Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਮੀਲ ਦਾ ਪੱਥਰ ਸਾਬਿਤ ਹੋਵੇਗੀ ‘ਪੰਜਾਬ ਸਿੱਖਿਆ ਕ੍ਰਾਂਤੀ’ : ਵਿਧਾਇਕ ਰਮਨ ਅਰੋੜਾ

1.10 ਕਰੋੜ ਦੀ ਲਾਗਤ ਨਾਲ ਵੱਖ-ਵੱਖ ਸਕੂਲਾਂ ਦੇ ਕੰਮਾਂ ਦਾ ਕੀਤਾ ਉਦਘਾਟਨ

Raman Arora, Jalandhar, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਜਲੰਧਰ , 11 Apr 2025

Last updated on: Apr 12, 2025, 11:25 IST

ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਕੋਹਾ, ਸਰਕਾਰੀ ਹਾਈ ਸਕੂਲ ਨੰਗਲ ਸ਼ਾਮਾ, ਸਰਕਾਰੀ ਹਾਈ ਸਕੂਲ ਕੋਟ ਰਾਮਦਾਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ, ਸਕੂਲ ਆਫ਼ ਐਮੀਨੈਂਸ ਲਾਡੋਵਾਲੀ ਰੋਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ (ਲੜਕੀਆਂ) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਰਾਗਪੁਰ ਵਿਖੇ 1.10 ਕਰੋੜ ਰੁਪਏ ਦੇ ਵੱਖ-ਵੱਖ ਕੰਮਾਂ ਦੇ ਉਦਘਾਟਨ ਕੀਤੇ ਗਏ।

ਇਸ ਮੌਕੇ ਮਾਪਿਆਂ ਤੇ ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਤੇ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਜ਼ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ‘ਪੰਜਾਬ ਸਿੱਖਿਆ ਕ੍ਰਾਂਤੀ’ ਮੀਲ ਦਾ ਪੱਥਰ ਸਾਬਿਤ ਹੋਵੇਗੀ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਵਾਧੂ ਕਲਾਸ ਰੂਮਾਂ, ਇੰਟੀਗ੍ਰੇਟਿਡ ਸਾਇੰਸ ਲੈਬਾਂ, ਚਾਰਦੀਵਾਰੀਆਂ, ਫਰਨੀਚਰ, ਪਖ਼ਾਨਿਆਂ ਦੀ ਉਸਾਰੀ ਆਦਿ ਦੇ ਕੰਮ ਪਹਿਲ ਦੇ ਅਧਾਰ ’ਤੇ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਇੰਟਰਨੈਟ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਸੁਹਿਰਦ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸੂਬੇ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਿਲ ਬਣਾਉਣ ਲਈ ਸਕੂਲਾਂ ਵਿੱਚ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਵਾਉਣ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।

 

Tags: Raman Arora , Jalandhar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD