Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰੂਪਨਗਰ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ 3 ਗ੍ਰਿਫਤਾਰ, ਨਸ਼ੀਲਾ ਪਾਊਡਰ ਤੇ ਅਸਲਾ ਬਰਾਮਦ

Crime News Punjab, Punjab Police, Police, Crime News, Ropar Police, Ropar, Rupnagar, Rupnagar Police, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police

Web Admin

Web Admin

5 Dariya News

ਰੂਪਨਗਰ , 12 Apr 2025

Last updated on: Apr 14, 2025, 11:27 IST

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 15 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ।

ਉਨਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਦੇਸੀ ਪਿਸਟਲ 32 ਬੋਰ ਤੇ 02 ਜਿੰਦਾ ਕਾਰਤੂਸ ਬ੍ਰਾਮਦ ਕਰਕੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।ਇਸ ਸਬੰਧੀ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ। 

ਜਿਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਵਲੋਂ ਬਲਵਿੰਦਰ ਸਿੰਘ ਉਰਫ ਲਵਲੀ ਵਾਸੀ ਪਿੰਡ ਬਹਿਰਾਮਪੁਰ ਜਿਮੀਦਾਰਾ ਅਤੇ ਜਗਦੀਪ ਸਿੰਘ ਵਾਸੀ ਪਿੰਡ ਮਾਜਰੀ ਜੱਟਾਂ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 15 ਗ੍ਰਾਮ ਤੇ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।ਇਸ ਤੋਂ ਇਲਾਵਾ ਥਾਣਾ ਸਦਰ ਰੂਪਨਗਰ ਵਲੋ ਚੈਕਿੰਗ ਦੌਰਾਨ ਰੋਬਿਨ ਸਿੰਘ ਵਾਸੀ ਪਿੰਡ ਘੀੜ ਥਾਣਾ ਨਾਲਾਗੜ ਜ਼ਿਲ੍ਹਾ ਸੋਲਨ (ਹਿਮਾਚਲ ਪ੍ਰਦੇਸ) ਦੀ ਕਾਰ ਵਿੱਚੋਂ 01 ਦੇਸੀ ਪਿਸਟਲ 32 ਬੋਰ ਤੇ 02 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ। 

ਜਿਸ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਲਾਅ ਐਂਡ ਆਰਡਰ ਬਣਾਈ ਰੱਖਣ ਅਤੇ ਭੈੜੇ ਅਨਸਰਾ ਖਿਲਾਫ ਆਪ੍ਰੇਸ਼ਨ 'ਸਤਰਕ' ਤਹਿਤ ਜਿਲ੍ਹਾ ਵਿੱਚ ਰਾਤ ਸਮੇਂ 14 ਥਾਵਾਂ ਪਰ ਨਾਕਾਬੰਦੀ ਕਰਕੇ ਗਜਟਿਡ ਅਫਸਰਾਨ, ਮੁੱਖ ਅਫਸਰਾਨ ਅਤੇ ਪੁਲਿਸ ਪਾਰਟੀਆਂ ਵਲੋ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵਲੋਂ ਅੰਤਰ ਜਿਲ੍ਹਾਂ ਪੁਆਇਟ ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ।

ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪ੍ਰੋਜੈਕਟ 'ਸੰਪਰਕ' ਦੀ ਤਹਿਤ ਜਿਲ੍ਹਾ ਪੁਲਿਸ ਵਲੋ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋਂ ਪਿੰਡਾ ਵਿੱਚ ਜਾਕੇ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ। ਮੀਟਿੰਗਾਂ ਦੌਰਾਨ ਹਾਜ਼ਰੀਨ ਨੂੰ ਪੰਜਾਬ ਐਂਟੀ ਡਰੰਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD