Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੰਬੇਡਕਰ ਦੇ ਸੁਪਨੇ ਸਾਕਾਰ ਕਰ ਰਹੀ 'ਆਪ' ਸਰਕਾਰ : ਹਰਜੋਤ ਬੈਂਸ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government,Malwinder Singh Kang, Prabhjot Kaur, Parminder Singh Goldy, Rayat Bahra University, Rayat Bahra Group of Institutions, RBGI, Gurvinder Singh Bahra, Komal Mittal, DC Mohali, Deputy Commissioner Mohali,Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 14 Apr 2025

Last updated on: Apr 14, 2025, 18:20 IST

ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਕੈਬਨਿਟ ਵਿੱਚ ਪਹਿਲੀ ਵਾਰ 6 ਐਸ.ਸੀ. ਮੰਤਰੀਆਂ ਦੀ ਸ਼ਮੂਲੀਅਤ, ਏ.ਜੀ. (ਐਡਵੋਕੇਟ ਜਨਰਲ) ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਲਾਗੂ ਕਰਕੇ ਅਤੇ ਐਸ.ਸੀ. ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਦੇ ਨਾਲ, 'ਆਪ' ਸਰਕਾਰ ਪੰਜਾਬ ਵਿੱਚ ਬਾਬਾ ਸਾਹਿਬ, ਡਾ. ਬੀ. ਆਰ. ਅੰਬੇਡਕਰ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ।

ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਰਿਆਤ ਬਾਹਰਾ ਯੂਨੀਵਰਸਿਟੀ (ਆਰ.ਬੀ.ਯੂ.) ਖਰੜ ਵਿਖੇ ਆਯੋਜਿਤ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਵਸ 'ਤੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੰਸਦ ਮੈਂਬਰ ਸ. ਮਾਲਵਿੰਦਰ ਸਿੰਘ ਕੰਗ ਦੇ ਨਾਲ, ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ, ਉਨ੍ਹਾਂ ਨੇ ਡਾ. ਭੀਮ ਰਾਓ ਰਾਮਜੀ ਅੰਬੇਡਕਰ ਦੁਆਰਾ ਕੀਤੀਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਯਾਦ ਕੀਤਾ, ਜਿਨ੍ਹਾਂ ਨੂੰ "ਭਾਰਤ ਦੇ ਸੰਵਿਧਾਨ ਦੇ ਪਿਤਾ" ਅਤੇ ਦੱਬੇ-ਕੁਚਲੇ ਲੋਕਾਂ ਲਈ ਲੜਨ ਵਾਲੇ ਮਹਾਨ ਵਿਅਕਤੀ ਵਜੋਂ ਵੀ ਯਾਦ ਕੀਤਾ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਰਾਮਜੀ ਅੰਬੇਡਕਰ ਦੁਆਰਾ ਦਿੱਤੀ ਗਈ ਅਨੇਕਤਾ ਵਿੱਚ ਏਕਤਾ ਦੀ ਧਾਰਨਾ ਦਾ ਮੂਲ ਸਿਧਾਂਤ ਕਈ ਚੁਣੌਤੀਆਂ ਦੇ ਬਾਵਜੂਦ ਅੱਜ ਵੀ ਬਰਕਰਾਰ ਹੈ। ਭਾਰਤੀ ਸੰਵਿਧਾਨ ਨੂੰ ਦੁਨੀਆ ਦੇ ਸਭ ਤੋਂ ਵਧੀਆ ਸੰਵਿਧਾਨਾਂ ਵਿੱਚੋਂ ਇੱਕ ਦੱਸਦੇ ਹੋਏ, ਮੰਤਰੀ ਬੈਂਸ ਨੇ ਕਿਹਾ ਕਿ ਇਹ ਸਮਾਜ ਦੇ ਹਾਸ਼ੀਏ 'ਤੇ ਧੱਕੇ ਗਏ ਵਰਗਾਂ ਲਈ ਨਿਆਂ ਦੀ ਆਖਰੀ ਉਮੀਦ ਹੈ। 

"ਬਾਬਾ ਸਾਹਿਬ ਅੰਬੇਡਕਰ ਦੀ ਦੂਰਅੰਦੇਸ਼ੀ ਅਤੇ ਸੂਝਵਾਨ ਅਗਵਾਈ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਹਰ ਨਾਗਰਿਕ, ਖਾਸ ਕਰਕੇ ਦੱਬੇ-ਕੁਚਲੇ ਲੋਕਾਂ ਦੇ ਅਧਿਕਾਰਾਂ ਦੀ ਲਗਾਤਾਰ ਰੱਖਿਆ ਦਾ ਉਪਬੰਧ ਕੀਤਾ ਹੈ। ਸਿੱਖਿਆ ਮੰਤਰੀ ਬੈਂਸ ਨੇ ਸੰਵਿਧਾਨ ਦੀ ਪਵਿੱਤਰ ਕਿਤਾਬ ਵਿੱਚ ਦੱਬੇ-ਕੁਚਲੇ ਵਰਗਾਂ ਦੇ ਹਿੱਤਾਂ ਦੀ ਰਾਖੀ ਦਾ ਕਾਨੂੰਨੀ ਉਪਬੰਧ ਕਰਨ ਕਰਕੇ ਡਾਕਟਰ ਅੰਬੇਡਕਰ ਨੂੰ ਮਸੀਹਾ ਦੱਸਦਿਆਂ ਕਿਹਾ ਕਿ ਸਿੱਖਿਆ ਸਾਰੇ ਭੇਦਭਾਵ ਅਤੇ ਅਸਮਾਨਤਾਵਾਂ ਨੂੰ ਖਤਮ ਕਰਨ ਦੀ ਕੁੰਜੀ ਹੈ ਅਤੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਪੱਧਰ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਅਪਗ੍ਰੇਡ ਕਰਕੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਤੁਰ ਰਹੀ ਹੈ।

ਉਨ੍ਹਾਂ ਕਿਹਾ ਕਿ ਸ. ਭਗਵਾਨ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਭਰ ਵਿੱਚ ਪਹਿਲੀ ਸਰਕਾਰ ਹੈ ਜਿਸਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੀਆਂ ਤਸਵੀਰਾਂ ਨੂੰ ਪ੍ਰੇਰਕਾਂ ਅਤੇ ਆਦਰਸ਼ ਵਜੋਂ ਲਗਾਇਆ ਹੈ। ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ, ਸ. ਮਾਲਵਿੰਦਰ ਸਿੰਘ ਕੰਗ ਨੇ ਡਾ. ਭੀਮ ਰਾਓ ਰਾਮਜੀ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਸਾਨੂੰ ਅਜਿਹੀ ਮਹਾਨ ਅਤੇ ਦੂਰਦਰਸ਼ੀ ਸ਼ਖਸੀਅਤ ਨੂੰ ਇੱਕ ਵਿਸ਼ੇਸ਼ ਵਰਗ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। 

ਆਪਣੇ ਰਾਸ਼ਟਰ ਲਈ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੂੰ ਯਾਦ ਕਰਦੇ ਹੋਏ, ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੁਆਰਾ ਬਣਾਇਆ ਗਿਆ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਇੱਕ ਸਿਹਤਮੰਦ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਲਈ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨ ਲਈ ਉਨ੍ਹਾਂ (ਡਾ. ਬੀ. ਆਰ. ਅੰਬੇਡਕਰ) ਦੇ ਸਾਹਿਤ ਨੂੰ ਪੜ੍ਹਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ, ਵਿਦਿਆਰਥਣਾਂ ਅਮਨਪ੍ਰੀਤ ਕੌਰ (ਆਰ.ਬੀ.ਯੂ. ਤੋਂ ਬੀ.ਡੀ.ਐਸ. ਕਰ ਰਹੀ) ਅਤੇ ਰਜਨੀ (ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀ ਮਾਜਰਾ ਤੋਂ ਮਾਡਰਨ ਆਫਿਸ ਪ੍ਰੈਕਟਿਸ ਵਿੱਚ ਡਿਪਲੋਮਾ) ਨੇ ਆਪਣੇ ਤਜਰਬੇ ਸਾਂਝੇ ਕੀਤੇ ਕਿ ਕਿਵੇਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਵਿੱਚ ਮਦਦ ਕੀਤੀ ਹੈ। ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀ ਮਾਜਰਾ ਤੋਂ ਡਾ. ਰਵਿੰਦਰ ਕੁਮਾਰ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਤੋਂ ਡਾ. ਰਮਨਦੀਪ ਕੌਰ ਨੇ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀਆਂ ਸਫਲਤਾ ਦੀਆਂ ਕਹਾਣੀਆਂ ਸੁਣਾਈਆਂ।

ਸਿੱਖਿਆ ਮੰਤਰੀ ਨੇ ਇਸ ਮੌਕੇ ਸੱਤ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਪੰਜ ਲਾਭਪਾਤਰੀਆਂ ਨੂੰ ਅਸ਼ੀਰਵਾਦ (ਸ਼ਗਨ) ਸਕੀਮ ਦੇ ਪ੍ਰਵਾਨਗੀ ਪੱਤਰ ਵੀ ਸੌਂਪੇ। ਜ਼ਿਕਰਯੋਗ ਹੈ ਕਿ ਇਸ ਸਾਲ ਜ਼ਿਲ੍ਹੇ ਵਿੱਚ 7461 ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਮਨਜ਼ੂਰੀ ਅਤੇ 790 ਪਰਿਵਾਰਾਂ ਨੂੰ 4.29 ਕਰੋੜ ਰੁਪਏ ਦੀ ਅਸ਼ੀਰਵਾਦ ਸਕੀਮ ਦਾ ਲਾਭ ਦਿੱਤਾ ਗਿਆ ਹੈ।

ਇਸ ਮੌਕੇ ਮੌਜੂਦ ਪ੍ਰਮੁੱਖ ਸ਼ਖਸੀਅਤਾਂ ਵਿੱਚ ਰਿਆਤ ਅਤੇ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ, ਪ੍ਰਭਜੋਤ ਕੌਰ, ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ, ਪਰਮਿੰਦਰ ਸਿੰਘ ਗੋਲਡੀ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਰੁਜ਼ਗਾਰ ਅਧਿਕਾਰੀ ਅਸ਼ੀਸ਼ ਕਥੂਰੀਆ ਸ਼ਾਮਲ ਸਨ ਜਦੋਂ ਕਿ ਪ੍ਰੋਫੈਸਰ ਸਿਮਰ ਸ਼ੇਰਗਿੱਲ ਨੇ ਆਰ ਬੀ ਯੂ ਵੱਲੋਂ ਧੰਨਵਾਦ ਕੀਤਾ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Malwinder Singh Kang , Prabhjot Kaur , Parminder Singh Goldy , Rayat Bahra University , Rayat Bahra Group of Institutions , RBGI , Gurvinder Singh Bahra , Komal Mittal , DC Mohali , Deputy Commissioner Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD