Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਫਾਇਤੀ ਸਿਹਤ ਸੰਭਾਲ ਲਈ ਗੁਰੂ ਨਾਨਕ ਦੇਵ ਯੂਨੀਰਸਿਟੀ, ਪੀ.ਜੀ.ਆਈ. ਚੰਡੀਗੜ੍ਹ ਅਤੇ ਨਿਵੇਦਿਤਾ ਚੈਰੀਟੇਬਲ ਟਰੱਸਟ ਵਿਚਕਾਰ ਅਹਿਮ ਸਮਝੌਤਾ

 Guru Nanak Dev University Amritsar, Guru Nanak Dev University, Prof Jaspal Singh Sandhu, GNDU, Amritsar, PGI Chandigarh, Nivedita Charitable Trust

Web Admin

Web Admin

5 Dariya News

ਅੰਮ੍ਰਿਤਸਰ , 11 Apr 2025

Last updated on: Apr 12, 2025, 13:41 IST

ਸਿਹਤ ਸੰਭਾਲ ਦੇ ਖੇਤਰ ਵਿਚ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦੋ ਅਹਿਮ ਸਮਝੌਤੇ ਕੀਤੇ ਗਏ ਹਨ। ਪਹਿਲਾ ਸਮਝੌਤਾ ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਅਧੀਨ ਅਰੋਗਿਆ ਸੀਆਈਬੀਓਡੀ ਅਫੌਰਡੇਬਲ ਹੈਲਥਕੇਅਰ ਫਾਊਂਡੇਸ਼ਨ ਅਤੇ ਨਿਰੋਗਿਆ ਲਾਈਫ ਲਾਈਨ ਫਾਊਂਡੇਸ਼ਨ ਨਾਲ ਕਲਮਬੱਧ ਹੋਇਆ  ਹੈ ਜਿਸ ਦਾ ਉਦੇਸ਼ ਦੋਵਾਂ ਸੰਸਥਾਵਾਂ ਵਿਚਕਾਰ ਗਿਆਨ, ਸਰੋਤਾਂ ਅਤੇ ਮੁਹਾਰਤ ਨੂੰ ਸਾਂਝਾ ਕਰਨ ਦੇ ਨਾਲ ਨਾਲ ਅਰੋਗਿਯਾ ਸੀਆਈਬੀਓਡੀ ਮੁਹਿੰਮ ਦੇ ਤਹਿਤ ਅਕਾਦਮਿਕ ਸਹਿਯੋਗ, ਖੋਜ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨਾ ਹੈ। 

ਨਿਵੇਦਿਤਾ ਚੈਰੀਟੇਬਲ ਟਰੱਸਟ ਨਾਲ ਹੋਏ ਦੂਜੇ ਸਮਝੌਤੇ ਦਾ ਉਦੇਸ਼ ਪੋਸ਼ਣ ਉਤਸਵ ਅਤੇ ਸਪਤ ਸਿੰਧੂ ਮੁਹਿੰਮ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ 'ਤੇ ਕੇਂਦ੍ਰਿਤ ਹੈ। ਦੋਵੇਂ ਸਹਿਯੋਗ ਸੱਭਿਆਚਾਰਕ ਅਭਿਆਸਾਂ ਰਾਹੀਂ ਸਾਡੀ ਸਭਿਅਤਾ ਦੇ ਅਮੀਰ ਸਮਾਜਿਕ-ਸੱਭਿਆਚਾਰਕ ਇਤਿਹਾਸ ਅਤੇ ਵਿਰਾਸਤ ਨੂੰ ਮੁੜ ਖੋਜਣ ਅਤੇ ਸਾਂਝਾ ਕਰਨ ਲਈ ਤਿਆਰ ਕੀਤੇ ਗਏ ਹਨ।

ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਸਮਕਾਲੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਅਕਾਦਮਿਕ ਖੇਤਰ ਨੂੰ ਆ ਰਹੇ ਨਵੀਂ ਸਮੇਂ ਨਾਲ ਜੋੜਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਪਹਿਲਕਦਮੀਆਂ ਯੂਨੀਵਰਸਿਟੀ ਦੀ ਦੇਸ਼ ਭਰ ਦੇ ਬਾਇਓਮੈਡੀਕਲ ਡਿਵਾਈਸਾਂ, ਯੰਤਰਾਂ, ਦਵਾਈ, ਫਾਰਮਾ ਸੈਕਟਰ ਅਤੇ ਬਾਇਓਟੈਕਨਾਲੋਜੀ ਦੇ ਖੇਤਰ ਵਿੱਚ ਹੁਨਰ ਵਿਕਸਤ ਕਰਨ ਅਤੇ ਪ੍ਰਭਾਵਸ਼ਾਲੀ ਖੋਜ ਅਤੇ ਵਿਕਾਸ ਦੀ ਵਚਨਬੱਧਤਾ 'ਤੇ ਪਹਿਰਾ ਦਿੰਦਿਆਂ ਹਨ।

ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ, ਡਾਇਰੈਕਟਰ ਗਲੋਬਲ ਰੈਂਕਿੰਗ ਐਂਡ ਕੋਲੈਬੋਰੇਸ਼ਨ ਸੈੱਲ ਨੇ ਕਿਹਾ ਕਿ ਭਾਰਤ ਨੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਬਹੁਤ ਤਰੱਕੀ ਕੀਤੀ ਹੈ। ਹਾਲਾਂਕਿ, ਅਸੀਂ ਅਜੇ ਵੀ ਸਿਹਤ ਸੰਭਾਲ ਵਿੱਚ ਨਵੀਨਤਾ ਅਤੇ ਖੋਜ ਦੇ ਖੇਤਰਾਂ ਤੋਂ ਪਿੱਛੇ ਹਾਂ ਜਿਸ ਕਾਰਨ ਦੇਸ਼ ਵਿੱਚ ਸਿਹਤ ਸੰਭਾਲ ਲਾਗਤ ਵਿੱਚ ਵਾਧਾ ਹੋਇਆ ਹੈ। 

ਆਈ.ਸੀ.ਐਮ.ਆਰ.- ਸੀਆਈਬੀਓਡੀ ਦਾ ਉਦੇਸ਼ ਭਾਰਤੀ ਸਿਹਤ ਸੰਭਾਲ ਖੇਤਰ ਵਿੱਚ ਨਵੀਨਤਾ ਅਤੇ ਖੋਜ ਨੂੰ ਵਧਾਉਣਾ ਹੈ। ਇਸ ਉਦੇਸ਼ਾਂ ਵਿਚ ਹਰ ਇਕ ਨਾਗਰਿਕ ਨੂੰ ਚੰਗੀ ਸਿਹਤਮੰਦ ਜੀਵਨ ਸ਼ੈਲੀ ਦੇਣਾ ਮੁੱਖ ਰੂਪ ਵਿਚ ਸ਼ਾਮਿਲ ਹੈ। ਸਮਝੌਤੇ 'ਤੇ ਡਾ. ਹਰਵਿੰਦਰ ਸਿੰਘ ਸੈਣੀ, ਡੀਨ ਵਿਿਦਆਰਥੀ ਭਲਾਈ ਅਤੇ ਡਾ. ਵਰਿੰਦਰ ਗਰਗ, ਪ੍ਰਿੰਸੀਪਲ ਇਨਵੈਸਟੀਗੇਟਰ, ਆਈਸੀਐਮਆਰ-ਸੈਂਟਰ ਫਾਰ ਇਨੋਵੇਸ਼ਨ ਐਂਡ ਬਾਇਓ-ਡਿਜ਼ਾਈਨ (ਸੀਆਈਬੀਓਡੀ), ਪੀਜੀਆਈਐਮਈਆਰ ਚੰਡੀਗੜ੍ਹ ਨੇ ਦਸਤਖਤ ਕੀਤੇ। 

ਇਸ ਮੌਕੇ ਪ੍ਰੋਫੈਸਰ ਵੰਦਨਾ ਭੱਲਾ (ਡਾਇਰੈਕਟਰ ਰਿਸਰਚ), ਪ੍ਰੋਫੈਸਰ ਪ੍ਰੀਤ ਮਹਿੰਦਰ ਸਿੰਘ ਬੇਦੀ (ਡਾਇਰੈਕਟਰ), ਡਾ. ਤੇਜਵੰਤ ਸਿੰਘ ਕੰਗ (ਮੁਖੀ), ਡਾ. ਵਾਸੂਧਾ ਸੰਬਿਆਲ  (ਪ੍ਰੋਫੈਸਰ), ਡਾ. ਹਰੀਸ਼ ਕੁਮਾਰ (ਯੂਆਈਈਟੀ, ਪੀਯੂ) ਅਤੇ ਡਾ. ਸਮਿਤੀ ਝੱਜ (ਕਾਰਜਕਾਰੀ ਪ੍ਰਬੰਧਕ, ਪੀਜੀਆਈ ਚੰਡੀਗੜ੍ਹ) ਅਤੇ ਦੋਵਾਂ ਯੂਨੀਵਰਸਿਟੀਆਂ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਡਾ. ਹਰੀਸ਼ ਕੁਮਾਰ ਨੇ ਕਿਹਾ ਵਾਈਸ ਚਾਂਸਲਰ ਪ੍ਰੋਫੈਸਰ ਕਰਮਜੀਤ ਸਿੰਘ ਦੀ ਅਗਵਾਈ ਹੇਠ ਸੀਆਈਬੀਓਡੀ ਦਾ ਯੂਨੀਵਰਸਿਟੀ ਨਾਲ ਮਿਲ ਕੇ ਕੰਮ ਕਰਨਾ ਮਾਣ ਵਾਲੀ  ਗੱਲ ਹੈ। ਉਨ੍ਹਾਂ ਕਿਹਾ ਕਿ ਸਾਡਾ ਮਿਸ਼ਨ ਕਿਫਾਇਤੀ ਸਿਹਤ ਸੰਭਾਲ ਵਿੱਚ ਮੌਜੂਦਾ ਰੁਕਾਵਟਾਂ ਲਈ ਨਵੀਨਤਾਕਾਰੀ ਹੱਲ ਲੱਭਣਾ ਹੈ।

 

Tags: Guru Nanak Dev University Amritsar , Guru Nanak Dev University , Prof Jaspal Singh Sandhu , GNDU , Amritsar , PGI Chandigarh , Nivedita Charitable Trust

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD