ ਵਾਲੀ, ਸਰਕਾਰੀ ਪ੍ਰਾਇਮਰੀ ਮਸਤੇ ਕੇ ਹਿਠਾੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਸਮਾਰੋਹ ਮੌਕੇ ਕੀਤਾ। 

ਇਸ ਮੌਕੇ ਵਿਧਾਇਕ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲ ਸਿੱਖਿਆ ਦੇ ਨਾਲ-ਨਾਲ ਸਹੂਲਤਾਂ 'ਚ ਵੀ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਣਗੇ। ਸੂਬੇ ਦੇ ਵਿਦਿਆਰਥੀਆਂ ਨੂੰ ਕੁਆਲਿਟੀ ਸਿੱਖਿਆ ਦੇਣ ਲਈ ਸਾਡੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। 

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਲ ਬੱਚਿਆਂ ਦਾ ਭਵਿੱਖ ਨਿਖਰ ਰਿਹਾ ਹੈ ਅਤੇ ਮਾਪੇ ਸਰਕਾਰੀ ਸਕੂਲਾਂ 'ਤੇ ਭਰੋਸਾ ਕਰਨ ਲੱਗ ਪਏ ਹਨ, ਜਿਸ ਨਾਲ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਵਿੱਚ ਵੀ ਕਾਫੀ ਵਾਧਾ ਹੋਇਆ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦੀ ਨਵੀਂ ਪਰਿਭਾਸ਼ਾ ਲਿਖੀ ਹੈ। ਸਿੱਖਿਆ ਤੋਂ ਇਲਾਵਾ ਸਿਹਤ, ਰੋਜ਼ਗਾਰ, ਟੂਰਿਜ਼ਮ ਸਮੇਤ ਹਰ ਖੇਤਰ ਵਿੱਚ ਇਤਿਹਾਸਕ ਬਦਲਾਅ ਦਿਖਾਈ ਦੇ ਰਹੇ ਹਨ।  ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀ ਕੋਮਲ ਅਰੋੜਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਸ਼੍ਰੀ ਰਾਜਨ ਨਰੂਲਾ, ਸੀ.ਐੱਚ.ਟੀ ਮਨਜਿੰਦਰ ਕੌਰ, ਚੇਅਰਮੈਨ ਬਲਰਾਜ ਸਿੰਘ ਕਟੋਰਾ, ਸ ਰਾਜ ਬਹਾਦਰ ਸਿੰਘ ਗਿੱਲ ਕੋਆਰਡੀਨੇਟਰ ਸਿੱਖਿਆ, ਰਾਜ ਬਹਾਦਰ ਸਿੰਘ, ਬਲਰਾਜ ਸਿੰਘ ਕਟੋਰਾ, ਨੇਕ ਪ੍ਰਤਾਪ ਸਿੰਘ ਬਾਵਾ, ਹਿਮਾਂਸ਼ੂ ਠੱਕਰ, ਗੁਰਜੀਤ ਸਿੰਘ ਅਟਾਰੀ, ਮਹਿੰਦਰ ਸਿੰਘ ਮਸਤੇ ਕੇ, ਜਸਪਾਲ ਸਿੰਘ, ਅਮਰਿੰਦਰ ਸਿੰਘ ਬਰਾੜ, ਹਰਮੀਤ ਸਿੰਘ ਖਾਈ, ਦਿਲਬਾਗ ਸਿੰਘ ਸਰਪੰਚ, ਸੁੱਖਦੇਵ ਸਿੰਘ ਸਰਪੰਚ, ਬਲਦੇਵ ਸਿੰਘ ਮੱਲੀ, ਗਗਨਦੀਪ ਸਿੰਘ ਸਰਪੰਚ, ਲਖਵਿੰਦਰ ਸਿੰਘ ਸਰਪੰਚ, ਦਲਬੀਰ ਸਿੰਘ ਸਰਪੰਚ, ਗੁਰਪਰਵੇਸ਼ ਸਿੰਘ ਸਰਪੰਚ, ਦਵਿੰਦਰ ਸਿੰਘ ਟੋਨਾ, ਹਰਪ੍ਰੀਤ ਸਿੰਘ, ਰਸ਼ਪਾਲ ਸਿੰਘ ਸਰਪੰਚ, ਹਰਜਿੰਦਰ ਸਿੰਘ ਸਰਪੰਚ, ਪਿੱਪਲ ਸਿੱਘ ਸਰਪੰਚ, ਬਲਕਾਰ ਸਿੰਘ ਗਿੱਲ, ਗੁਰਜੀਤ ਸਿੰਘ ਚੀਮਾ, ਗਗਨਦੀਪ ਸਿੰਘ ਗੋਬਿੰਦ ਨਗਰ, ਮਹਿੰਦਰ ਸਿੰਘ ਮਸਤੇ ਕੇ, ਦਵਿੰਦਰ ਸਿੰਘ ਟੋਨਾ ਉੱਪਲ, ਗੁਰਪਰਵੇਸ਼ ਸਿੰਘ ਸਰਪੰਚ ਵਕੀਲਾਂ ਵਾਲਾ, ਮਨਪ੍ਰੀਤ ਸਿੰਘ ਅਟਾਰੀ, ਗੁਰਵਿੰਦਰ ਸਿੰਘ ਬਰਾੜ, ਜਸਪਾਲ ਸਿੰਘ ਬਾਸੀ, ਹੈਪੀ ਵਕੀਲਾਂ ਵਾਲਾ ਆਦਿ ਹਾਜ਼ਰ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD