Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ' : ਸਿੱਖਿਆ ਦੇ ਖੇਤਰ ਵਿੱਚ ਹੋਏ ਮਿਸਾਲੀ ਸੁਧਾਰ : ਰਜਨੀਸ਼ ਦਹੀਯਾ

ਵਿਧਾਇਕ ਰਜਨੀਸ਼ ਦਹੀਯਾ ਨੇ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਫ਼ਿਰੋਜ਼ਪੁਰ , 11 Apr 2025

Last updated on: Apr 12, 2025, 17:29 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ ਹੈ ਜੋ ਕਿ ਅਧਿਆਪਨ ਅਤੇ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ। 

ਇਹ ਪ੍ਰਗਟਾਵਾ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਅੱਜ ਸਰਕਾਰੀ/ਪ੍ਰਾਇਮਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾਂ, ਸਰਕਾਰੀ ਪ੍ਰਾਇਮਰੀ /ਹਾਈ ਸਕੂਲ ਸਾਈਆਂ ਵਾਲਾ, ਅਤੇ ਸਰਕਾਰੀ ਪ੍ਰਾਇਮਰੀ /ਹਾਈ ਸਕੂਲ ਤੂਤ ਵਿਖੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਸਮਾਰੋਹ ਦੌਰਾਨ ਕੀਤਾ। 

ਇਸ ਮੌਕੇ ਉਨ੍ਹਾਂ ਕਿਹਾ ਕਿ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਸੁਧਾਰ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸੁਧਾਰਾਂ ਤਹਿਤ ਸਰਕਾਰੀ ਸਕੂਲਾਂ ਵਿੱਚ ਅਤਿਆਧੁਨਿਕ ਕਲਾਸ ਰੂਮ ਬਣਾਏ ਗਏ ਹਨ ਜੋ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸਾਜਗਾਰ ਮਾਹੌਲ ਦੇਣ ਤੋਂ ਇਲਾਵਾ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਹਨ। 

ਉਨ੍ਹਾਂ ਕਿਹਾ ਕਿ ਹਲਕੇ ਦੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਪਿਛਲੇ ਸਮੇਂ ਦੌਰਾਨ ਵੱਡੇ ਪੱਧਰ ’ਤੇ ਕੰਮ ਕਰਵਾਏ ਗਏ ਹਨ ਜਿਸ ਨਾਲ ਇਨ੍ਹਾਂ ਸਕੂਲਾਂ ਦੀ ਦਿੱਖ ਵਿੱਚ ਵੱਡਾ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਦਾ ਵਿਦਿਆਰਥੀਆਂ ਦੇ ਵਿਦਿਅਕ ਪੱਧਰ ਤੇ ਵੀ ਚੰਗਾ ਅਸਰ ਪਿਆ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵਿਦਿਆ ਦੇ ਨਾਲ ਨਾਲ ਖੇਡਾਂ ਅਤੇ ਹੋਰ ਅਕਾਦਮਿਕ ਮੱਲਾਂ ਮਾਰ ਰਹੇ ਹਨ। 

ਸ਼੍ਰੀ ਦਹੀਯਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਬਣਦੀ ਤਰਜ਼ੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਿੱਖਿਆ ਮਾਡਲ ਬਾਕੀ ਰਾਜਾਂ ਲਈ ਵੀ ਮਿਸਾਲ ਕਾਇਮ ਕਰ ਰਿਹਾ ਹੈ। ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਬਜਟ ਵਿਚ ਵਾਧਾ ਕੀਤਾ ਗਿਆ ਹੈ ਜਿਸ ਨਾਲ ਸਕੂਲਾਂ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਯਕੀਨੀ ਤੌਰ 'ਤੇ ਹੋਰ ਤੇਜ਼ ਹੋਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਸੋਲਰ ਪੈਨਲ, ਮੁਫ਼ਤ ਕਿਤਾਬਾਂ ਅਤੇ ਮੁਫਤ ਵਰਦੀਆਂ  ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ  ਉੱਚ ਪੱਧਰ ਦੀ ਸਿੱਖਿਆ ਦੇ ਨਾਲ- ਨਾਲ ਚੰਗੇ ਦਰਜੇ ਦੀਆਂ ਸਹੂਲਤਾਂ ਵੀ ਦਿੱਤੀਆਂ ਜਾ ਸਕਣ।ਇਸ ਮੌਕੇ ਰੋਬੀ ਸੰਧੂ ,ਪਲਵਿੰਦਰ ਸਿੰਘ ਬਰਾੜ ਕੋਆਰਡੀਨੇਟਰ ਸਿੱਖਿਆ ,ਮਾਸਟਰ ਹਰੀਸ਼ ਕੁਮਾਰ ਬਾਂਸਲ, ਸਰਬਜੀਤ ਧਾਲੀਵਾਲ, ਸੁਖਦੀਪ ਸਿੰਘ ਸਰਪੰਚ ਉਗੋਕੇ, ਚਮਕੌਰ ਸਿੰਘ ਤੂਤ, ਸਵਰਨ ਸਿੰਘ ਸਰਪੰਚ ਤੂਤ, ਜਸਵੀਰ ਸਿੰਘ ਸਰਪੰਚ ਸਾਈਆਂ ਵਾਲਾ ਵੀ ਹਾਜ਼ਰ ਸਨ। 

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD