Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਨਿਹਾਲ ਸਿੰਘ ਵਾਲਾ ਦੇ ਤਿੰਨ ਸਕੂਲਾਂ ਵਿੱਚ 46.46 ਲੱਖ ਰੁਪਏ ਦੇ ਵਿਕਾਸ ਕਾਰਜ ਆਰੰਭ

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਉਦਘਾਟਨ

Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਨਿਹਾਲ ਸਿੰਘ ਵਾਲਾ , 11 Apr 2025

Last updated on: Apr 12, 2025, 17:31 IST

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੂਰੀ ਦੁਨਾਂ ਵਿੱਚ ਹੁਣ ਸਰਕਾਰੀ ਸਕੂਲਾਂ ਦੀਆਂ ਮਿਸਾਲਾਂ ਦਿੱਤੀਆਂ ਜਾਇਆ ਕਰਨਗੀਆਂ ਕਿਉਂਕਿ ਪੰਜਾਬ ਸਰਕਾਰ ਵੱਲੋਂ ਹੁਣ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਵੰਡੇ ਜਾ ਰਹੇ ਹਨ। ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਹੀ ਸਿੱਖਿਆ ਤੇ ਸਿਹਤ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਜਿਸਦੇ ਨਤੀਜੇ ਅੱਜ ਆਮ ਹੀ ਦੇਖਣ ਨੂੰ ਮਿਲ ਸਕਦੇ ਹਨ। 

ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿੱਚ ਜਾਰੀ ਕਰਕੇ ਪੰਜਾਬ ਸਰਕਾਰ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਗੰਭੀਰ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ 3 ਸਕੂਲਾਂ ਵਿੱਚ 46.46 ਲੱਖ ਰੁਪਏ ਨਾਲ ਕਰਵਾਏ ਜਾ ਰਹੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ।  

ਉਹਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ ਲਈ 28.72 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਰਾਮਾ ਵਿੱਚ 2.30 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਤਖਤੂਪੁਰਾ ਵਿੱਚ 3.44 ਲੱਖ ਰੁਪਏ ਦੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲੋਹਟ ਬੱਧੀ ਵਿੱਚ 12 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ।

ਵਿਧਾਇਕ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅੱਜ ਸਾਰਾ ਪੰਜਾਬ ਸਿੱਖਿਆ ਕ੍ਰਾਂਤੀ ਦਾ ਜਸ਼ਨ ਮਨਾ ਰਿਹਾ ਹੈ ਹਰੇਕ ਸਕੂਲ ਵਿੱਚ ਮੁਢਲੀਆਂ ਸਹੂਲਤਾਂ ਤਾਂ ਉਪਲੱਬਧ ਸਰਕਾਰ ਨੇ ਪਹਿਲਾਂ ਹੀ ਕਰਵਾ ਦਿੱਤੀਆਂ ਸਨ ਪ੍ਰੰਤੂ ਹੁਣ ਇਹਨਾਂ ਨੂੰ ਹਰ ਪੱਖ ਤੋਂ ਆਧੁਨਿਕ ਕਰਨ ਲਈ ਯਤਨ ਆਰੰਭ ਕਰ ਦਿੱਤੇ ਗਏ ਹਨ। 

ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਤੇ ਮਾਨ ਮਹਿਸੂਸ ਕਰਨ ਕਿ ਉਹ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਨ ਕਿਉਂਕਿ ਜਿਹੜੀਆਂ ਸਹੂਲਤਾਂ ਪੰਜਾਬ ਸਰਕਾਰ ਉਹਨਾਂ ਨੂੰ ਮੁਹੱਈਆ ਕਰਵਾ ਰਹੀ ਹੈ ਉਹ ਕਾਨਵੈਂਟ ਸਕੂਲਾਂ ਨਾਲੋਂ ਵੀ ਬਿਹਤਰ ਹਨ। ਸਰਕਾਰੀ ਸਕੂਲਾਂ ਦੀ ਰੂਪ ਰੇਖਾ ਤੇ ਸਿੱਖਿਆ ਦੇ ਮਿਆਰ ਦਾ ਗ੍ਰਾਫ ਬਹੁਤ ਉੱਚਾ ਚੁੱਕਿਆ ਗਿਆ ਹੈ ਅਤੇ ਇਸ ਸਬੰਧੀ ਯਤਨ ਆਉਣ ਵਾਲੇ ਦਿਨਾਂ ਵਿੱਚ ਜਾਰੀ ਰਹਿਣਗੇ।

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD