Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜ

ਸਪੈਸ਼ਲ ਡੀਜੀਪੀ ਇਸ਼ਵਰ ਸਿੰਘ ਦੀ ਅਗਵਾਈ ਹੇਠ ਚਲਾਇਆ ਪੂਰੀ ਰਾਤ ਦਾ ਗਸ਼ਤ ਓਪਰੇਸ਼ਨ

Crime News Punjab, Punjab Police, Police, Crime News, Patial Polcie

Web Admin

Web Admin

5 Dariya News

ਪਟਿਆਲਾ , 12 Apr 2025

Last updated on: Apr 14, 2025, 11:32 IST

ਪਟਿਆਲਾ ਪੁਲਿਸ ਨੇ ਅੱਜ 11-12 ਅਪ੍ਰੈਲ ਦੀ ਪੂਰੀ ਰਾਤ (ਰਾਤ 10 ਵਜੇ ਤੋਂ ਸਵੇਰੇ ਦੇ 4 ਵਜੇ ਤੱਕ) ਸਮੇਂ ਦੀ ਗਸ਼ਤ ਤੇ ਛਾਪੇਮਾਰੀ ਦਾ ਉਪਰੇਸ਼ਨ (ਨਾਈਟ ਡੋਮੀਨੇਸ਼ਨ ਉਪਰੇਸ਼ਨ) ਚਲਾਇਆ। ਪਟਿਆਲਾ ਜ਼ਿਲੇ ਦੀ ਨਿਗਰਾਨੀ ਲਈ ਤਾਇਨਾਤ ਸੀਨੀਅਰ ਆਈਪੀਐਸ ਅਧਿਕਾਰੀ ਸਪੈਸ਼ਲ ਡੀਜੀਪੀ ਇਸ਼ਵਰ ਸਿੰਘ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਨੇ ਐਸ.ਐਸ.ਪੀ ਡਾ ਨਾਨਕ ਸਿੰਘ ਦੀ ਦੇਖ ਰੇਖ ਹੇਠ ਅਪਰਾਧੀਆਂ ਦੀ ਪੈੜ ਨੱਪੀ।

ਇਸ਼ਵਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਨੂੰਨ-ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇਹ ਵਿਸ਼ੇਸ਼ ਉਪਰੇਸ਼ਨ ਚਲਾਇਆ ਗਿਆ ਹੈ।ਸਪੈਸ਼ਲ ਡੀਜੀਪੀ ਨੇ ਅੱਜ ਦੇਰ ਰਾਤ ‘ਨਾਈਟ ਡੌਮੀਨੇਸ਼ਨ’ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦਾ ਅਚਨਚੇਤ ਦੌਰਾ ਕਰਦਿਆਂ, ਵੱਖ-ਵੱਖ ਨਾਕਿਆਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਾਈਟ ਡੌਮੀਨੇਸ਼ਨ ੳਪ੍ਰੇਸ਼ਨ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਤੋਂ ਇਲਾਵਾ ਵਿਸ਼ੇਸ਼ ਪੁਲਿਸ ਦੇ ਕੰਮਕਾਜ ਦੀ ਸਮੀਖਿਆ ਤੇ ਕੰਮ ਦੀ ਨਿਗਰਾਨੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਅਤੇ  ਲੋਕਾਂ ਦਰਮਿਆਨ ਤਜ਼ਰਬਿਆਂ ਬਾਰੇ ਸਿੱਧੀ ਫੀਡਬੈਕ ਲੈਣ ਲਈ ਮੌਕੇ ‘ਤੇ ਮੌਜੂਦ ਲੋਕਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਪੁਲਿਸ ਦੀ ਵਧੀ ਹੋਈ ਮੌਜੂਦਗੀ ਨਾਲ ਆਮ ਲੋਕ ਸੁਰੱਖਿਅਤ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਟੀਚਾ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਪੂਰਨ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਰਾਹੀਂ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਹੈ।

ਵਿਸ਼ੇਸ਼ ਨਾਕਿਆਂ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ, ਸਪੈਸ਼ਲ ਡੀਜੀਪੀ ਨੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਪੇਸ਼ੇਵਰਾਨਾ ਮਿਆਰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਜ਼ੋਰ ਦੇ ਕੇ ਕਿਹਾ ,‘‘ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ। ਇਸ਼ਵਰ ਸਿੰਘ ਨੇ ਕਿਹਾ ਕਿ ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਦਾ ਸਫ਼ਾਇਆ ਕਰਨਾ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ।

 

Tags: Crime News Punjab , Punjab Police , Police , Crime News , Patial Polcie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD