Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਿੱਖਿਆ ਕ੍ਰਾਂਤੀ : ਪਟਿਆਲਾ ਜ਼ਿਲ੍ਹੇ ਦੇ 30 ਸਰਕਾਰੀ ਸਕੂਲਾਂ ਚ 4.29 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਸਮੇਤ ਹਲਕਾ ਵਿਧਾਇਕਾਂ ਨੇ ਵਿਕਾਸ ਕਾਰਜਾਂ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Patiala, Ajit Pal Singh Kohli, Gurdev Singh Dev Maan, Gurlal Singh, Kulwant Singh Bazigar, Punjab Sikhya Kranti

Web Admin

Web Admin

5 Dariya News

ਪਟਿਆਲਾ , 11 Apr 2025

Last updated on: Apr 12, 2025, 13:18 IST

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ, ਜ਼ਿਲ੍ਹਾ ਪਟਿਆਲਾ ਵਿੱਚ ਵੱਡੇ ਪੱਧਰ 'ਤੇ ਉਦਘਾਟਨ ਸਮਾਰੋਹ ਕਰਵਾਏ ਗਏ। ਇਸ ਤਹਿਤ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਸਥਿਤ 30 ਸਰਕਾਰੀ ਸਕੂਲਾਂ ਵਿੱਚ 4.29 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਇੰਦਰਾ ਕਲੋਨੀ, ਹਰਦਾਸਪੁਰ, ਕਰਮਗੜ੍ਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਕੇਸ਼ੋ ਵਿਖੇ ਨਵੇਂ ਕਲਾਸ ਰੂਮ, ਚਾਰਦੀਵਾਰੀ, ਸਾਇੰਸ ਲੈਬ ਸਮੇਤ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਜਦਕਿ  ਹਲਕਾ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਇਨਜ਼ ਪਟਿਆਲਾ, ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਅਜਰਾਵਰ, ਸੁਹਰੋਂ ਅਤੇ ਹਰਪਾਲਪੁਰ, ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਗੁਰਦਿੱਤਪੁਰਾ, ਸਾਲੂਵਾਲ ਤੇ ਭੀਲੋਵਾਲ, ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਬਹਾਦਰਗੜ੍ਹ, ਸਾਹਿਬ ਨਗਰ ਥੇੜ੍ਹੀ ਅਤੇ ਰਾਏਪੁਰ, ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਰੀਮਨਗਰ, ਕਰਤਾਰਪੁਰ ਅਤੇ ਸ਼ਾਦੀਪੁਰ, ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਫ਼ਤਿਹਗੜ੍ਹ ਛੰਨਾ, ਆਲਮਪੁਰ, ਤਲਵੰਡੀ ਮਲਕ, ਭਗਵਾਨਪੁਰ ਖਤਰੀਵਾਲਾ ਵਿਖੇ ਹੋਏ ਉਦਘਾਟਨ ਸਮਾਰੋਹਾਂ ਵਿੱਚ ਸ਼ਿਰਕਤ ਕੀਤੀ।

ਡਾ. ਬਲਬੀਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਿੱਖਿਆ ਨੂੰ ਸੂਬੇ ਦੀ ਤਰੱਕੀ ਦਾ ਅਧਾਰ ਬਣਾਉਣ ਲਈ ਬੜੇ ਪੱਧਰ ਉੱਤੇ ਕਦਮ ਚੁੱਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਸਿਰਫ਼ ਵਿੱਦਿਆ ਦੇ ਕੇਂਦਰ ਨਹੀਂ, ਸਗੋਂ ਸਮੁੱਚੇ ਸਮਾਜਿਕ ਵਿਕਾਸ ਦੇ ਕੇਂਦਰ ਬਣ ਰਹੇ ਹਨ।

ਇਨ੍ਹਾਂ ਸਮਾਰੋਹਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼ਾਲੂ ਮਹਿਰਾ, ਡਿਪਟੀ ਡੀਈਓਜ਼ ਰਵਿੰਦਰਪਾਲ ਸ਼ਰਮਾ ਅਤੇ ਮਨਵਿੰਦਰ ਕੌਰ ਭੁੱਲਰ, ਹਲਕਾ ਸਿੱਖਿਆ ਕੋਆਰਡੀਨੇਟਰ, ਮਾਸਟਰ ਟਰੇਨਰ ਮਾਲਵਾ ਜ਼ੋਨ ਵਿਜੇ ਕੁਮਾਰ ਮੈਨਰੋ, ਬੀਪੀਈਓ, ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਉਹਨਾਂ ਦੇ ਮਾਪੇ, ਮਿਊਂਸੀਪਲ ਕੌਂਸਲਰ, ਸਰਪੰਚ, ਪੰਚ, ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ।

ਉਦਘਾਟਨ ਸਮਾਰੋਹਾਂ ਵਿੱਚ ਲੋਕਾਂ ਨੂੰ ਖੁੱਲ੍ਹਾ ਅਤੇ ਨਿੱਘਾ ਸੱਦਾ ਦਿੱਤਾ ਜਾ ਰਿਹਾ ਹੈ, ਤਾਂ ਜੋ ਉਹ ਆਪਣੇ ਇਲਾਕਿਆਂ ਦੇ ਸਕੂਲਾਂ ਵਿੱਚ ਆ ਰਹੇ ਬਦਲਾਅ ਨੂੰ ਨੇੜਿਓਂ ਦੇਖ ਸਕਣ ਅਤੇ ਵਿਦਿਆਰਥੀਆਂ ਲਈ ਉਪਲਬਧ ਹੋ ਰਹੀਆਂ ਸੁਵਿਧਾਵਾਂ ਨਾਲ ਜਾਣੂੰ ਹੋ ਸਕਣ। ਪੰਜਾਬ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਸਰਕਾਰੀ ਸਕੂਲਾਂ ਵਿੱਚ ਬਿਹਤਰੀਨ ਢਾਂਚਾ ਗਤ ਸੁਵਿਧਾਵਾਂ ਅਤੇ ਨਵੀਂ ਤਕਨੀਕ ਨਾਲ ਸੁਸੱਜਿਤ ਸਿੱਖਣ ਵਾਲਾ ਮਾਹੌਲ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਵਿਦਿਆਰਥੀ ਹਰ ਪੱਖੋਂ ਤਿਆਰ ਹੋਣ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Patiala , Ajit Pal Singh Kohli , Gurdev Singh Dev Maan , Gurlal Singh , Kulwant Singh Bazigar , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD