Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈ

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dr Gurpreet Kaur

Web Admin

Web Admin

5 Dariya News

ਪਟਿਆਲਾ , 13 Apr 2025

Last updated on: Apr 14, 2025, 14:16 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ 'ਖਾਲਸਾ ਪੰਥ ਦੇ ਸਾਜਨਾ ਦਿਵਸ' ਅਤੇ 'ਵਿਸਾਖੀ' ਦੇ ਪਵਿੱਤਰ ਮੌਕੇ 'ਤੇ ਵਧਾਈ ਦਿੱਤੀ।ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਕੀਦਤ ਭੇਟ ਕਰਨ ਪੁੱਜੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। 

ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਜਾਤ, ਰੰਗ, ਨਸਲ ਤੇ ਧਰਮ ਦੇ ਵਿਤਕਰੇ ਤੋਂ ਬਿਨਾਂ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਤਾਂ ਜੋ ਇੱਕ ਸਦਭਾਵਨਾ ਵਾਲਾ ਸਮਾਜ ਸਿਰਜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਪਰਮਾਤਮਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਵਿਸਾਖੀ ਦੇ ਪਵਿੱਤਰ ਮੌਕੇ 'ਤੇ ਮੁੱਖ ਮੰਤਰੀ ਨੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਵੀ ਅਰਦਾਸ ਕੀਤੀ। ਦੁਨੀਆ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਦਿਨ ਦੀ ਅਮੀਰ ਸ਼ਾਨਦਾਰ ਅਤੇ ਸੱਭਿਆਚਾਰਕ ਵਿਰਾਸਤ ਬਾਰੇ ਯਾਦ ਦਿਵਾਇਆ ਅਤੇ ਕਿਹਾ ਕਿ 1699 ਵਿੱਚ ਇਸ ਪਵਿੱਤਰ ਦਿਨ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੱਖ-ਵੱਖ ਖੇਤਰਾਂ ਅਤੇ ਧਰਮਾਂ ਨਾਲ ਸਬੰਧਤ 'ਪੰਜ ਪਿਆਰਿਆਂ' ਨੂੰ ਅੰਮ੍ਰਿਤ ਛਕਾ ਕੇ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿਖੇ 'ਖਾਲਸਾ ਪੰਥ' ਦੀ ਸਾਜਨਾ ਕੀਤੀ ਸੀ। 

ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਇਸ ਤਰ੍ਹਾਂ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਅਤੇ ਦਿਆ, ਸਦੀਵੀ ਸ਼ਾਂਤੀ ਅਤੇ ਭਾਈਚਾਰਕ ਸਦਭਾਵਨਾ ਦੇ ਉਪਦੇਸ਼ ਦਿੱਤੇ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਹਾੜ੍ਹੀ ਦੀਆਂ ਫ਼ਸਲਾਂ ਦੇ ਪੱਕਣ ਅਤੇ ਵਾਢੀ ਦੀ ਸ਼ੁਰੂਆਤ ਨੂੰ ਵੀ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸੂਬੇ ਅਤੇ ਇਸ ਦੇ ਕਿਸਾਨਾਂ ਲਈ ਮਹੱਤਵਪੂਰਨ ਹੈ ਕਿਉਂਕਿ ਇਹ ਹਾੜ੍ਹੀ ਦੀਆਂ ਫ਼ਸਲਾਂ ਦੀ ਵਾਢੀ ਅਤੇ ਸਾਂਭ-ਸੰਭਾਲ ਦਾ ਮੌਕਾ ਵੀ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਇਤਿਹਾਸਕ ਤਿਉਹਾਰ ਨੂੰ ਰਵਾਇਤੀ ਉਤਸ਼ਾਹ ਅਤੇ ਖੁਸ਼ੀ ਨਾਲ ਸਮੂਹਿਕ ਤੌਰ 'ਤੇ ਮਨਾਉਣ ਦਾ ਸੱਦਾ ਦਿੱਤਾ ਤਾਂ ਜੋ ਸਾਡੇ ਦੇਸ਼ ਦੇ ਧਰਮ ਨਿਰਪੱਖ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕੀਤਾ ਜਾ ਸਕੇ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dr Gurpreet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD