Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਸ਼ਰਧਾ ਪੁਸ਼ਪ ਅਰਪਿਤ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਸਬੰਧੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਕਰਵਾਏ ਸੈਮੀਨਾਰ ਵਿੱਚ ਕੀਤੀ ਸ਼ਿਰਕਤ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Lakhbir Singh Rai,Rupinder Singh Happy,Dr BR Ambedkar, Dr Bhim Rao Ambedkar, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 14 Apr 2025

Last updated on: Apr 15, 2025, 11:53 IST

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਅੰਬੇਡਕਰ ਦੀ ਪ੍ਰਤੀਮਾ 'ਤੇ ਸ਼ਰਧਾ ਪੁਸ਼ਪ ਅਰਪਿਤ ਕੀਤੇ ਗਏ। ਇਸ ਉਰਪੰਤ ਉਹਨਾਂ ਨੇ ਇਸ ਦਿਵਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਸੈਮੀਨਾਰ ਵਿੱਚ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਇਸ ਦੌਰਾਨ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਉਹਨਾਂ ਦੇ ਨਾਲ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ "ਆਪ'' ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ।ਕੈਬਨਿਟ ਵਿੱਚ 6 ਐਸ.ਸੀ. ਮੰਤਰੀ ਹਨ ਤੇ ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਦਿੱਤਾ ਗਿਆ ਹੈ ਅਤੇ ਬਿਨਾਂ ਕਿਸੇ ਦਿੱਕਤ ਤੋਂ ਐਸ.ਸੀ. ਸਕਾਲਰਸ਼ਿਪ ਲਾਭਪਾਤਰੀਆਂ ਨੂੰ ਮਿਲ ਰਹੀ ਹੈ। 

ਡਾ. ਅੰਬੇਡਕਰ ਸਿਰਫ਼ ਇੱਕ ਵਿਅਕਤੀ ਨਹੀਂ, ਬਲਕਿ ਇੱਕ ਸੋਚ, ਇੱਕ ਅੰਦੋਲਨ ਅਤੇ ਇੱਕ ਸੰਕਲਪ ਸਨ। ਉਨ੍ਹਾਂ ਨੇ ਆਪਣੇ ਜੀਵਨ ਨੂੰ ਸਮਾਜਿਕ ਬਰਾਬਰੀ, ਨਿਆਂ ਅਤੇ ਵਿਦਿਆ ਦੇ ਅਧਿਕਾਰ ਲਈ ਸਮਰਪਿਤ ਕੀਤਾ। ਉਨ੍ਹਾਂ ਦੀ ਅਗਵਾਈ ਵਿੱਚ ਬਣਾਇਆ ਗਿਆ ਸੰਵਿਧਾਨ ਨਾ ਸਿਰਫ਼ ਲੋਕਤੰਤਰ ਦੀ ਨੀਂਹ ਹੈ, ਸਗੋਂ ਹਰ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਾਲਾ ਦਸਤਾਵੇਜ਼ ਹੈ।

ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਦਿਖਾਏ ਰਸਤੇ 'ਤੇ ਚੱਲ ਕੇ ਹੀ ਇਕ ਸਮਰੱਥ, ਸਿੱਖਿਆ ਯੋਗ ਅਤੇ ਸਮਾਨਤਾ ਤੇ ਆਧਾਰਿਤ ਭਾਰਤ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਡਾ. ਅੰਬੇਡਕਰ ਦੀ ਸੋਚ ਅੱਜ ਵੀ ਨੌਜਵਾਨੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਾ. ਅੰਬੇਡਕਰ ਦੇ ਆਦਰਸ਼ਾਂ ਅਨੁਸਾਰ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। 

ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਹਰ ਸਰਕਾਰੀ ਦਫਤਰ ਵਿਖੇ ਲਗਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਵਿਦਿਆ ਇਕ ਅਜਿਹੀ ਚੀਜ਼ ਹੈ, ਜੋ ਇਨਸਾਨ ਨੂੰ ਬਾਕੀ ਜੂਨਾਂ ਨਾਲੋਂ ਵੱਖਰਾ ਕਰਦੀ ਹੈ। 

ਅੱਖਰ ਤੇ ਗਿਆਨ ਸਦਕਾ ਡਾ. ਅੰਬੇਡਕਰ ਵਰਗੀ ਵੱਡੀ ਸ਼ਖ਼ਸੀਅਤ ਵੀ ਬਣਿਆ ਜਾ ਸਕਦਾ ਹੈ। ਡਾ. ਅੰਬੇਡਕਰ ਨੇ ਆਪਣੀ ਜ਼ਿੰਦਗੀ ਵਿੱਚ ਵੱਡੀ ਸਿੱਖਿਆ ਹਾਸਲ ਕਰ ਕੇ ਲੋਕਾਂ ਦਾ ਕਲਿਆਣ ਕੀਤਾ। ਕੈਬਨਿਟ ਮੰਤਰੀ ਸ. ਸੌਂਦ ਨੇ ਕਿਹਾ ਕਿ ਬਹੁਤ ਔਖੇ ਰਾਹਾਂ ਵਿੱਚੋਂ ਲੰਘ ਕੇ ਰਾਖਵਾਂਕਰਨ ਮਿਲਣ ਨਾਲ ਕਰੋੜਾਂ ਲੋਕਾਂ ਨੂੰ ਉਸ ਦਾ ਲਾਹਾ ਲਿਆ ਹੈ। 

ਉਹਨਾਂ ਦੱਸਿਆ ਕਿ ਅੱਜ ਵੱਡੀ ਗਿਣਤੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਲੈ ਰਹੇ ਹਨ। ਸਰਕਾਰ ਵੱਲੋਂ ਸਕੂਲਾਂ ਦੇ ਕੀਤੇ ਵਿਕਾਸ ਸਦਕਾ ਅੱਜ 15 ਹਜ਼ਾਰ ਤੋਂ ਵੱਧ ਬੱਚੇ ਪ੍ਰਾਈਵੇਟ ਸਕੂਲਾਂ ਵਿੱਚੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਆਏ ਹਨ। ਇਸ ਮੌਕੇ ਸੰਬੋਧਨ ਕਰਦੇ ਹੋਏ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਡਾ. ਅੰਬੇਡਕਰ ਨੇ ਦੇਸ਼ ਦੇ ਹਿਤ ਲਈ ਬਹੁਤ ਵੱਡਾ ਕੰਮ ਕੀਤਾ ਹੈ ਤੇ ਉਨ੍ਹਾਂ ਦੀ ਸੋਚ ਹਮੇਸ਼ਾ ਉਨਤੀ ਦੇ ਰਾਹ ਉੱਤੇ ਲੈ ਕੇ ਜਾਣ ਲਈ ਪ੍ਰੇਰਨਾ ਦਿੰਦੀ ਹੈ। 

ਉਨ੍ਹਾਂ ਦੇ ਸ਼ਬਦ ਕਿ ਉਹ ਕਿਸੇ ਸਮਾਜ ਦੀ ਤਰੱਕੀ ਨੂੰ ਔਰਤਾਂ ਦੀ ਤਰੱਕੀ ਦੇ ਅਧਾਰ 'ਤੇ ਦੇਖਦੇ ਹਨ, ਸਮਾਜ ਨੂੰ ਅੱਜ ਵੀ ਔਰਤਾਂ ਦੀ ਤਰੱਕੀ ਲਈ ਵੱਧ ਤੋਂ ਵੱਧ ਕੰਮ ਕਰਨ ਲਈ ਪ੍ਰੇਰਦੇ ਹਨ। ਉਹਨਾਂ ਕਿਹਾ ਕਿ ਵਿਦਿਆ ਬਹੁਤ ਵੱਡੀ ਤਾਕਤ ਹੈ ਤੇ ਜਿਹੜਾ ਇਨਸਾਨ ਜਿੰਨੀ ਵੱਧ ਵਿੱਦਿਆ ਹਾਸਲ ਕਰਦਾ ਹੈ, ਉਸ ਵੱਲੋਂ ਤਰੱਕੀ ਕਰਨ ਦੇ ਰਾਹ ਓਨੇ ਹੀ ਜ਼ਿਆਦਾ ਖੁੱਲ੍ਹ ਜਾਂਦੇ ਹਨ। 

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਪੁੱਜੇ ਮਹਿਮਾਨਾਂ ਦਾ ਰਸਮੀ ਤੌਰ ਉੱਤੇ ਸਵਾਗਤ ਕੀਤਾ ਗਿਆ ਤੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਵੱਲੋਂ ਰਸਮੀ ਤੌਰ ਉੱਤੇ ਧੰਨਵਾਦ ਕੀਤਾ ਗਿਆ। ਸੈਮੀਨਾਰ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਵੱਲੋਂ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ ਅਤੇ ਨਾਲ ਜੀ ਇਸ ਮੌਕੇ ਅਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਨੂੰ ਸਕੀਮ ਦੇ ਲਾਭ ਸਬੰਧੀ ਸੈਂਕਸ਼ਨ ਪੱਤਰ ਵੀ ਵੰਡੇ ਗਏ। 

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਤੇ ਯੂਨੀਵਰਸਿਟੀ ਵੱਲੋਂ ਕੈਬਨਿਟ ਮੰਤਰੀ ਦਾ ਸਨਮਾਨ ਕੀਤਾ ਗਿਆ ਅਤੇ ਨਾਲ ਹੀ ਯੂਨੀਵਰਸਿਟੀ ਵੱਲੋਂ ਡਿਪਟੀ ਕਮਿਸ਼ਨਰ ਦਾ ਵੀ ਸਨਮਾਨ ਕੀਤਾ ਗਿਆ। ਸੈਮੀਨਾਰ ਦੌਰਾਨ ਸਮਾਜਕ ਨਿਆਂ ਤੇ ਅਧਿਕਾਰਤਾ ਵਿਭਾਗ ਵੱਲੋਂ ਤਿਆਰ ਕੀਤਾ ਕਿਤਾਬਚਾ ਵੀ ਜਾਰੀ ਕੀਤਾ ਗਿਆ। 

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਅਜੈ ਸਿੰਘ ਲਿਬੜਾ, ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐੱਸ.ਡੀ.ਐਮ. ਬੱਸੀ ਪਠਾਣਾਂ ਹਰਵੀਰ ਕੌਰ, ਐੱਸ. ਡੀ. ਐਮ.ਅਮਲੋਹ ਚੇਤਨ ਬੰਗੜ, ਐੱਸ.ਡੀ. ਐਮ. ਅਰਵਿੰਦ ਕੁਮਾਰ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਢਿੱਲੋਂ, ਡਾਇਰੈਕਟਰ ਲੇਬਰ ਵੈੱਲਫੇਅਰ ਬੋਰਡ ਪੰਜਾਬ ਰਾਜ ਪੂਰੀ, ਮੈਂਬਰ ਪੰਜਾਬ ਮੰਡੀ ਬੋਰਡ ਇੰਦਰਜੀਤ ਸਿੰਘ, ਕੰਵਰਵੀਰ ਸਿੰਘ ਰਾਏ, ਚਮਨ ਕੁਰੇਸ਼ੀ, ਪ੍ਰਿਤਪਾਲ ਜੱਸੀ, ਸਤੀਸ਼ ਲਟੌਰ, ਨਵੀ ਸਰਹਿੰਦ, ਬਲਜਿੰਦਰ ਗੋਲ਼ਾ, ਅਸ਼ੀਸ਼ ਅੱਤਰੀ, ਆਸ਼ੀਸ਼ ਸੂਦ, ਦੀਪਕ ਬਤੀਸ਼, ਸਮੇਤ ਯੂਨੀਵਰਸਿਟੀ ਦੇ ਅਧਿਆਪਕ, ਵਿਦਿਆਰਥੀ ਅਤੇ ਪਤਵੰਤੇ ਹਾਜ਼ਰ ਸਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Lakhbir Singh Rai , Rupinder Singh Happy , Dr BR Ambedkar , Dr Bhim Rao Ambedkar , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD