Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਨੇ ਵੱਡੀ ਸਫਲਤਾ ਕੀਤੀ ਹਾਸਲ; ਮਨੋਰੰਜਨ ਕਾਲੀਆ ਮਾਮਲੇ 'ਚ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਹਮਲੇ ਨਾਲ ਜੁੜੇ ਹੈਂਡਲਰਾਂ, ਵਿੱਤੀ ਸਮਰਥਕਾਂ ਅਤੇ ਵਿਦੇਸ਼ੀ ਕਨੈਕਸ਼ਨਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

Gaurav Yadav, Punjab Police, Police, Punjab Admin, Director General of Police Punjab, DGP Punjab, Dhanpreet Kaur, Jalandhar, Jalandhar Police

Web Admin

Web Admin

5 Dariya News

ਜਲੰਧਰ , 12 Apr 2025

Last updated on: Apr 13, 2025, 09:14 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਦੇ ਸਹਿਯੋਗ ਨਾਲ ਉੱਤਰ ਪ੍ਰਦੇਸ਼ (ਯੂਪੀ) ਦਾ ਸੈਦੁਲ ਅਮੀਨ ਜੋ ਕਿ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸੀ, ਨੂੰ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। 

ਜਾਣਕਾਰੀ ਮੁਤਾਬਕ ਬੀਤੀ 7 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਸੈਂਟਰਲ ਟਾਊਨ ਜਲੰਧਰ ਸਥਿਤ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਧਮਾਕਾ ਹੋਇਆ ਸੀ। ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਆਈਐਸਆਈ ਵੱਲੋਂ ਪੰਜਾਬ 'ਚ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਵੱਡੀ ਸਾਜ਼ਿਸ਼ ਰਚੀ ਗਈ ਸੀ।ਇਹ ਸਫਲਤਾ ਇਸ ਮਾਮਲੇ ਵਿੱਚ ਸ਼ਾਮਲ ਦੋ ਸਥਾਨਕ ਸਾਥੀਆਂ ਸਤੀਸ਼ ਉਰਫ ਕਾਕਾ ਉਰਫ ਲੱਕੀ ਵਾਸੀ ਭਾਰਗੋ ਕੈਂਪ, ਜਲੰਧਰ ਅਤੇ ਹੈਰੀ ਵਾਸੀ ਗੜ੍ਹਾ ਰੋੜ ਜਲੰਧਰ ਜਿਨ੍ਹਾਂ ਨੇ ਮੁਲਜ਼ਮ ਸੈਦੁਲ ਅਮੀਨ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਸੀ, ਦੀ ਗ੍ਰਿਫ਼ਤਾਰੀ ਉਪਰੰਤ ਸਾਹਮਣੇ ਆਈ ਹੈ। 

ਇਸ ਗ੍ਰਨੇਡ ਹਮਲੇ ਦੀ ਸਾਜ਼ਿਸ਼ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਹਿਯੋਗੀ ਜੀਸ਼ਾਨ ਅਖਤਰ ਅਤੇ ਪਾਕਿਸਤਾਨ ਅਧਾਰਤ ਆਈਐਸਆਈ-ਸਪਾਂਸਰ ਗੈਂਗਸਟਰ ਸ਼ਹਿਜ਼ਾਦ ਭੱਟੀ ਵੱਲੋਂ ਰਚੀ ਗਈ ਸੀ, ਜਦਕਿ ਇਸ ਮਾਮਲੇ ਵਿੱਚ ਪਾਕਿਸਤਾਨ ਅਧਾਰਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਡੀਜੀਪੀ ਗੌਰਵ ਯਾਦਵ ਨੇ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਧਨਪ੍ਰੀਤ ਕੌਰ ਦੇ ਨਾਲ ਜਲੰਧਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁਲਜ਼ਮ ਸੈਦੁਲ ਅਮੀਨ, ਜੋ ਕਿ ਯੂਪੀ ਦੇ ਅਮਰੋਹਾ ਦਾ ਰਹਿਣ ਵਾਲਾ ਹੈ, ਨੂੰ ਇੱਕ ਬਹੁ-ਰਾਜੀ ਛਾਪੇਮਾਰੀ ਉਪਰੰਤ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ। 

ਉਨ੍ਹਾਂ ਕਿਹਾ, “ਇਹ ਗ੍ਰਿਫਤਾਰੀ ਪੰਜਾਬ ਪੁਲਿਸ, ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਦਰਮਿਆਨ ਦਹਿਸ਼ਤੀ ਨੈੱਟਵਰਕਾਂ ਨੂੰ ਖ਼ਤਮ ਕਰਨ ਪ੍ਰਤੀ ਮਜ਼ਬੂਤ ਤਾਲਮੇਲ ਦਾ ਪ੍ਰਮਾਣ ਹੈ।”ਡੀਜੀਪੀ ਨੇ ਕਿਹਾ ਕਿ ਮੌਜੂਦਾ ਜਾਂਚ ਦੌਰਾਨ ਗ੍ਰਨੇਡ ਹਮਲੇ ਨੂੰ ਅੰਜ਼ਾਮ ਦੇਣ ਵਾਲਿਆਂ ਦੇ ਵਿੱਤੀ ਸਬੰਧਾਂ ਦਾ ਵੀ ਖੁਲਾਸਾ ਹੋਇਆ ਹੈ, ਜਿਸ ਵਿੱਚ ਹਰਿਆਣੇ ਦਾ ਮੁਲਜ਼ਮ ਅਭਿਜੋਤ ਜਿਸ ਨੂੰ ਹਰਿਆਣਾ ਪੁਲਿਸ ਨੇ ਸ਼ੁੱਕਰਵਾਰ ਨੂੰ ਕੁਰੂਕਸ਼ੇਤਰ ਵਿੱਚ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ ਕੀਤਾ ਸੀ, ਦੀ ਭੂਮਿਕਾ ਵੀ ਸਾਹਮਣੇ ਆਈ ਹੈ। 

ਉਨ੍ਹਾਂ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਉਸ ਨੂੰ ਅਗਲੇਰੀ ਜਾਂਚ ਲਈ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾਵੇਗਾ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਹਮਲੇ ਨਾਲ ਜੁੜੇ ਹੈਂਡਲਰਾਂ, ਵਿੱਤੀ ਸਮਰਥਕਾਂ ਅਤੇ ਸੰਭਾਵਿਤ ਵਿਦੇਸ਼ੀ ਕਨੈਕਸ਼ਨਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ ਪਹਿਲਾਂ ਹੀ ਐਫਆਈਆਰ ਨੰ. 27 ਮਿਤੀ 8/4/2025 ਨੂੰ ਭਾਰਤੀ ਨਿਆ ਸੰਹਿਤਾ ਦੀ ਧਾਰਾ 109, 324(3) ਅਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 3 ਵਿਖੇ ਦਰਜ ਕੀਤੀ ਗਈ ਹੈ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab , Dhanpreet Kaur , Jalandhar , Jalandhar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD