Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਹਰਜੋਤ ਬੈਂਸ ਵੱਲੋਂ ਨੰਗਲ ਦੇ ਸਰਕਾਰੀ ਸਕੂਲ ਦਾ ਨਾਮ ਬਦਲ ਕੇ ਡਾ. ਭੀਮ ਰਾਓ ਅੰਬੇਡਕਰ ਸਕੂਲ ਆਫ਼ ਐਮੀਨੈਂਸ ਰੱਖਣ ਦਾ ਐਲਾਨ

1.24 ਕਰੋੜ ਨਾਲ ਨਵੀਨੀਕਰਨ ਹੋਏ 18 ਕਮਰੇ, ਫਰਨੀਚਰ ਤੇ ਇੰਟਰੈਕਟਿਵ ਪੈਨਲ ਨੇ ਬਦਲੀ ਸਕੂਲ ਆਫ਼ ਐਮੀਨੈਂਸ ਨੰਗਲ ਦੀ ਨੁਹਾਰ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government,Nangal, Dr BR Ambedkar, Dr Bhim Rao Ambedkar

Web Admin

Web Admin

5 Dariya News

ਨੰਗਲ , 14 Apr 2025

Last updated on: Apr 15, 2025, 11:04 IST

ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ ਮੌਕੇ ਨੰਗਲ ਦੇ ਸਕੂਲ ਆਫ਼ ਐਮੀਨੈਂਸ ਵਿੱਚ ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਇਸ ਸਕੂਲ ਦਾ ਨਾਮ ਡਾ.ਭੀਮ ਰਾਓ ਅੰਬੇਡਕਰ ਸਕੂਲ ਆਫ਼ ਐਮੀਨੈਂਸ ਹੋਵੇਗਾ। ਸਕੂਲ ਵਿਖੇ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਸ. ਬੈਂਸ ਨੇ 1.24 ਕਰੋੜ ਦੀ ਲਾਗਤ ਨਾਲ ਤਿਆਰ 18 ਕਮਰੇ, 51 ਲੱਖ ਨਾਲ ਤਿਆਰ ਫਰਨੀਚਰ ਤੇ 7 ਲੱਖ ਨਾਲ ਤਿਆਰ ਇੰਟਰੈਕਟਿਵ ਪੈਨਲ, ਸਕੂਲ ਨੂੰ ਸਮਰਪਿਤ ਕੀਤੇ। 

ਉਨ੍ਹਾਂ ਨੇ 4 ਕਰੋੜ ਨਾਲ ਤਿਆਰ ਹੋਣ ਵਾਲੇ ਹਰ ਮੌਸਮ ਅਨੁਕੂਲ ਸਵੀਮਿੰਗ ਪੂਲ ਦਾ ਨੀਂਹ ਪੱਥਰ ਵੀ ਰੱਖਿਆ ਅਤੇ ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਬਾਰੇ ਜਾਣਕਾਰੀ ਦਿੱਤੀ।  ਅੱਜ ਇੱਥੇ ਭਰਵੇ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਾਬਾ ਸਾਹਿਬ ਡਾ.ਬੀ.ਆਰ.ਅੰਬੇਡਕਰ ਜੀ ਨੇ ਸਮਾਜ ਵਿੱਚ ਸਮਾਨਤਾ ਦੇ ਅਧਿਕਾਰ ਦੀ ਪ੍ਰੋੜਤਾ ਕੀਤੀ ਤੇ ਅਜਿਹਾ ਸੰਵਿਧਾਨ ਤਿਆਰ ਕੀਤਾ ਜੋ ਸਰਵ ਪ੍ਰਮਾਣਿਤ ਹੋਇਆ। 

ਉਨ੍ਹਾਂ ਕਿਹਾ ਕਿ ਸਮਾਜ ਵਿੱਚ ਹਰ ਵਰਗ ਦੀ ਭਲਾਈ ਲਈ ਯਤਨ ਕਰਨ ਵਾਲੇ ਬਾਬਾ ਸਾਹਿਬ ਨੇ ਉਚੇਰੀ ਸਿੱਖਿਆ ਤੇ ਜ਼ੋਰ ਦਿੱਤਾ ਅਤੇ ਉਹ ਕਿਹਾ ਕਰਦੇ ਸਨ ਕਿ “ਵਿੱਦਿਆ ਸ਼ੇਰਨੀ ਦੇ ਦੁੱਧ ਵਾਂਗ ਹੈ, ਜੋ ਇਸ ਨੂੰ ਪੀਵੇਗਾ, ਉਹ ਦਹਾੜੇਗਾ।”ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਬਦਲਣ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ ਜਿਨ੍ਹਾਂ ਵਿੱਚ ਸਾਫ਼ ਪੀਣ ਵਾਲਾ ਪਾਣੀ, ਕੁੜੀਆਂ ਅਤੇ ਮੁੰਡਿਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਹਾਈ ਸਪੀਡ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨ, ਸੁਰੱਖਿਆ ਗਾਰਡ, ਕੈਂਪਸ ਮੈਨੇਜਰ ਅਤੇ ਵਿਦਿਆਰਥੀਆਂ ਲਈ ਆਵਾਜਾਈ ਸ਼ਾਮਲ ਹੈ। 

ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਸਰਕਾਰੀ ਸਕੂਲਾਂ ਦੀ ਹਾਲਤ ਤਰਸਯੋਗ ਸੀ - ਵਿਦਿਆਰਥੀਆਂ ਨੂੰ ਫਰਸ਼ 'ਤੇ ਬੈਠਣਾ ਪੈਂਦਾ ਸੀ ਅਤੇ ਅੱਜ, ਹਰ ਸਕੂਲ ਵਿੱਚ ਆਧੁਨਿਕ ਫਰਨੀਚਰ ਵਾਲੇ ਸਮਾਰਟ ਕਲਾਸਰੂਮ ਉਪਲਬਧ ਹਨ ਅਤੇ ਰਾਜ ਦੇ ਸਕੂਲ ਪ੍ਰਾਈਵੇਟ ਸਕੂਲਾਂ ਦਾ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਸਿੱਖਿਆ ਕ੍ਰਾਂਤੀ ਹੁਣ ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਉਨ੍ਹਾਂ ਨੇ ਇਸ ਸਕੂਲ ਦੇ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਦੀ ਸਫਲਤਾ ਦੀ ਕਹਾਣੀ ਸਾਂਝੀ ਕੀਤੀ, ਜਿਸਨੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਅਧੀਨ ਦਿੱਤੇ ਗਏ 2,000 ਰੁਪਏ ਨਾਲ ਟੀ-ਸ਼ਰਟ ਡਿਜ਼ਾਈਨ ਦਾ ਕਾਰੋਬਾਰ ਸ਼ੁਰੂ ਕੀਤਾ ਸੀ ਅਤੇ ਹੁਣ ਉਹ 40 ਫੀਸਦ ਮੁਨਾਫ਼ੇ ਦੇ ਮਾਰਜਿਨ ਨਾਲ ਪ੍ਰਤੀ ਮਹੀਨਾ 50,000 ਰੁਪਏ ਕਮਾ ਰਿਹਾ ਹੈ। ਇਸਦੇ ਨਾਲ ਹੀ ਨੰਗਲ ਸਕੂਲ ਦੀ ਇੱਕ ਹੋਰ ਵਿਦਿਆਰਥਣ, ਅਮਨਦੀਪ ਕੌਰ, ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਸੂਬਾ ਪੱਧਰੀ ਮਾਨਤਾ ਹਾਸਲ ਕੀਤੀ।

ਸ. ਬੈਂਸ ਨੇ ਨੰਗਲ ਦੇ ਚੱਲ ਰਹੇ ਵਿਕਾਸ 'ਤੇ ਵੀ ਚਾਨਣਾ ਪਾਇਆ, ਜਿਸਦਾ ਉਦੇਸ਼ ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਿੱਚ ਬਦਲਣਾ ਹੈ। ਉਨ੍ਹਾਂ ਨੇ ਫੰਡਾਂ ਦੀ ਢੁਕਵੀਂ ਵੰਡ ਅਤੇ ਨੰਗਲ ਦੇ ਪਹਿਲੇ ਫਲਾਈਓਵਰ ਦੀ ਸ਼ੁਰੂਆਤ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਖੇਤਰ ਵਿੱਚ ਵਿਕਾਸ ਦੇ ਨਵੇਂ ਯੁੱਗ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਨੰਗਲ ਦੇ ਲੋਕਾਂ ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਭ ਗੁਰੂ ਸਾਹਿਬਾਨ ਦੇ ਆਸ਼ੀਰਵਾਦ ਸਦਕਾ ਹੈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਨੇ ਸਿੱਖਿਆ ਮੰਤਰੀ ਸ. ਹਰਜੋਤ ਬੈਂਸ ਅਤੇ ਹੋਰ ਪਤਵੰਤਿਆਂ ਨੂੰ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਪ੍ਰਿੰਸੀਪਲ ਕਿਰਨ ਸ਼ਰਮਾ ਨੇ ਸਕੂਲ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਵੀ ਪਾਇਆ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Nangal , Dr BR Ambedkar , Dr Bhim Rao Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD