Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨ

ਖ਼ਾਲਸਾ ਸਾਜਨਾ ਦਿਵਸ ਮੌਕੇ ਲੋਕ ਭਲਾਈ ਲਈ ਜੱਸਾ ਸਿੰਘ ਰਾਮਗੜ੍ਹੀਆ ਦੇ ਵਾਰਸ ਭਾਈਚਾਰੇ ਵੱਲੋਂ ਦਿੱਤੇ ਤੋਹਫ਼ੇ ਦੀ ਵਧਾਈ ਦਿੱਤੀ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Gurdev Singh Dev Maan, Nabha

Web Admin

Web Admin

5 Dariya News

ਨਾਭਾ , 13 Apr 2025

Last updated on: Apr 14, 2025, 12:03 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਨਿਵੇਕਲੇ ਵਿਸ਼ਵਕਰਮਾ ਭਵਨ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਜੱਸਾ ਰਾਮਗੜ੍ਹੀਆ ਦੇ ਵਾਰਸ ਭਾਈਚਾਰੇ ਵੱਲੋਂ ਲੋਕਾਂ ਲਈ ਦਿੱਤੇ ਗਏ ਇਸ ਤੋਹਫ਼ੇ ਲਈ ਸਮੂਹ ਨਾਭਾ ਨਿਵਾਸੀਆਂ ਨੂੰ ਵਧਾਈ ਦਿੱਤੀ। 

ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਵਿਸ਼ਵਕਰਮਾ ਭਾਈਚਾਰੇ ਨੂੰ ਇਕ ਲੋਕ ਭਲਾਈ ਦਾ ਕਾਰਜ ਕਰਨ ਲਈ ਵਧਾਈ ਦਿੰਦਿਆਂ ਦੱਸਿਆ ਕਿ ਇਸ ਭਵਨ ਵਿਖੇ ਨਾਮਾਤਰ ਲਾਗਤ 'ਤੇ ਲੋੜਵੰਦ ਤੇ ਗਰੀਬ ਲੋਕ ਆਪਣੇ ਬੱਚਿਆਂ ਦੀਆਂ ਵਿਆਹ ਸ਼ਾਦੀਆਂ ਕਰ ਸਕਣਗੇ ਅਤੇ ਆਮ ਲੋਕ ਇਥੇ ਕੋਈ ਵੀ ਖੁਸ਼ੀ ਗਮੀ ਦੇ ਸਮਾਗਮ ਵੀ ਕਰਵਾ ਸਕਣਗੇ, ਜਿਸ ਕਰਕੇ ਇਲਾਕੇ ਦੇ ਲੋਕਾਂ ਲਈ ਇਸ ਵਿਸ਼ਵਕਰਮਾ ਭਵਨ ਦਾ ਬਹੁਤ ਲਾਭ ਹੋਵੇਗਾ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਰਾਮਗੜ੍ਹੀਆ ਭਾਈਚਾਰੇ ਦਾ ਸੂਬੇ ਦੀ ਤਰੱਕੀ ਤੇ ਉਦਯੋਗਿਕ ਵਿਕਾਸ ਸਮੇਤ ਏਕਤਾ ਨੂੰ ਮਜਬੂਤ ਕਰਨ ਵਿੱਚ ਬਹੁਤ ਵੱਡਾ ਯੋਗਦਾਨ ਹੈ ਅਤੇ ਇਸ ਭਾਈਚਾਰੇ ਨੇ ਨਾਭਾ ਵਿਖੇ ਸ਼ਾਨਦਾਰ ਵਿਸ਼ਵਕਰਮਾ ਭਵਨ ਦੀ ਉਸਾਰੀ ਕਰਵਾ ਕੇ ਭਾਈਚਾਰਕਤਾ ਦਾ ਪ੍ਰਤੀਕ ਬਣਾਇਆ। ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਜਲ੍ਹਿਆਂ ਵਾਲੇ ਸਾਕੇ ਦੇ ਸਮੂਹ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਦਿੱਤੀ।

ਇਸ ਮੌਕੇ ਸੰਤ ਹਰਭਜਨ ਸਿੰਘ, ਵਿਧਾਇਕ ਗੁਰਦੇਵ ਸਿੰਘ ਦੇਵਮਾਨ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਵਿਸ਼ਵਕਰਮਾ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਚਰਨ ਸਿੰਘ ਰਲ੍ਹਣ ਐਮ.ਡੀ ਮਲਕੀਤ ਕੰਬਾਇਨ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ, ਹਰੀ ਸਿੰਘ ਪ੍ਰੀਤ ਕੰਬਾਇਨ, ਆਲ ਇੰਡੀਆ ਕੰਬਾਇਨ ਐਸੋਸੀਏਸ਼ਨ ਪ੍ਰਧਾਨ ਅਵਤਾਰ ਸਿੰਘ ਨੰਨ੍ਹੜੇ, ਭਗਵੰਤ ਸਿੰਘ ਰਾਮਗੜ੍ਹੀਆ, ਕਰਤਾਰ ਕੰਬਾਈਨ ਮਨਪ੍ਰੀਤ ਸਿੰਘ, ਗਹੀਰ ਕੰਬਈਨ ਲਖਵਿੰਦਰ ਸਿੰਘ ਲੱਖੀ, ਗੁਰਦਿਆਲ ਕੰਬਾਈਨ ਅਮਰੀਕ ਸਿੰਘ, ਇੰਪਰੂਵਮੈਂਟ ਟਰੱਸਟ ਚੇਅਰਮੈਨ ਸੁਰਿੰਦਰਪਾਲ ਸ਼ਰਮਾ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਸਮੇਤ ਵੱਡੀ ਗਿਣਤੀ 'ਚ ਹੋਰ ਪਤਵੰਤੇ ਤੇ ਸ਼ਖ਼ਸੀਅਤਾਂ ਮੌਜੂਦ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Gurdev Singh Dev Maan , Nabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD