Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਫਾਜ਼ਿਲਕਾ ਪੁਲਿਸ ਨੇ ਚਲਾਇਆ ਆਪਰੇਸ਼ਨ ਸਤਰਕ, ਰਾਤ ਦੌਰਾਨ ਸੰਵੇਦਨਸ਼ੀਲ ਥਾਵਾਂ ਤੇ ਕੀਤੀ ਜਾਂਚ

ਕੌਮਾਂਤਰੀ ਸਰਹੱਦ ਦੇ ਨਾਲ ਦੂਜੀ ਸੁਰੱਖਿਆ ਪੰਕਤੀ ਕੀਤੀ ਮਜਬੂਤ

Crime News Punjab, Punjab Police, Police, Crime News, Fazilka Police, Fazilka, Night Domination Operation

5 Dariya News

5 Dariya News

5 Dariya News

ਫਾਜ਼ਿਲਕਾ , 12 Apr 2025

Last updated on: Apr 12, 2025, 17:37 IST

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਸਰਕਾਰ ਦੀ ਲੋਕਾਂ ਨੂੰ ਸ਼ਾਂਤਮਈ ਮਾਹੌਲ ਉਪਲਬਧ ਕਰਵਾਉਣ ਦੀ ਵਚਨਬਧਤਾ ਤੇ ਤਹਿਤ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜਿਲਕਾ ਪੁਲਿਸ ਵੱਲੋਂ ਬੀਤੀ ਰਾਤ ਨੂੰ ਆਪਰੇਸ਼ਨ ਸਤਰਕ ਚਲਾਇਆ ਗਿਆ। ਐਸਐਸਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ ਚੱਲੇ ਇਸ ਓਪਰੇਸ਼ਨ ਦੇ ਤਹਿਤ ਜ਼ਿਲਾ ਪੁਲਿਸ ਵੱਲੋਂ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ਅਤੇ ਪੁਲਿਸ ਨਾਕਿਆਂ ਤੇ ਸੀਨੀਅਰ ਅਧਿਕਾਰੀਆਂ ਵੱਲੋਂ ਚੈਕਿੰਗ ਕਰਨ ਦੇ ਨਾਲ ਨਾਲ ਸ਼ੱਕੀ ਵਾਹਨਾਂ ਵਿਅਕਤੀਆਂ ਦੀ ਜਾਂਚ ਕੀਤੀ ਗਈ।

ਇਸ ਦੌਰਾਨ ਸੀਨੀਅਰ ਅਧਿਕਾਰੀਆਂ ਨੇ  ਵੱਖ-ਵੱਖ ਨਾਕਿਆਂ ਤੇ ਮੌਕੇ ਤੇ ਜਾ ਕੇ ਰਾਤ ਨੂੰ ਡਿਊਟੀ ਨਿਭਾ ਰਹੇ ਪੁਲਿਸ ਦੇ ਜਵਾਨਾਂ ਦੀ ਹੌਸਲਾ ਅਫਜਾਈ ਵੀ ਕੀਤੀ ਅਤੇ ਇਹਨਾਂ ਨਾਕਿਆਂ ਦੀ ਪੜਤਾਲ ਵੀ ਕੀਤੀ। ਇਸ ਮੌਕੇ ਉਹਨਾਂ ਆਖਿਆ ਕਿ ਪੁਲਿਸ ਪੇਸ਼ਵਾਰਾਨਾ ਤਰੀਕੇ ਨਾਲ ਮਾੜੇ ਅਨਸਰਾਂ ਨੂੰ ਨਕੇਲ ਕਸਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। 

ਉਹਨਾਂ ਨੇ ਕਿਹਾ ਕਿ ਰਾਜ ਵਿੱਚੋਂ ਨਸ਼ੇ ਦੇ ਖਾਤਮੇ ਲਈ ਸ਼ੁਰੂ ਕੀਤਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੰਜਾਮ ਤੱਕ ਪਹੁੰਚਾਇਆ ਜਾਵੇਗਾ ਅਤੇ ਇਸ ਬੁਰਾਈ ਦਾ ਸਮੂਲ ਨਾਸ ਕੀਤਾ ਜਾਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵੱਲੋਂ ਕੌਮਾਂਤਰੀ ਸਰਹੱਦ ਦੇ ਨਾਲ ਦੂਜੀ ਸੁਰੱਖਿਆ ਕਤਾਰ ਦੀ ਮਜਬੂਤੀ ਦੇ ਨਾਲ ਨਾਲ ਇਸ ਓਪਰੇਸ਼ਨ ਸਤਰਕ ਦੇ ਦੌਰਾਨ ਅੰਤਰ ਜ਼ਿਲਾ ਅਤੇ ਅੰਤਰਰਾਜੀ ਨਾਕਿਆਂ ਦੀ ਚੈਕਿੰਗ ਵੀ ਕੀਤੀ ਗਈ ਅਤੇ ਇੱਥੇ ਸੁਰੱਖਿਆ ਹੋਰ ਮਜਬੂਤ ਕੀਤੀ ਗਈ। 

ਇਸ ਤੋਂ ਬਿਨਾਂ ਬਸ ਅੱਡਿਆਂ , ਰੇਲਵੇ ਸਟੇਸ਼ਨਾਂ ਦੀ ਜਾਂਚ ਤੋਂ ਇਲਾਵਾ ਜ਼ਿਲ੍ਹੇ ਦੀਆਂ ਹੋਰ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਥਾਵਾਂ ਤੇ ਵੀ ਜਾਂਚ ਪੜਤਾਲ ਕੀਤੀ ਗਈ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਵੀ ਜਾਂਚ ਕੀਤੀ ਗਈ ਅਤੇ ਆਵਾਜਾਈ ਦੌਰਾਨ ਸ਼ੱਕੀ ਵਾਹਨਾਂ ਦੀ ਵੀ ਪੜਤਾਲ ਕੀਤੀ ਗਈ।

ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਥਾਣਿਆਂ ਦੀ ਪੁਲਿਸ ਵੱਲੋਂ ਵੱਖ-ਵੱਖ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਆਪਰੇਸ਼ਨ ਸਤਰਕ ਚਲਾਇਆ ਗਿਆ।

 

Tags: Crime News Punjab , Punjab Police , Police , Crime News , Fazilka Police , Fazilka , Night Domination Operation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD