Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਸਿੱਖਿਆ ਕ੍ਰਾਂਤੀ ਅਧੀਨ ਬਾਘਾਪੁਰਾਣਾ ਦੇ ਸਕੂਲਾਂ ਵਿੱਚ 15.68 ਲੱਖ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

ਕਿਹਾ !ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੀ ਦਸ਼ਾ ਤੇ ਪੜ੍ਰਾਈ ਦੇ ਮਿਆਰ ਵਿੱਚ ਹੋ ਰਿਹੈ ਵਾਧਾ

Amritpal Singh Sukhanand, Bhagha Purana, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਬਾਘਾਪੁਰਾਣਾ , 11 Apr 2025

Last updated on: Apr 12, 2025, 17:23 IST

ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਆਦਿ ਮਹੱਤਵਪੂਰਨ ਖੇਤਰਾਂ ਵਿੱਚ ਮਿਸਾਲੀ ਕ੍ਰਾਂਤੀਆਂ ਲਿਆਂਦੀਆਂ ਜਾ ਰਹੀਆਂ ਹਨ। ਸਿੱਖਿਆ ਖੇਤਰ ਵਿੱਚ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਕੇ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। ਹੁਣ ਸੂਬੇ ਦਾ ਹਰੇਕ ਸਕੂਲ ਆਧੁਨਿਕ ਹੋ ਰਿਹਾ ਹੈ। 

ਆਮ ਆਦਮੀ ਪਾਰਟੀ ਆਉਣ ਨਾਲ ਸੂਬੇ ਦੇ ਸਿੱਖਿਆ ਦੇ ਮਿਆਰ ਵਿੱਚ ਵੀ ਵਾਧਾ ਹੋਇਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਹਲਕਾ ਬਾਘਾਪੁਰਾਣਾ ਅਧੀਨ ਆਉਂਦੇ ਸਕੂਲ ਤਿੰਨ ਸਕੂਲਾਂ ਵਿੱਚ 15.68 ਲੱਖ ਰੁਪਏ ਦੇ ਵਿਕਾਸ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।  

ਉਹਨਾਂ ਦੱਸਿਆ ਕਿ ਇਸ ਗ੍ਰਾਂਟ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸੁਖਾਨੰਦ, ਸਰਕਾਰੀ ਪ੍ਰਾਇਮਰੀ ਸਕੂਲ ਢਿੱਲਵਾਂ, ਸਰਕਾਰੀ ਪ੍ਰਾਇਮਰੀ ਸਕੂਲ ਥਰਾਜ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। 

ਪਹਿਲਾਂ ਵੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਹੁਣ ਵੀ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਸਕੂਲਾਂ ਦੀ ਨੁਹਾਰ ਬਦਲਣ ਦੇ ਯਤਨ ਜਾਰੀ ਰਹਿਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਵਿੱਚ ਵਾਧਾ ਹੋ ਰਿਹਾ ਹੈ।

ਉਹਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਮਿਸਾਲੀ ਕ੍ਰਾਂਤੀਆਂ  ਲਿਆ ਰਹੀ ਹੈ ਉਹ ਵੀ ਆਪਣੀ ਨਿੱਜੀ ਜਿੰਮੇਵਾਰੀ ਸਮਝ ਕੇ ਸਿੱਖਿਆ ਦੇ ਖੇਤਰ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ।

   

 

Tags: Amritpal Singh Sukhanand , Bhagha Purana , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD