Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਿਖਿਆ ਕ੍ਰਾਂਤੀ ਤਹਿਤ ਡੇਰਾਬੱਸੀ ’ਚ ਪੰਜ ਸਕੂਲਾਂ ਵਿਖੇ 116.26 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਕਿਹਾ ਸਿਖਿਆ ਅਤੇ ਸਿਹਤ ਭਗਵੰਤ ਸਿੰਘ ਮਾਨ ਦੀਆਂ ਤਰਜੀਹਾਂ, ਸੂਬੇ ਭਰ ’ਚ ਸੁਧਾਰ ਨਜ਼ਰ ਆਉਣੇ ਸ਼ੁਰੂ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਡੇਰਾਬੱਸੀ (ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 11 Apr 2025

Last updated on: Apr 12, 2025, 12:54 IST

ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਹਲਕੇ ’ਚ ਪੰਜ ਸਕੂਲਾਂ ’ਚ ਪੰਜਾਬ ਸਿਖਿਆ ਕ੍ਰਾਂਤੀ ਤਹਿਤ 116.26 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਅਰਪਿਤ ਕੀਤੇ ਗਏ। ਇਨ੍ਹਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਸਮਗੌਲੀ ਵਿਖੇ 2 ਲੱਖ ਰੁਪਏ ਨਾਲ ਬਣੀ ਚਾਰਦੀਵਾਰੀ, 2.55 ਲੱਖ ਰੁਪਏ ਦੀ ਲਾਗਤ ਨਾਲ ਹੋਈ ਕਲਾਸ ਰੂਮਜ਼ ਦੀ ਮੁਰੰਮਤ ਅਤੇ 15.02 ਲੱਖ ਰੁਪਏ ਦੀ ਲਾਗਤ ਨਾਲ ਦੋ ਨਵੇਂ ਕਲਾਸ ਰੂਮਜ਼, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਗੌਲੀ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਈ ਚਾਰਦੀਵਾਰੀ ਅਤੇ 9.55 ਲੱਖ ਰੁਪਏ ਨਾਲ ਉਸਾਰੇ ਗਏ ਕਲਾਸ ਰੂਮ, ਸਰਕਾਰੀ ਪ੍ਰਾਇਮਰੀ ਸਕੂਲ ਜਿਉਲੀ ਵਿਖੇ 8.69 ਲੱਖ ਰੁਪਏ ਦੀ ਲਾਗਤ ਨਾਲ ਹੋਈ ਕਲਾਸ ਰੂਮਜ਼ ਦੀ ਮੁਰੰਮਤ, 22.53 ਲੱਖ ਰੁਪਏ ਨਾਲ ਬਣੇ ਨਵੇਂ ਕਲਾਸ ਰੂਮਜ਼, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਉਲੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਬਣੀ ਸਾਇੰਸ ਲੈਬ, 22.53 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਨਵੇਂ ਕਲਾਸ ਰੂਮਜ਼, 1.5 ਲੱਖ ਰੁਪਏ ਨਾਲ ਮੁਕੰਮਲ ਹੋਏ ਖੇਡ ਮੈਦਾਨ ਅਤੇ 5.38 ਰੁਪਏ ਨਾਲ ਦੂਸਰੇ ਮੁਰੰਮਤ ਤੇ ਸਾਂਭ-ਸੰਭਾਲ ਦੇ ਕਾਰਜਾਂ, ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅੰਬਛਪਾ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮ ਦੇ ਕਾਰਜ ਮੁਕੰਮਲ ਹੋਣ ਉਪਰੰਤ ਉਦਘਾਟਿਤ ਕੀਤੇ ਗਏ।

ਉਨ੍ਹਾਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ 54 ਦਿਨਾਂ ਦਾ ਇਹ ਪੰਜਾਬ ਸਿਖਿਆ ਕ੍ਰਾਂਤੀ ਪ੍ਰੋਗਰਾਮ ਸੂਬੇ ਦੇ ਉਨ੍ਹਾਂ ਵਿਰੋਧੀ ਆਗੂਆਂ ਨੂੰ ਜ਼ਮੀਨੀ ਸਚਾਈ ਤੋਂ ਜਾਣੂ ਕਰਵਾਉਣ ਲਈ ਵੀ ਹੈ ਜੋ ਸਿਆਸੀ ਵਿਰੋਧ ’ਚ ਇਹ ਕਹਿੰਦੇ ਨਹੀਂ ਥੱਕਦੇ ਕਿ ਪੰਜਾਬ ’ਚ ਕੋਈ ਵਿਕਾਸ ਨਹੀਂ ਹੋਇਆ। ਉਨ੍ਹਾਂ ਕਿਹਾ ਕਿ 2000 ਕਰੋੜ ਰੁਪਏ ਪੰਜਾਬ ਦੇ 12000 ਸਕੂਲਾਂ ਦੇ ਵਿਕਾਸ ਅਤੇ ਸਿਖਿਆ ਢਾਂਚੇ ਦੀ ਪੁਨਰ ਸੁਰਜੀਤੀ ’ਤੇ ਖਰਚੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਤੋਂ ਵੀ ਸੋਹਣੀਆਂ ਬਣੀਆਂ ਇਮਾਰਤਾਂ ’ਚ ਡੈਸਕਾਂ ’ਤੇ ਸੋਹਣੀਆਂ ਵਰਦੀਆਂ ’ਚ ਬੈਠੇ ਦੇਖਦੇ ਹਾਂ ਤਾਂ ਇਸ ਗੱਲ ਦੀ ਸੰਤੁਸ਼ਟੀ ਹੋ ਜਾਂਦੀ ਹੈ ਕਿ ਲੋਕਾਂ ਤੋਂ ਜਿਨ੍ਹਾਂ ਆਸਾਂ ਅਤੇ ਉਮੀਦਾਂ ਦੇ ਭਰੋਸਿਆਂ ਨਾਲ ਵੋਟਾਂ ਮੰਗੀਆਂ ਸਨ, ਉਨ੍ਹਾਂ ਆਸਾਂ ਅਤੇ ਉਮੀਦਾਂ ’ਤੇ ਤਿੰਨ ਸਾਲ ਦੇ ਕਾਰਜ ਕਾਲ ’ਚ ਹੀ ਪੂਰੇ ਉਤਰੇ ਹਾਂ।

ਵਿ ਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਖਿਆ ਕਿ ਪੰਜਾਬ ’ਚ ਸਕੂਲ ਆਫ਼ ਐਮੀਨੈਂਸ ਦਾ ਵਿਚਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਹੀ ਲਿਆਂਦਾ ਅਤੇ ਅੱਜ ਜਦੋਂ ਇਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਦੇਖਦੇ ਹਾਂ ਤਾਂ ਮਹਿਸੂਸ ਕਰਦੇ ਹਾਂ ਕਿ ਗਰੀਬ ਘਰਾਂ ਦੇ ਵਿਦਿਆਰਥੀਆਂ ਨਾਲ ਉਨ੍ਹਾਂ ਦੀ ਲਿਆਕਤ ਦੇ ਹਿਸਾਬ ਨਾਲ ਨਿਆਂ ਕਰਨ ’ਚ ਸਫ਼ਲ ਹੋਏ ਹਾਂ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਜਾਂ ਸਮਾਜ ਦੀ ਪ੍ਰਗਤੀ ਉੱਥੋਂ ਦੇ ਬੱਚਿਆਂ ਦੀ ਪੜ੍ਹਾਈ ’ਤੇ ਨਿਰਭਰ ਕਰਦੀ ਹੈ, ਕਿਉਂ ਜੋ ਇਹ ਅੱਜ ਦੇ ਬੱਚੇ ਕੱਲ੍ਹ ਦਾ ਭਵਿੱਖ ਹਨ। ਇਨ੍ਹਾਂ ਨੂੰ ਚੰਗੀ ਵਿਦਿਆ ਮਿਲੇਗੀ ਤਾਂ ਅੱਗੋਂ ਇਹ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ ਅਤੇ ਆਪਣੀ ਉਸ ਸਿਖਿਆ ਸੰਸਥਾ ਨੂੰ ਯਾਦ ਕਰਨਗੇ ਜਿਥੋਂ ਉਹ ਕਾਮਯਾਬੀ ਦੀਆਂ ਪੌੜੀਆਂ ਚੜ੍ਹੇ ਸਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਸ. ਭਗਵੰਤ ਸਿੰਘ ਮਾਨ ਦੀ ਸਰਕਾਰ, ਸਮੁੱਚੇ ਵਿਧਾਇਕ ਅਤੇ ਸਮੁੱਚੀ ਆਮ ਆਦਮੀ ਪਾਰਟੀ ਉਨ੍ਹਾਂ ਪੰਜਾਬ ਵਿਰੋਧੀ ਤਾਕਤਾਂ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ ਜੋ ਪੰਜਾਬ ਨੂੰ ਦੇਸ਼ ’ਚੋਂ ਅੱਗੇ ਵੱਧਦਾ ਨਹੀਂ ਦੇਖਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਮੌਕਾ ਹਰ ਇੱਕ ਨੂੰ ਮਿਲਦਾ ਹੈ ਪਰ ਮੌਕੇ ਅਨੁਸਾਰ ਲੋਕਾਂ ਦੇ ਹੱਕ ’ਚ ਕੋਈ ਕੋਈ ਹੀ ਭੁਗਤਦਾ ਹੈ ਅਤੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਲੋਕਾਂ ਦੇ ਹੱਕ ’ਚ ਭੁਗਤਣ ਦਾ ਸਿਹਰਾ ਸਪੱਸ਼ਟ ਤੌਰ ’ਤੇ ਜਾਂਦਾ ਹੈ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਨੂੰ ਨਤਮਸਤਕ ਹੁੰਦਿਆਂ ਆਖਿਆ ਕਿ ਉਨ੍ਹਾਂ ਵੱਲੋਂ ਸਕੂਲਾਂ ਨੂੰ ਸੰਵਾਰਨ ’ਚ ਦਿਖਾਈ ਦਿਲਚਸਪੀ ਸਦਕਾ ਹੀ ਅੱਜ ਇਨ੍ਹਾਂ ਸਕੂਲਾਂ ਦੀ ਦਿੱਖ ਤਬਦੀਲ ਹੋਈ ਹੈ। ਉਨ੍ਹਾਂ ਇਨ੍ਹਾਂ ਸਮੂਹ ਅਧਿਆਪਕਾਂ ਦੀ ਆਪਣੇ ਸਕੂਲਾਂ ਨੂੰ ਨਿਵੇਕਲੀ ਦਿੱਖ ਦੇਣ ’ਚ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ।

ਇਸ ਮੌਕੇ ਇਨ੍ਹਾਂ ਸਕੂਲਾਂ ਦੇ ਮੁਖੀਆਂ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਮੋਹਤਬਰ ਲੋਕ ਮੌਜੂਦ ਸਨ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD