Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਪੰਜਾਬ ਸਿੱਖਿਆ ਕ੍ਰਾਂਤੀ : ਪੰਜਾਬ ਦਾ ਸਿੱਖਿਆ ਢਾਂਚਾ ਦੇਸ਼ ਲਈ ਬਣ ਰਿਹੈ ਮਿਸਾਲ : ਜਸਬੀਰ ਸਿੰਘ ਸੰਧੂ

ਵਿਧਾਇਕ ਵੱਲੋਂ ਵਡਾਲੀ ਗੁਰੂ ਅਤੇ ਗੁਮਾਨਪੁਰਾ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 24 ਲੱਖ ਰੁਪਏ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ

 Dr Jasbir Singh Sandhu, Amritsar, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਅੰਮ੍ਰਿਤਸਰ , 11 Apr 2025

Last updated on: Apr 12, 2025, 16:00 IST

ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਨਾਉਣ ਵਾਸਤੇ ਵਿੱਡੀ ਗਈ ਮੁਹਿੰਮ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ ਤੇ ਕਰਵਾਏ ਜਾ ਰਹੇ ਹਨ, ਜਿਸ ਨਾਲ ਸੂਬੇ ਦਾ ਸਿੱਖਿਆ ਢਾਂਚਾ ਦੇਸ਼ ਭਰ ਲਈ ਮਿਸਾਲ ਬਣਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਸ ਜਸਬੀਰ ਸਿੰਘ ਸੰਧੂ ਨੇ ਪਿੰਡ ਵਡਾਲੀ ਗੁਰੂ ਅਤੇ ਗੁਮਾਨਪੁਰਾ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕਰਨ ਮੌਕੇ ਕੀਤਾ।

ਹਲਕਾ ਵਿਧਾਇਕ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਡਾਲੀ ਗੁਰੂ ਵਿੱਚ ਚਾਰ ਦੁਆਰੀ ਅਤੇ ਕਮਰਿਆਂ ਦੀ ਮੁਰੰਮਤ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਗੁਮਾਨਪੁਰਾ ਵਿੱਚ ਕਮਰਿਆਂ ਦੀ ਮੁਰੰਮਤ ਅਤੇ ਹੋਰ ਕੰਮ ਕਰਵਾਏ ਗਏ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਰ ਸੁਧਾਰ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਆਮ ਵਿਅਕਤੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜੀਹ ਦਿੰਦੇ ਸਨ ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ। ਵਿਧਾਇਕ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦੇਸ਼ ਵਿੱਚੋਂ ਸਭ ਤੋਂ ਬਿਹਤਰੀਨ ਸਿੱਖਿਆ ਪ੍ਰਬੰਧ ਦੇਣ ਦਾ ਟੀਚਾ ਲੈ ਕੇ ਦਿਨ-ਰਾਤ ਇੱਕ ਕਰਕੇ ਕੰਮ ਕਰ ਰਹੀ ਹੈ। 

ਸਰਕਾਰ ਵੱਲੋਂ ਕੀਤੇ ਯਤਨਾਂ ਦੇ ਸਾਰਥਕ ਸਿੱਟੇ ਨਿਕਲ ਕੇ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਲਗਭਗ 28 ਲੱਖ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਇਹਨਾਂ ਵਿੱਚੋਂ ਕਰੀਬ 17 ਹਜ਼ਾਰ ਸਕੂਲਾਂ ਨੂੰ ਵਾਈਫਾਈ ਦੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ। ਇਸ ਮੌਕੇ ਸਕੂਲਾਂ ਦਾ ਸਟਾਫ ਅਤੇ ਇਲਾਕੇ ਦੇ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Dr Jasbir Singh Sandhu , Amritsar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD