Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਿਜੀਲੈਂਸ ਬਿਊਰੋ ਨੇ 25000 ਰੁਪਏ ਰਿਸ਼ਵਤ ਲੈਂਦਿਆਂ ਐਸਐਚਓ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ - ਇੱਕ ਲੱਖ ਰੁਪਏ ਮੰਗੀ ਸੀ ਰਿਸ਼ਵਤ

Crime News Punjab, Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Ferozepur

Web Admin

Web Admin

5 Dariya News

ਫਿਰੋਜ਼ਪੁਰ , 12 Apr 2025

Last updated on: Apr 12, 2025, 22:31 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਮਮਦੋਟ ਥਾਣੇ ਵਿਖੇ ਐਸਐਚਓ ਵਜੋਂ ਤਾਇਨਾਤ ਇੰਸਪੈਕਟਰ ਅਭਿਨਵ ਚੌਹਾਨ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਹੈ ਕਿ ਪੁਲਿਸ ਮੁਲਾਜ਼ਮ ਨੇ ਇੱਕ ਆਮ ਝਗੜੇ ਦੇ ਨਿਪਟਾਰੇ ਲਈ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਪਰ ਉਹ ਇਹ ਰਿਸ਼ਵਤ ਦੇਣ ਲਈ ਤਿਆਰ ਨਹੀਂ। 

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਫਲਾਇੰਗ ਸਕੁਐਡ-1, ਪੰਜਾਬ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਪੰਜਾਬ ਦੇ ਥਾਣੇ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

Tags: Crime News Punjab , Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD