Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਿੱਖਿਆ ਕ੍ਰਾਂਤੀ : ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਦਿੱਖ ਬਦਲੀ - ਜਗਰੂਪ ਸਿੰਘ ਸੇਖਵਾਂ

ਚੇਅਰਮੈਨ ਸੇਖਵਾਂ ਨੇ ਹਲਕੇ ਦੇ ਸਕੂਲਾਂ ਵਿਚ 90 ਲੱਖ 63 ਹਜ਼ਾਰ ਰੁਪਏੇ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Jagroop Singh Sekhwan, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਕਾਦੀਆਂ (ਬਟਾਲਾ) , 11 Apr 2025

Last updated on: Apr 12, 2025, 13:12 IST

ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੇਖੇ ਗਏ ਉੱਜਵਲ ਸਿੱਖਿਆ ਮਾਡਲ ਦੀ ਪੂਰਤੀ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ 3 ਸਾਲਾਂ ਵਿਚ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਅਥਾਹ ਕ੍ਰਾਂਤੀ ਲਿਆ ਕੇ ਸਰਕਾਰੀ ਸਕੂਲਾਂ ਦੀ ਦਿੱਖ ਬਦਲ ਕੇ ਰੱਖ ਦਿੱਤੀ ਹੈ। 

ਸਰਕਾਰੀ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹੋ ਗਏ ਹਨ, ਜਿਸ ਕਰਕੇ ਮਾਪਿਆਂ ਦਾ ਬੱਚਿਆਂ ਦਾ ਦਾਖਲਾ ਪ੍ਰਾਇਵੇਟ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵਿਚ ਕਰਵਾਉਣ ਨੂੰ ਦਿਲਚਸਪੀ ਵਧੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਨੇ 90 ਲੱਖ 63 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ।

ਚੇਅਰਮੈਨ ਸੇਖਵਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ 3 ਸਾਲਾਂ ਵਿਚ ਸਿੱਖਿਆ ਦੇ ਖੇਤਰ ਨੂੰ ਤਵਜੋਂ ਦਿੰਦਿਆਂ ਜੋ ਬਦਲਾਅ ਕੀਤਾ ਹੈ ਤੇ ਸਰਕਾਰੀ ਸਕੂਲਾਂ ਵਿਚ ਹੁਣ ਜੋ ਆਧੁਨਿਕ ਸਹੂਲਤਾਂ ਹਨ, ਉਹ ਪ੍ਰਾਇਵੇਟ ਸਕੂਲਾਂ ਵਿਚ ਵੀ ਨਜਰ ਨਹੀਂ ਆਉਂਦੀਆਂ। ਉਨ੍ਹਾਂ ਕਿਹਾ ਕਿ ਸਕੂਲਾਂ ਅੰਦਰ ਆਧੁਨਿਕ ਸਾਇੰਸ ਲੈਬ, ਏ.ਸੀ. ਕਲਾਸ ਰੂਮ, ਵਧੀਆ ਟੇਬਲ/ਕੁਰਸੀਆਂ, ਖੇਡਾਂ ਦਾ ਸਮਾਨ, ਪੜ੍ਹਨ ਲਈ ਪੈਨਲ ਸਕਰੀਨ, ਕੰਪਿਉਟਰ ਲੈਬ ਆਦਿ ਅਨੇਕਾ ਸਹੂਲਤਾਂ ਜੋ ਕਿ ਇਕ ਵਿਦਿਆਰਥੀ ਦੇ ਪੜ੍ਹਨ ਲਈ ਸਾਰਥਕ ਮਾਹੌਲ ਪੈਦਾ ਕਰਦੀਆਂ ਹਨ। 

ਉਨ੍ਹਾਂ ਕਿਹਾ ਕਿ ਸੈਸ਼ਨ ਦੇ ਸ਼ੁਰੂ ਵਿਚ ਹੀ ਕਿਤਾਬਾਂ ਤੇ ਵਰਦੀਆਂ ਸਕੂਲਾਂ ਵਿਚ ਪੁੱਜਦੀਆਂ ਕਰ ਦਿੱਤੀਆਂ ਜਾਂਦੀਆਂ ਹਨ ਤਾਂ ਜ਼ੋ ਵਿਦਿਆਰਥੀਆਂ ਨੁੰ ਪੜ੍ਹਾਈ ਦਾ ਨੂਕਸਾਨ ਨਾ ਹੋਵੇ। ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਚੇਅਰੈਨ ਸੇਖਵਾਂ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਨਾਥਪੁਰ ਵਿਖੇ 6 ਲੱਖ 46 ਹਜ਼ਾਰ ਰੁਪਏ, ਸਰਕਾਰੀ ਹਾਈ ਸਕੂਲ ਬਸਰਾਏ ਵਿਖੇ 3 ਲੱਖ 97 ਹਜ਼ਾਰ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ 80 ਲੱਖ 20 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੇ ਵਿਕਾਮ ਕੰਮਾਂ ਦੇ ਉਦਘਾਟਨ ਕੀਤੇ ਗਏ ਹਨ। 

ਵਿਕਾਸ ਕਾਰਜਾਂ ਵਿੱਚ ਨਵੇਂ ਕਲਾਸ ਰੂਮ ਅਤੇ ਚਾਰਦੀਵਾਰੀ ਆਦਿ ਸਾਮਲ ਹਨ।

 

Tags: Jagroop Singh Sekhwan , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD