ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਬੁਲੰਦੀਆਂ 'ਤੇ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਹਲਕਾ ਪੂਰਵੀ ਦੀ ਵਿਧਾਇਕ ਸ਼੍ਰੀ ਮਤੀ ਜੀਵਨ ਜੋਤ ਕੌਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਆਪਣੇ ਹਲਕੇ ਅਧੀਨ ਪੈਦੇ 3 ਸਕੂਲਾਂ ਵਿਚ ਕਰੀਬ 47 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇ ਕੀਤਾ।
ਅੱਜ ਵਿਧਾਇਕ ਸ਼੍ਰੀਮਤੀ ਜੀਵਨ ਜੋਤ ਕੋਰ ਵੱਲੋਂ ਸਰਕਾਰੀ ਹਾਈ ਸਕੂਲ ਮੁੱਧਲ ਵਿਖੇ 20 ਲੱਖ 70 ਹਜ਼ਾਰ ਰੁਪਏ ਦੀ ਲਾਗਤ ਨਾਲ 2 ਨਵੇ ਕਮਰੇ, ਚਾਰਦੀਵਾਰੀ ਦੀ ਰਿਪੇਅਰ, ਕਮਰਿਆਂ ਵਿਚ ਫਰ਼ਸ, ਸਰਕਾਰੀ ਐਲੀਮੈਟਰੀ ਸਕੂਲ ਮੁੱਧਲ ਵਿਖੇ 1 ਲੱਖ 14 ਹਜ਼ਾਰ 513 ਰੁਪਏ ਦੀ ਲਾਗਤ ਨਾਲ ਫਰਸ਼ ਦੀ ਰਿਪੇਅਰ ਅਤੇ ਸਰਕਾਰੀ ਐਲੀਮੈਟਰੀ ਸਕੂਲ ਲੜਕੇ ਵੇਰਕਾ ਵਿਖੇ 20 ਲੱਖ 70 ਹ਼ਜਾਰ ਰੁਪਏ ਦੀ ਲਾਗਤ ਨਾਲ ਨਵੀ ਬਿਲਡਿੰਗ ਅਤੇ ਨਵੀ ਚਾਰਦੀਵਾਰੀ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕਾ ਸ਼੍ਰੀਮਤੀ ਜੀਵਨ ਜੋਤ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਕਾਰਜਕਾਲ ਦੇ ਆਰੰਭ ਤੋਂ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿੱਚ ਜਾਰੀ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਸਰਕਾਰ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਕਿੰਨਾ ਗੰਭੀਰ ਹੈ।
ਇਸ ਮੌਕੇ ਸ: ਅਰਵਿੰਦਰ ਪਾਲ ਸਿੰਘ, ਮੈਡਮ ਪਰਮਜੀਤ ਕੌਰ, ਮੈਡਮ ਰਵਿੰਦਰ ਕੌਰ ਸਕੂਲਾਂ ਦੇ ਸਟਾਫ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਹਾਜ਼ਰ ਸਨ।