Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਬੀ.ਆਰ. ਅੰਬੇਡਕਰ ਦੁਆਰਾ ਦਿਖਾਏ ਗਏ ਮਾਰਗ 'ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ : ਹਰਪਾਲ ਸਿੰਘ ਚੀਮਾ

ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਦਾ 134ਵਾਂ ਜਨਮ ਦਿਵਸ ਮਨਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr BR Ambedkar, Dr Bhim Rao Ambedkar, Balkar Singh, Raman Arora, Inderjit Kaur Mann, Pawan Kumar Tinu, Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar, Himanshu Aggarwal

5 Dariya News

5 Dariya News

5 Dariya News

ਜਲੰਧਰ , 14 Apr 2025

Last updated on: Apr 15, 2025, 11:07 IST

ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸਿਧਾਤਾਂ ਨੂੰ ਕਾਇਮ ਰੱਖਣ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਦੁਆਰਾ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ (ਐਸ.ਸੀ) ਵਰਗ ਦੇ ਮੰਤਰੀਆਂ ਦੇ ਨਾਲ 'ਆਪ' ਸਰਕਾਰ ਨੇ ਪ੍ਰਤੀਨਿਧਤਾ ਅਤੇ ਸਮਾਵੇਸ਼ ਦੀ ਮਿਸਾਲ ਕਾਇਮ ਕੀਤੀ ਹੈ। 

ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕਰਕੇ ਕਾਨੂੰਨੀ ਖੇਤਰ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਯਕੀਨੀ ਬਣਾਏ ਹਨ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਦੀ  ਮੁਸ਼ਕਲ ਰਹਿਤ ਸੌਖਾਲੀ ਵੰਡ ਰਾਹੀਂ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਸ਼ਕਤ ਬਣਾਇਆ ਜਾ ਰਿਹਾ ਹੈ।

ਡਾ. ਅੰਬੇਡਕਰ ਦੇ 134ਵੇਂ ਜਨਮ ਦਿਵਸ ਨੂੰ ਮਨਾਉਣ ਲਈ ਡੇਵਿਅਟ ਕਾਲਜ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਨੂੰ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਵੱਲੋਂ ਦਰਸਾਏ ਗਏ ਮਾਰਗ 'ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੈ।

ਕੈਬਨਿਟ ਮੰਤਰੀ ਸ. ਚੀਮਾ, ਜਿਨ੍ਹਾਂ ਨਾਲ ਵਿਧਾਇਕ ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਸਨ, ਨੇ ਜ਼ੋਰ ਦੇ ਕੇ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਅਤੇ ਰਾਜਨੀਤਿਕ ਸਮਾਨਤਾ ਦਾ ਦ੍ਰਿਸ਼ਟੀਕੋਣ ਅੱਜ ਵੀ ਪਹਿਲਾਂ ਜਿੰਨਾ ਹੀ ਪ੍ਰਸੰਗਿਕ ਹੈ ।

ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵਜੋਂ ਡਾ. ਅੰਬੇਡਕਰ ਦੇ ਮਿਸਾਲੀ ਯੋਗਦਾਨ ਬਾਰੇ ਗੱਲ ਕਰਦਿਆਂ ਸ. ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਯਤਨਾਂ ਨੇ ਹਰੇਕ ਲਈ ਵੋਟ ਦੇ ਬਰਾਬਰ ਅਧਿਕਾਰ ਨੂੰ ਯਕੀਨੀ ਬਣਾਉਂਦਿਆਂ ਸਾਰਿਆਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੇ ਸਸ਼ਕਤ ਬਣਾਇਆ। ਉਨ੍ਹਾਂ ਕਿਹਾ ਕਿ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦਾ ਸੁਪਨਾ ਉਦੋਂ ਹੀ ਸਾਕਾਰ ਹੋ ਸਕਦਾ ਹੈ, ਜਦੋਂ ਅਸੀਂ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਸ਼ਾਮਲ ਹੋ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਦੇ ਹਾਂ।

ਡਾ. ਅੰਬੇਡਕਰ ਨੂੰ ਇੱਕ ਆਲਮੀ ਰਸੂਖ ਵਾਲਾ ਵਿਅਕਤੀ ਦੱਸਦਿਆਂ ਸ. ਚੀਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਇੱਕ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਬਣਾਉਣ ਲਈ ਮਿਲੇ ਕੇ  ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਡਾ. ਅੰਬੇਡਕਰ ਨੇ ਨਾ ਸਿਰਫ਼ ਸਾਡਾ ਸੰਵਿਧਾਨ ਤਿਆਰ ਕੀਤਾ ਬਲਕਿ ਆਪਣੇ ਦੂਰਅੰਦੇਸ਼ੀ ਦ੍ਰਿਸ਼ਟੀਕੋਣ ਨਾਲ ਭਾਰਤੀ ਰਿਜ਼ਰਵ ਬੈਂਕ ਦੀ ਸਥਾਪਨਾ ਦੀ ਨੀਂਹ ਵੀ ਰੱਖੀ।

ਸ. ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਡਾ. ਅੰਬੇਡਕਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦਿਆਂ ਇਹ ਯਕੀਨੀ ਬਣਾਇਆ ਕਿ ਸਾਰੇ ਸਰਕਾਰੀ ਦਫਤਰਾਂ ਵਿੱਚ ਪੁਰਾਣੀਆਂ ਸਰਕਾਰਾਂ ਵਾਂਗ ਮੁੱਖ ਮੰਤਰੀਆਂ ਦੀਆਂ ਤਸਵੀਰਾਂ ਲਾਉਣ ਦੀ ਥਾਂ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਲਾਈਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਆਪ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੀਆਂ ਗਈਆਂ ਕਈ ਪਹਿਲਕਦਮੀਆਂ ਦਾ ਵੇਰਵਾ ਵੀ ਦਿੱਤਾ, ਜਿਸ ਵਿੱਚ ਏ.ਜੀ. ਦਫ਼ਤਰ ਵਿੱਚ ਵਕੀਲਾਂ ਦੀ ਨਿਯੁਕਤੀ ‘ਚ ਐਸ.ਸੀ./ਐਸ.ਟੀ. ਉਮੀਦਵਾਰਾਂ ਲਈ 58 ਅਸਾਮੀਆਂ ਦਾ ਰਾਖਵਾਂਕਰਨ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਫੰਡਾਂ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ, ਜਦਕਿ ਪਿਛਲੀਆਂ ਸਰਕਾਰਾਂ ਨੇ ਐਸ.ਸੀ. ਵਿਦਿਆਰਥੀਆਂ ਦੀ ਭਲਾਈ ਲਈ ਆਉਣ ਵਾਲੇ ਫੰਡਾਂ ਦੀ ਵਰਤੋਂ ਆਪਣੇ ਸੌੜੇ ਹਿੱਤ ਪੂਰਨ ਲਈ ਕੀਤੀ।

ਸ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਾਸ਼ੀਏ 'ਤੇ ਧੱਕੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਐਸ.ਸੀ. ਕਾਰਪੋਰੇਸ਼ਨ ਵੱਲੋਂ 31 ਮਾਰਚ, 2020 ਤੋਂ ਪਹਿਲਾਂ ਜਾਰੀ ਕੀਤੇ ਗਏ ਕਰਜ਼ੇ ਮੁਆਫ਼ ਕਰ ਦਿੱਤੇ ਹਨ, ਜਿਸ ਨਾਲ ਵਿੱਤੀ ਤੰਗੀਆਂ-ਤੁਰਸ਼ੀਆਂ ਨਾਲ ਜੂਝ ਰਹੇ ਕਰਜ਼ਾ ਮੋੜਨ ‘ਚ ਅਸਮਰੱਥ ਪਰਿਵਾਰਾਂ ਨੂੰ ਵੱਡਾ ਲਾਭ ਮਿਲਿਆ।ਵਿਦਿਆਰਥੀਆਂ ਨੂੰ ਸੂਬੇ ਦੀ ਚੱਲ ਰਹੀ ਮੈਗਾ ਰੋਜ਼ਗਾਰ ਮੁਹਿੰਮ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਆਪ ਸਰਕਾਰ ਵੱਲੋਂ 50,000 ਤੋਂ ਵੱਧ ਸਰਕਾਰੀ ਨੌਕਰੀਆਂ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਹਨ। 

ਇਹ ਕਹਿੰਦਿਆਂ ਕਿ ਅੱਗੇ ਵੀ ਨੌਜਵਾਨਾਂ ਲਈ ਰੋਜ਼ਗਾਰ ਦੇ ਬਹੁਤ ਸਾਰੇ ਹੋਰ ਮੌਕੇ ਆ ਰਹੇ ਹਨ, ਉਨ੍ਹਾਂ ਕਿਹਾ ਕਿ ਨੌਜਵਾਨ ਇਨ੍ਹਾਂ ਮੌਕਿਆਂ ਦਾ ਲਾਭ ਲੈਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ।ਇਸ ਮੌਕੇ ਸ. ਚੀਮਾ ਨੇ ਅਸ਼ੀਰਵਾਦ ਸਕੀਮ ਅਤੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਲਾਭਪਾਤਰੀਆਂ ਨੂੰ ਵਧਾਈ ਪੱਤਰ ਵੀ ਵੰਡੇ। ਇਸ ਦੇ ਨਾਲ ਹੀ ਇਸ ਮੌਕੇ ਕਈ ਲਾਭਪਾਤਰੀਆਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ ਕਿ ਕਿਵੇਂ ਪੰਜਾਬ ਸਰਕਾਰ ਦੀਆਂ ਇਨ੍ਹਾਂ ਭਲਾਈ ਸਕੀਮਾਂ ਨੇ ਲੋੜ ਸਮੇਂ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਪਹੁੰਚਾਈ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਇੱਕ ਕਿਤਾਬਚਾ ਵੀ ਜਾਰੀ ਕੀਤਾ ਗਿਆ, ਜਿਸ ਵਿੱਚ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਦਰਸਾਇਆ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸ.ਚੀਮਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਮੌਜੂਦ ਪ੍ਰਮੁੱਖ ਸ਼ਖਸੀਅਤਾਂ ਵਿੱਚ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਹਰੀ ਸਲਮਾਨੀ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜਵਿੰਦਰ ਕੌਰ ਥਿਆੜਾ, ਪੰਜਾਬ ਐਗਰੀ ਐਕਸਪੋਰਟ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਆਪ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, 'ਆਪ' ਦੇ ਜ਼ਿਲ੍ਹਾ ਰੂਰਲ ਪ੍ਰਧਾਨ ਸਟੀਫਨ ਕਲੇਰ, ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ, ਪਵਨ ਕੁਮਾਰ ਟੀਨੂੰ, ਵਧੀਕ ਡਿਪਟੀ ਕਮਿਸ਼ਨਰ ਜਸਵੀਰ ਸਿੰਘ, ਹਲਕਾ ਇੰਚਾਰਜ ਜੀਤ ਲਾਲ ਭੱਟੀ, ਪ੍ਰਿੰਸੀਪਲ ਪ੍ਰੇਮ ਕੁਮਾਰ, ਡਿਪਟੀ ਮੇਅਰ ਮਲਕੀਤ ਸਿੰਘ, ਕੌਂਸਲਰ ਅਸ਼ਵਨੀ ਅਗਰਵਾਲ ਅਤੇ ਭਾਰੀ ਗਿਣਤੀ ਵਿੱਚ ਹੋਰ ਅਹਿਮ ਸਖਸ਼ੀਅਤਾਂ ਹਾਜ਼ਰ ਸਨ।

ਪੰਜਾਬ ਸਿੱਖਿਆ ਕ੍ਰਾਂਤੀ  ਡਾ.ਅੰਬੇਡਕਰ ਦੀ ਵਿਚਾਰਧਾਰਾ ਦੀ ਪ੍ਰਤੀਕ : ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਡਾ. ਬੀ.ਆਰ.ਅੰਬੇਡਕਰ ਦੀ ਵਿਚਾਰਧਾਰਾ ਨੂੰ ਦਰਸਾਉਂਦੀ ਹੈ। ਡਾ.ਬੀ.ਆਰ.ਅੰਬੇਡਕਰ ਚੌਕ ਵਿਖੇ ਬਾਬਾ ਸਾਹਿਬ ਦੇ 134ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਅਰਪਿਤ ਕਰਦਿਆਂ ਉਨ੍ਹਾਂ  ਕਿਹਾ ਕਿ ਬਾਬਾ ਸਾਹਿਬ ਵਲੋਂ ਸਮਾਜਿਕ ਸਸ਼ਕਤੀਕਰਨ ਲਈ ਸਿੱਖਿਆ ਖੇਤਰ ਦੀ ਮਜ਼ਬੂਤੀ ’ਤੇ ਜ਼ੋਰ ਦਿੱਤਾ ਗਿਆ ਸੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਹੀ ਇਸ ਮਹਾਨ ਆਗੂ ਦੀ ਵਿਚਾਰਧਾਰਾ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵਲੋਂ ਡਾ.ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਲਈ ਜਿੰਮੇਵਾਰ ਲੋਕਾਂ ਖਿਲਾਫ਼ ਸ਼ਖਤ ਤੋਂ ਸ਼ਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਵਿਦੇਸ਼ਾਂ ਵਿੱਚੋਂ ਦੋਸ਼ੀਆਂ ਨੂੰ ਕਾਬੂ ਕਰਕੇ ਸਖਤ ਕਾਰਵਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਇੰਦਰਜੀਤ ਕੌਰ ਮਾਨ ਅਤੇ ਹੋਰ ਸੀਨੀਅਰ ਆਗੂ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr BR Ambedkar , Dr Bhim Rao Ambedkar , Balkar Singh , Raman Arora , Inderjit Kaur Mann , Pawan Kumar Tinu , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar , Himanshu Aggarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD