Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ

ਬੀ ਆਈ ਐਸ ਸੰਸਥਾਵਾਂ ਗਗੜਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ

Sagar Setia, DC Moga, Deputy Commissioner Moga, Moga, Manjit Singh Bilaspur, Devinder Singh Laddi Dhos, Dharamkot, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 14 Apr 2025

Last updated on: Apr 14, 2025, 16:46 IST

ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲਾ ਪ੍ਰਸ਼ਾਸ਼ਨ ਮੋਗਾ ਤਰਫ਼ੋਂ ਇੱਕ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿੱਚ ਸਥਾਪਿਤ ਬੁੱਤ ਉੱਪਰ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਫੁੱਲ ਮਾਲਾਵਾਂ ਭੇਟ ਕਰਕੇ ਕੀਤੀ। 

ਇਸ ਮੌਕੇ ਉਹਨਾਂ ਨਾਲ ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ ਵੀਰ ਗੁਪਤਾ, ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਅਫ਼ਸਰ ਸ਼੍ਰੀ ਕੁਲਵੰਤ ਸਿੰਘ ਸੰਧੂ ਵੀ ਮੌਜੂਦ ਸਨ। ਇਸ ਤੋਂ ਬਾਅਦ ਇਸ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਬੀ ਆਈ ਐਸ ਸੰਸਥਾਵਾਂ ਗਗੜਾ ( ਕੋਟ ਈਸੇ ਖਾਂ) ਵਿਖੇ ਕੀਤਾ ਗਿਆ। 

ਸਮਾਗਮ ਦੀ ਸ਼ੁਰੂਆਤ ਹਾਜ਼ਰੀਨ ਅਤੇ ਆਏ ਮਹਿਮਾਨਾਂ ਵੱਲੋਂ ਜੋਤੀ ਪ੍ਰਜਵਲਿਤ ਕਰਕੇ ਕੀਤੀ ਗਈ।  ਇਸ ਸਮਾਗਮ ਵਿੱਚ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ, ਮੇਅਰ ਨਗਰ ਨਿਗਮ ਸ੍ਰ ਬਲਜੀਤ ਸਿੰਘ ਚਾਨੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ  ਚਾਰੂਮਿਤਾ, ਐਸ ਡੀ ਐਮ ਸਵਾਤੀ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਹਸਤੀਆਂ ਹਾਜ਼ਰ ਸਨ।

ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕਰਕੇ ਮਾਹੌਲ ਨੂੰ ਉਤਸ਼ਾਹ ਨਾਲ ਭਰ ਦਿੱਤਾ ਗਿਆ। ਉਪਰੰਤ ਹਾਜ਼ਰ ਸ਼ਖਸੀਅਤਾਂ ਵੱਲੋਂ ਬਾਬਾ ਸਾਹਿਬ ਨੂੰ ਸ਼ਰਧਾ ਦੇ ਸੁਮਨ ਅਰਪਿਤ ਕਰਦਿਆਂ ਉਨ੍ਹਾਂ ਦੇ ਵਿਚਾਰਾਂ, ਸੰਘਰਸ਼ਾਂ ਅਤੇ ਯੋਗਦਾਨਾਂ ਨੂੰ ਸਲਾਮ ਕੀਤਾ ਗਿਆ।

ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਸ੍ਰ ਦਵਿੰਦਰਜੀਤ ਸਿੰਘ ਦੋਨਾਂ ਵਿਧਾਇਕਾਂ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਉਹਨਾਂ ਦੀ ਭਲਾਈ ਲਈ ਸੁਰੂ ਕੀਤੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ। ਉਨਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਤੇ ਸਾਥੀਆਂ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ  ਸਾਰੇ ਦੇਸ਼ ਨੂੰ ਇਕ ਸੂਤਰ ਵਿੱਚ ਪਰੋਇਆ ਅਤੇ ਉਨਾਂ ਨੇ ਭਾਰਤ ਦੇ ਹਰੇਕ ਨਾਗਰਿਕ ਨੂੰ  ਸੰਵਿਧਾਨ ਰਾਹੀਂ ਬਰਾਬਰਤਾ ਦੇ ਹੱਕ ਪ੍ਰਦਾਨ ਕਰਵਾਏ।

ਉਨਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ  ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨਾਂ ਕਿਹਾ ਕਿ ਜਿੱਥੇ ਸਾਡਾ ਸੰਵਿਧਾਨ ਸਾਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਦਾ ਹੈ ਉੱਥੇ  ਸਾਨੂੰ ਆਪਣੇ ਸੰਵਿਧਾਨਕ ਫਰਜ਼ਾਂ ਪ੍ਰਤੀ ਵੀ ਸੁਚੇਤ ਹੋਣ ਦੀ ਲੋੜ ਹੈ।

ਉਨਾਂ ਕਿਹਾ ਕਿ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਅਣਥੱਕ ਮਿਹਨਤ ਸਦਕਾ ਹੀ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਬਣਿਆ ਹੈ  ਅਤੇ ਵੱਖ ਵੱਖ ਖੇਤਰਾਂ ਵਿੱਚ ਪੂਰੀ ਦੁਨੀਆਂ ਦਾ ਮਾਰਗ ਦਰਸ਼ਨ ਕਰ ਰਿਹਾ ਹੈ। ਉਨਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇਸ਼ ਦੇ ਲੋਕਾਂ ਲਈ ਹਮੇਸ਼ਾ ਮਾਰਗ ਦਰਸ਼ਕ ਅਤੇ ਪ੍ਰੇਰਨਾ ਸਰੋਤ ਬਣੇ ਰਹਿਣਗੇ। 

ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਦੀ ਹਮੇਸਾਂ ਇਹ ਕੋਸ਼ਿਸ਼ ਰਹਿੰਦੀ ਹੈ ਕਿ ਦੱਬੇ ਕੁੱਚਲੇ ਵਰਗਾਂ ਨੂੰ ਪੈਰਾਂ ਉੱਤੇ ਖੜਾ ਕਰਨ ਵਿੱਚ ਹਰ ਸੰਭਵ ਮੱਦਦ ਕੀਤੀ ਜਾ ਸਕੇ। ਮੇਅਰ ਨਗਰ ਨਿਗਮ ਸ੍ਰ ਬਲਜੀਤ ਸਿੰਘ ਚਾਨੀ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਹਸਤੀਆਂ ਵੱਲੋਂ ਬਾਬਾ ਸਾਹਿਬ ਦੇ ਭਾਰਤੀ ਸੰਵਿਧਾਨ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕਰਕੇ ਸੰਬੋਧਨ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ  ਡਾਇਰੈਕਟਰ ਗਮਾਡਾ ਜਸਵਿੰਦਰ ਸਿੰਘ ਸਿੱਧੂ, ਮਾਰਕੀਟ ਕਮੇਟੀ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਅਤੇ ਬਾਬਾ ਈਸ਼ਰ ਸਿੰਘ ਸੰਸਥਾਵਾਂ ਦੇ ਚੇਅਰਮੈਨ ਡਾ. ਨਵਜੋਤ ਸਿੰਘ ਧਾਲੀਵਾਲ ਵੀ ਮੌਜੂਦ ਸਨ।

 

Tags: Sagar Setia , DC Moga , Deputy Commissioner Moga , Moga , Manjit Singh Bilaspur , Devinder Singh Laddi Dhos , Dharamkot , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD