Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ

10 ਕੈਡਿਟਾਂ ਨੇ ਆਲ ਇੰਡੀਆ ਰੈਂਕਿੰਗ ਵਿੱਚ ਟੌਪ-100 ਵਿੱਚ ਸਥਾਨ ਹਾਸਲ ਕੀਤਾ*

Military, Maharaja Ranjit Singh Armed Forces Preparatory Institute, MRSAFPI, Sahibzada Ajit Singh Nagar, National Defence Academy

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 12 Apr 2025

Last updated on: Apr 14, 2025, 11:34 IST

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 26 ਹੋਰ ਕੈਡਿਟਾਂ ਨੇ ਜੂਨ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-154 ਕੋਰਸ ਲਈ ਯੂ.ਪੀ.ਐਸ.ਸੀ. ਆਲ ਇੰਡੀਆ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ ਹੈ। ਪਟਿਆਲਾ ਤੋਂ ਕੈਡਿਟ ਆਰੀਅਨ ਸੋਫਥ ਨੇ ਆਲ ਇੰਡੀਆ ਰੈਂਕਿੰਗ ਵਿੱਚ 9ਵਾਂ ਰੈਂਕ ਪ੍ਰਾਪਤ ਕੀਤਾ ਹੈ, ਜਦੋਂਕਿ ਸੰਸਥਾ ਦੇ 10 ਕੈਡਿਟਾਂ ਨੇ ਮੈਰਿਟ ਦੇ ਟੌਪ-100 ਵਿੱਚ ਸਥਾਨ ਪ੍ਰਾਪਤ ਕੀਤਾ ਹੈ।ਜ਼ਿਕਰਯੋਗ ਹੈ ਕਿ ਇਸ ਸੰਸਥਾ ਦੇ 34 ਕੈਡਿਟਾਂ, ਜਿਨ੍ਹਾਂ ਨੇ ਐਨ.ਡੀ.ਏ.-154 ਕੋਰਸ ਲਈ ਲਿਖਤੀ ਪ੍ਰੀਖਿਆ ਪਾਸ ਕੀਤੀ ਸੀ,ਵਿੱਚੋਂ 26 ਕੈਡਿਟਾਂ ਨੇ ਐਸ.ਐਸ.ਬੀ. ਪਾਸ ਕਰ ਲਈ ਹੈ। 

ਹੁਣ ਇਹ ਕੈਡਿਟ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਆਰੀਅਨ ਸੋਫਥ ਤੋਂ ਇਲਾਵਾ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ 25 ਕੈਡਿਟਾਂ ਵਿੱਚ ਅਨਹਦ ਸਿੰਘ ਖਾਟੂਮਰੀਆ, ਮੋਹਨਪ੍ਰੀਤ ਸਿੰਘ, ਅਰਮਾਨਵੀਰ ਸਿੰਘ ਅਧੀ, ਭਾਸਕਰ ਜੈਨ, ਮਨਜੋਤ ਸਿੰਘ, ਨਿਮਿਤ ਸੋਨੀ, ਹਰਕੰਵਲ ਸਿੰਘ, ਉੇਧੇਬੀਰ ਸਿੰਘ ਨੰਦਾ, ਪ੍ਰਜਵੀਰ ਸਿੰਘ, ਅਦਿੱਤਿਆ ਮਿਸ਼ਰਾ, ਰਣਬੀਰ ਸਿੰਘ, ਇਸ਼ਮੀਤ ਸਿੰਘ, ਇਸ਼ਾਨ ਸ਼ਰਮਾ, ਸਮਰਵੀਰ ਸਿੰਘ ਹੀਰ, ਬਲਰਾਜ ਸਿੰਘ ਹੀਰਾ, ਅਭੈ ਪ੍ਰਤਾਪ ਸਿੰਘ ਢਿੱਲੋਂ, ਭੂਵਨ ਧੀਮਾਨ, ਹਰਮਨਪ੍ਰੀਤ ਸਿੰਘ, ਸਾਹਿਬ ਸਿੰਘ ਧਾਲੀਵਾਲ, ਦਿਵਾਂਸ਼ੂ ਸੰਧੂ (ਸਾਰੇ ਇਸ ਇੰਸਟੀਚਿਊਟ ਦੇ 13ਵੇਂ ਕੋਰਸ ਤੋਂ) ਅਤੇ ਭਾਵਿਕ ਕਾਂਸਲ, ਗੁਰਵੰਸ਼ਬੀਰ ਸਿੰਘ, ਓਜਸ ਗੈਂਤ, ਸ਼ਿਵੇਨ ਤਾਇਲ ਅਤੇ ਗਗਨਦੀਪ ਸਿੰਘ (ਸਾਰੇ 12ਵੇਂ ਕੋਰਸ ਤੋਂ) ਸ਼ਾਮਲ ਹਨ।

ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਹਨ। ਉਨ੍ਹਾਂ ਨੇ ਕੈਡਿਟਾਂ ਨੂੰ ਉਨ੍ਹਾਂ ਦੀ ਸਿਖਲਾਈ ਅਤੇ ਕਰੀਅਰ ਲਈ ਵਧਾਈ ਵੀ ਦਿੱਤੀ।ਸ਼੍ਰੀ ਅਰੋੜਾ ਨੇ ਕੈਡਿਟ ਗੁਨਜੋਤ ਸਿੰਘ (ਸੰਸਥਾ ਦੇ 7ਵੇਂ ਕੋਰਸ ਤੋਂ) ਅਤੇ ਕੈਡਿਟ ਆਰੀਅਨ ਦੱਤ (8ਵੇਂ ਕੋਰਸ) ਨੂੰ ਸ਼ਾਰਟ ਸਰਵਿਸ ਕਮਿਸ਼ਨ (ਟੈਕਨੀਕਲ) 64ਵੇਂ ਕੋਰਸ ਲਈ ਚੇਨੱਈ ਸਥਿਤ ਅਫਸਰ ਟ੍ਰੇਨਿੰਗ ਅਕੈਡਮੀ (ਓ.ਟੀ.ਏ.) ਲਈ ਉਨ੍ਹਾਂ ਦੀ ਚੋਣ 'ਤੇ ਵਧਾਈ ਵੀ ਦਿੱਤੀ। 

ਕੈਡਿਟ ਗੁਨਜੋਤ ਪਟਿਆਲਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਉਸਦੇ ਪਿਤਾ ਥਾਪਰ ਯੂਨੀਵਰਸਿਟੀ ਵਿੱਚ ਕੰਮ ਕਰਦੇ ਹਨ, ਜਦੋਂ ਕਿ ਕੈਡੇਟ ਆਰੀਅਨ ਦੱਤ ਐਸ.ਏ.ਐਸ. ਨਗਰ ਜ਼ਿਲ੍ਹੇ ਨਾਲ ਸਬੰਧਤ ਹੈ ਅਤੇ ਉਸਦੇ ਪਿਤਾ ਭਾਰਤੀ ਜਲ ਸੈਨਾ ਵਿੱਚ ਕਮਾਂਡਰ ਵਜੋਂ ਸੇਵਾਮੁਕਤ ਹੋਏ ਹਨ।ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ. ਚੌਹਾਨ, ਵੀ.ਐਸ.ਐਮ., ਨੇ ਕਿਹਾ ਕਿ ਜੂਨ 2025 ਵਿੱਚ ਸ਼ੁਰੂ ਹੋਣ ਵਾਲੇ ਐਨ.ਡੀ.ਏ.-154 ਕੋਰਸ ਲਈ ਇਸ ਸੰਸਥਾ ਦੇ ਸਭ ਤੋਂ ਵੱਧ ਕੈਡਿਟ ਸ਼ਾਮਲ ਹੋਏ ਹਨ। ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸ ਸੰਸਥਾ ਦੇ ਕੁੱਲ 255 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ ਅਤੇ ਸੰਸਥਾ ਦੇ 170 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ।

 

Tags: Military , Maharaja Ranjit Singh Armed Forces Preparatory Institute , MRSAFPI , Sahibzada Ajit Singh Nagar , National Defence Academy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD