Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡਾ. ਭੀਮ ਰਾਓ ਅੰਬੇਦਕਰ ਦੀ 134ਵੀਂ ਜਯੰਤੀ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਕੀਤੀ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurdeep Singh Randhawa,Raman Bahl,Jagroop Singh Sekhwan, Gurdaspur

Web Admin

Web Admin

5 Dariya News

ਦੀਨਾਨਗਰ/ਗੁਰਦਾਸਪੁਰ , 14 Apr 2025

Last updated on: Apr 14, 2025, 18:36 IST

ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਉੱਪਰ ਚੱਲਦੇ ਹੋਏ ਇੱਕ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਨਾ ਕਰਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਦਿਖਾਏ ਗਏ ਮਾਰਗ 'ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸਭ ਤੋਂ ਢੁਕਵੀਂ ਸ਼ਰਧਾਂਜਲੀ ਹੈ।

ਡਾ. ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜਯੰਤੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਲਈ ਸਮਰਪਿਤ ਕਰ ਦਿੱਤਾ ਅਤੇ ਦੱਬੇ-ਕੁਚਲੇ ਵਰਗ ਦੇ ਉਥਾਨ ਲਈ ਬਹੁਤ ਯਤਨ ਕੀਤੇ।  

ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਅਤੇ ਰਾਜਨੀਤਿਕ ਸਮਾਨਤਾ ਦਾ ਦ੍ਰਿਸ਼ਟੀਕੋਣ ਅੱਜ ਵੀ ਓਨਾ ਹੀ ਪ੍ਰਸੰਗਕ ਹੈ ਜਿੰਨਾ ਪਹਿਲਾਂ ਸੀ। ਡਾ. ਅੰਬੇਡਕਰ ਨੂੰ ਇੱਕ ਵਿਸ਼ਾਲ ਵਿਸ਼ਵ-ਵਿਆਪੀ ਸ਼ਖ਼ਸੀਅਤ ਦੱਸਦੇ ਹੋਏ, ਸ੍ਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਇੱਕ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਬਣਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡਾ. ਭੀਮ ਰਾਓ ਅੰਬੇਦਕਰ ਸਾਹਿਬ ਦੇ ਪੂਰਨਿਆਂ ਉੱਪਰ ਚੱਲਦੀ ਹੋਈ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ 6 ਮੰਤਰੀ ਅਨਸੂਚਿਤ ਜਾਤੀਆਂ ਨਾਲ ਸਬੰਧਿਤ ਹਨ। ਉਨ੍ਹਾਂ ਕਿਹਾ ਕਿ  ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਉਲਟ, ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਫੰਡਾਂ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ। 

ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਰਾਜ ਭਰ ਦੇ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 31 ਮਾਰਚ, 2020 ਤੋਂ ਪਹਿਲਾਂ ਐੱਸ.ਸੀ. ਕਾਰਪੋਰੇਸ਼ਨ ਦੁਆਰਾ ਜਾਰੀ ਕੀਤੇ ਗਏ ਕਰਜ਼ੇ ਮੁਆਫ਼ ਕਰ ਦਿੱਤੇ ਹਨ, ਜਿਸ ਨਾਲ ਵਿੱਤੀ ਤੰਗੀ ਕਾਰਨ ਅਦਾਇਗੀ ਕਰਨ ਵਿੱਚ ਅਸਮਰੱਥ ਵਿਅਕਤੀਆਂ ਨੂੰ ਲਾਭ ਪਹੁੰਚਿਆ ਹੈ। 

ਇਸ ਤੋਂ ਇਲਾਵਾ ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਅਨਸੂਚਿਤ ਜਾਤੀਆਂ ਅਤੇ ਅਨਸੂਚਿਤ ਜਨ ਜਾਤੀਆਂ ਲਈ ਅਸਾਮੀਆਂ ਦਾ ਰਾਖਵਾਂਕਰਨ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਰਾਜ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ  ਹੁਣ ਤੱਕ 50,000 ਤੋਂ ਵੱਧ ਸਰਕਾਰੀ ਨੌਕਰੀਆਂ ਮੈਰਿਟ ਦੇ ਅਧਾਰ 'ਤੇ ਦਿੱਤੀਆਂ ਜਾ ਚੁੱਕੀਆਂ ਹਨ।

ਡਾ. ਅੰਬੇਡਕਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀਆਂ ਲਗਾਉਣ ਨੂੰ ਯਕੀਨੀ ਬਣਾਇਆ ਗਿਆ ਹੈ।  ਇਸ ਮੌਕੇ ਉਨ੍ਹਾਂ ਕੁਝ ਦੇਸ਼ ਵਿਰੋਧੀ ਤਾਕਤਾਂ ਵੱਲੋਂ ਬਾਬਾ ਸਾਹਿਬ ਦੇ ਬੁੱਤਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੀ ਨੀਚ ਹਰਕਤ ਕਰਨ ਵਾਲੇ ਕਿਸੇ ਵੀ ਗੁਨਾਹਗਾਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ  ਅਨੁਸੂਚਿਤ ਜਾਤੀ/ਜਨਜਾਤੀ ਅਤੇ ਘੱਟ ਗਿਣਤੀ ਭਾਈਚਾਰਿਆਂ ਦੀ ਭਲਾਈ ਲਈ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਦਰਸਾਉਂਦੇ ਇੱਕ ਕਿਤਾਬਚੇ ਨੂੰ ਵੀ ਰੀਲੀਜ਼ ਕੀਤਾ ਗਿਆ। 

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਹੋਰ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਵਾਲੀਆਂ ਵਿਦਿਆਰਥਣਾਂ ਨੇ ਆਪਣੇ ਨਿੱਜੀ ਤਜ਼ਰਬੇ ਵੀ ਸਾਂਝੇ ਕੀਤੇ ਅਤੇ ਸਕਾਲਰਸ਼ਿਪ ਦੇਣ ਲਈ ਰਾਜ ਸਰਕਾਰ ਦਾ ਧੰਨਵਾਦ ਕੀਤਾ।  

ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਸ੍ਰੀ ਰਮਨ ਬਹਿਲ, ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਅਤੇ ਸ਼ਮਸ਼ੇਰ ਸਿੰਘ ਨੇ ਵੀ ਬਾਬਾ ਸਾਹਿਬ ਨੂੰ ਯੁੱਗ ਪੁਰਸ਼ ਦੱਸਦੇ ਹੋਏ ਆਪਣਾ ਸਤਿਕਾਰ ਭੇਟ ਕੀਤਾ। ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਗਿਆ ਜਦਕਿ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਮੁੱਖ ਮਹਿਮਾਨ ਤੇ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ।

ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ, ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਆਦਿੱਤਯ ਗੁਪਤਾ, ਐੱਸ.ਡੀ.ਐੱਮ. ਗੁਰਦਾਸਪੁਰ ਸ. ਮਨਜੀਤ ਸਿੰਘ ਰਾਜਲਾ, ਪੀ.ਸੀ.ਐੱਸ. ਅਧਿਕਾਰੀ ਰੁਪਿੰਦਰਪਾਲ ਸਿੰਘ, ਪ੍ਰਿੰਸੀਪਲ ਐੱਸ.ਐੱਸ.ਐੱਮ. ਕਾਲਜ ਡਾ. ਆਰ.ਕੇ. ਤੁੱਲੀ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ. ਸੁਖਵਿੰਦਰ ਸਿੰਘ, ਸਿਵਲ ਸਰਜਨ ਡਾ. ਪ੍ਰਭਜੋਤ ਕਲਸੀ ਵੀ ਹਾਜ਼ਰ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurdeep Singh Randhawa , Raman Bahl , Jagroop Singh Sekhwan , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD