Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਦੇ ਵਾਰਡ ਨੰ. 4 ਖਟੀਕ ਮਹੱਲਾ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਚੈੱਕਅਪ ਕੈਂਪ

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Health, Fazilka, Medical Camp

Web Admin

Web Admin

5 Dariya News

ਫਾਜ਼ਿਲਕਾ , 13 Apr 2025

Last updated on: Apr 14, 2025, 11:59 IST

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਿਵਲ ਸਰਜਨ ਡਾ. ਚੰਦਰ ਸੇਖਰ ਕੱਕੜ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਐਰਿਕ ਐਡੀਸਨ ਦੀ ਦੇਖ ਰੇਖ ਹੇਠ ਫਾਜ਼ਿਲਕਾ ਦੇ ਵਾਰਡ ਨੰ.14 ਖਟੀਕ ਮੁਹੱਲਾ ਵਿਖੇ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਪਣਾ ਸਟਾਲ ਲਗਾ ਕੇ ਲੋਕਾਂ ਨੂੰ ਬੁਢਾਪਾ ਤੇ ਅੰਗਹੀਣ ਪੈਨਸ਼ਨ ਬਾਰੇ ਜਾਗਰੂਕ ਕੀਤਾ! 

ਸਿਹਤ ਵਿਭਾਗ ਦੇ ਮਾਹਰ ਡਾਕਟਰਾਂ ਵੱਲੋਂ ਇਸ ਦੌਰਾਨ 140 ਦੇ ਕਰੀਬ ਮਰੀਜ਼ਾਂ ਦਾ ਮੁਫਤ ਚੈੱਕ ਵੀ ਕੀਤਾ ਗਿਆ ਤੇ ਉਹਨਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ! ਇਸ ਦੌਰਾਨ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਤੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਹੀ ਸਿਹਤ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿੱਚ ਮੁਫਤ ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਇਲਾਜ ਤੋਂ ਵਾਂਝਾ ਵਿਅਕਤੀ ਨਾ ਰਹਿ ਜਾਵੇ! 

ਉਨਾਂ ਕਿਹਾ ਕਿ ਜਿਲੇ ਦੇ ਸਰਕਾਰੀ ਹਸਪਤਾਲ ਵਿੱਚ ਵੀ ਲੋਕ ਵੱਖ-ਵੱਖ ਮਾਹਰ ਡਾਕਟਰਾਂ ਤੋਂ ਆਪਣੀ ਬਿਮਾਰੀ ਸਬੰਧੀ ਇਲਾਜ ਕਰਵਾ ਸਕਦੇ ਹਨ ਜੋ ਕਿ ਡਾਕਟਰਾਂ ਵੱਲੋਂ ਮੁਫਤ ਵਿੱਚ ਕੀਤਾ ਜਾਂਦਾ ਹੈ ਤੇ ਹਸਪਤਾਲ ਵਿੱਚ ਸਰਕਾਰ ਵੱਲੋਂ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ। ਲੋਕ ਇਹਨਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ  ਜਿਉਣ!ਇਸ ਮੌਕੇ ਡਾ. ਅਰਪਿਤ ਗੁਪਤਾ, ਡਾ. ਨਿਸ਼ਾਨ ਸੇਤੀਆ, ਡਾ. ਪਿਕਾਸ਼ੀ ਅਰੋੜਾ, ਡਾ. ਮਨੀ ਗਰਗ, ਡਾ. ਅਭੀਨਵ ਅਤੇ ਡਾ. ਵੀਨੂੰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। 

 

Tags: Health , Fazilka , Medical Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD