Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਏਗੀ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ

ਚੇਅਰਮੈਨ ਦਲਵੀਰ ਸਿੰਘ ਢਿੱਲੋ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ

Dalvir Singh Dhillon, Rajwant Singh Ghulli, AAP, Aam Aadmi Party, Aam Aadmi Party Punjab, AAP Punjab, Sangrur, Punjab Sikhya Kranti

Web Admin

Web Admin

5 Dariya News

ਧੂਰੀ/ ਸੰਗਰੂਰ , 11 Apr 2025

Last updated on: Apr 12, 2025, 12:25 IST

ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਅੱਜ ਸਰਕਾਰੀ ਹਾਈ ਸਕੂਲ ਬਰੜਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਵਾਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਭਲਵਾਨ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਆਯੋਜਿਤ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਨੂੰ ਸੰਵਾਰਨ ਲਈ ਜੋ ਸਿੱਖਿਆ ਕ੍ਰਾਂਤੀ ਨਾਮ ਦੀ ਮੁਹਿੰਮ ਚਲਾਈ ਹੈ ਉਸ ਨਾਲ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਭਾਰੀ ਉਤਸ਼ਾਹ ਹੈ। 

ਉਹਨਾਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ ਅਤੇ ਸਕੂਲ ਸਿੱਖਿਆ ਦੇ ਖੇਤਰ ਵਿੱਚ ਵੀ ਵੱਡੀਆਂ ਤੇ ਇਤਿਹਾਸਿਕ ਪ੍ਰਾਪਤੀਆਂ ਦਰਜ ਕੀਤੀਆਂ ਗਈਆਂ ਹਨ ਜਿਸ ਸਦਕਾ ਸਾਡੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਮਨੋਬਲ ਵਧਿਆ ਹੈ। ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਧੂਰੀ ਅਧੀਨ ਆਉਂਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਕਾਇਆਕਲਪ ਕੀਤਾ ਜਾ ਰਿਹਾ ਹੈ ਅਤੇ ਯੋਜਨਾਬੱਧ ਢੰਗ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਜਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। 

ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਸਕੂਲ ਅਤਿ ਆਧੁਨਿਕ ਸੁਵਿਧਾਵਾਂ ਤੋਂ ਵਾਂਝਾ ਨਹੀਂ ਰਹੇਗਾ। ਅੱਜ ਬਰੜਵਾਲ ਸਕੂਲ ਵਿਖੇ 20.75 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਵਾਨ ਵਿੱਚ 13.40 ਲੱਖ ਰੁਪਏ ਅਤੇ ਪ੍ਰਾਇਮਰੀ ਸਕੂਲ ਭਲਵਾਨ ਵਿੱਚ 47.91 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ।

 

Tags: Dalvir Singh Dhillon , Rajwant Singh Ghulli , AAP , Aam Aadmi Party , Aam Aadmi Party Punjab , AAP Punjab , Sangrur , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD