Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

134ਵੀਂ ਅੰਬੇਡਕਰ ਜੈਯੰਤੀ : ਡਾ. ਅੰਬੇਡਕਰ ਨੇ ਦੇਸ਼ ਦੀ ਤਰੱਕੀ ਲਈ ਹਰ ਖੇਤਰ ‘ਚ ਲਾਮਿਸਾਲ ਅਗਵਾਈ ਕੀਤੀ: ਡਾ. ਰਵਜੋਤ ਸਿੰਘ

ਕਿਹਾ ਡਾ. ਅੰਬੇਡਕਰ ਵਿਸ਼ਵ ਰਤਨ ਸ਼ਖ਼ਸੀਅਤ, ਸੰਵਿਧਾਨ ‘ਚ ਹਰੇਕ ਲਈ ਕੀਤੀ ਮੌਲਿਕ ਅਧਿਕਾਰਾਂ ਦੀ ਵਿਵਸਥਾ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Bram Shanker Jimpa,Raj Kumar Chabbewal, Dr BR Ambedkar, Dr Bhim Rao Ambedkar,Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 14 Apr 2025

Last updated on: Apr 15, 2025, 11:54 IST

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ 134ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਵਿਦਿਆਰਥੀਆਂ ਨੂੰ ਤਾਕੀਦ ਕੀਤੀ ਕਿ ਉਹ ਬਾਬਾ ਸਾਹਿਬ ਅੰਬੇਡਕਰ ਦੀ ਜੀਵਨੀ ਨੂੰ ਅਵੱਸ਼ ਪੜ੍ਹਨ ਜਿਹੜੀ ਉਨ੍ਹਾਂ ਨੂੰ ਮਿੱਥਿਆ ਟੀਚਾ ਹਾਸਲ ਕਰਨ ਵਿਚ ਪ੍ਰੇਰਣਾਸਰੋਤ ਬਣੇਗੀ।

ਸਥਾਨਕ ਬੱਸ ਸਟੈਂਡ ਨਜ਼ਦੀਕ ਅੰਬੇਡਕਰ ਚੌਕ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਪੰਜਾਬ ਸਰਕਾਰ ਵਲੋਂ ਸਰਕਾਰੀ ਕਾਲਜ ਵਿਖੇ 134ਵੀ. ਅੰਬੇਡਕਰ ਜੈਯੰਤੀ ਨੂੰ ਸਮਰਿਪਤ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੰਵਿਧਾਨ ਦਾ ਨਿਰਮਾਣ ਕਰਨ ਦੇ ਨਾਲ-ਨਾਲ ਬਾਬਾ ਸਾਹਿਬ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਲਈ ਹਰ ਖੇਤਰ ਵਿਚ ਬਾਕਮਾਲ ਅਗਵਾਈ ਕੀਤੀ ਜਿਸ ਦੀ ਮਿਸਾਲ ਦੁਨੀਆਂ ਦੇ ਕੋਨੇ-ਕੋਨੇ ਵਿਚ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਭਾਰਤ ਰਤਨ ਹੀ ਨਹੀਂ ਸਗੋਂ ਵਿਸ਼ਵ ਰਤਨ ਸ਼ਖ਼ਸੀਅਤ ਸਨ ਜਿਨ੍ਹਾਂ ਨੂੰ ਮਹਾਨ ਸਮਾਜ ਸੁਧਾਰਕ, ਨਾਰੀ ਜਾਤੀ ਦੇ ਮੁਕਤੀਦਾਤਾ, ਸਫਲ ਵਕੀਲ, ਉੱਘੇ ਸਿਆਸਤਦਾਨ, ਮਹਾਨ ਅਧਿਆਪਕ ਅਤੇ ਦਾਰਸ਼ਨਿਕ ਵਜੋਂ ਦੁਨੀਆਂ ਭਰ ਵਿਚ ਜਾਣਿਆਂ ਜਾਂਦਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਇਕ ਨਾਗਰਿਕ ਨੂੰ ਬਰਾਬਰੀ, ਆਜ਼ਾਦੀ ਅਤੇ ਭਾਈਚਾਰੇ ਦਾ ਹੱਕ ਦਿਵਾਉਣ ਦੇ ਨਾਲ-ਨਾਲ ਉਨ੍ਹਾਂ ਨੇ ਸੰਵਿਧਾਨ ਵਿਚ ਦੇਸ਼ ਵਾਸੀਆਂ ਲਈ ਮੌਲਿਕ ਅਧਿਕਾਰਾਂ ਦੀ ਵਿਵਸਥਾ ਕੀਤੀ ਜਿਸ ਨਾਲ ਭੇਦਭਾਵ ਦਾ ਪਾੜਾ ਖਤਮ ਹੋਣਾ ਸ਼ੁਰੂ ਹੋਇਆ। 

ਉਨ੍ਹਾਂ ਕਿਹਾ ਕਿ ਹੱਕ-ਹਕੂਕ ਦੀ ਰਾਖੀ ਕਰਨ ਤੋਂ ਇਲਾਵਾ ਡਾ. ਬੀ.ਆਰ. ਅੰਬੇਡਕਰ ਨੇ ਦੇਸ਼ ਦੀ ਝੋਲੀ ਵਿਚ ਭਾਰਤੀ ਰਿਜ਼ਰਵ ਬੈਂਕ, ਵਿੱਤ ਕਮਿਸ਼ਨ, ਇੰਪਲਾਇਮੈਂਟ ਐਕਸਚੇਂਜ ਤੋਂ ਇਲਾਵਾ ਕਈ ਪ੍ਰੋਜੈਕਟ ਪਾਏ ਜਿਨ੍ਹਾਂ ਨੇ ਦੇਸ਼ ਦੇ ਵਿਕਾਸ ਵਿਚ ਵੱਡੀ ਭੂਮਿਕਾ ਨਿਭਾਈ। ਡਾ. ਭੀਮ ਰਾਓ ਅੰਬੇਡਕਰ ਦੇ ਸਿੱਖਿਆ ਸੰਕਲਪ ‘ਤੇ ਪੈਰਾ ਦੇਣ ਦਾ ਸੱਦਾ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ  ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਿੱਖਿਆ ਦਾ ਕੋਈ ਬਦਲ ਨਹੀਂ ਅਤੇ ਉਚੇਰੀ ਸਿੱਖਿਆ ਹਾਸਲ ਕਰਕੇ ਨੌਜਵਾਨ ਆਪਣੇ ਮਿੱਥੇ ਟੀਚਿਆਂ ਨੂੰ ਆਸਾਨੀ ਨਾਲ ਹਾਸਲ ਕਰ ਸਕਦੇ ਹਨ। 

ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਹੋਰਨਾਂ ਖੇਤਰਾਂ ਵਿਚ ਕੀਤੇ ਜਾ ਰਹੇ ਕਾਰਜਾਂ ਨੂੰ ਬਾਬਾ ਸਾਹਿਬ ਦੇ ਸੁਪਨਿਆਂ ਦੀ ਪੂਰਤੀ ਵਿਚ ਅਹਿਮ ਕਦਮ ਦੱਸਿਆ। ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਆਪਣੇ ਸੰਬੋਧਨ ਵਿਚ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਸਿੱਖਿਆ ਦੀ ਅਹਿਮੀਅਤ ‘ਤੇ ਜ਼ੋਰ ਦਿੰਦਿਆਂ ਹਰ ਇਕ ਨੂੰ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਬਣੇ ਡਾ. ਭੀਮ ਰਾਓ ਅੰਬੇਡਕਰ ਦੀਆਂ ਵੱਖ-ਵੱਖ ਖੇਤਰਾਂ ਵਿਚ ਪਹਿਲਕਦਮੀਆਂ ਹਮੇਸ਼ਾ ਵਿਦਿਆਰਥੀਆਂ, ਅਫ਼ਸਰਸ਼ਾਹੀ ਅਤੇ ਸਿਆਸਤਦਾਨਾਂ ਲਈ ਪ੍ਰੇਰਣਾ ਸਰੋਤ ਰਹਿਣਗੀਆਂ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਬਹੁਤ ਵੱਡੇ ਰਾਸ਼ਟਰਵਾਦੀ ਸਨ ਜਿਨ੍ਹਾਂ ਨੇ ਕਿਹਾ ਸੀ ਕਿ ਅਸੀਂ ਮੁੱਢ ਤੋਂ ਅਖੀਰ ਤੱਕ ਭਾਰਤੀ ਹਾਂ। 

ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਸਮਾਜ ਨੂੰ ਬਰਾਬਰੀ, ਆਜ਼ਾਦੀ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਿਆਂ ਸਾਰਿਆਂ ਲਈ ਬਰਾਬਰੀ ਦੇ ਹੱਕ ਰੱਖੇ।ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸੰਵਿਧਾਨ ਵਿਚ ਵਿਵਸਥਾ ਕਰਕੇ ਔਰਤਾਂ ਨੂੰ ਬਰਾਬਰੀ ਦੇ ਹੱਕ ਦਿਵਾਏ ਅਤੇ ਡਾ. ਅੰਬੇਡਕਰ ਦੀ ਦੂਰਅੰਦੇਸ਼ ਸਦਕਾ ਔਰਤਾਂ ਅੱਜ ਹਰ ਖੇਤਰ ਵਿਚ ਬੁਲੰਦੀਆਂ ਛੋਹ ਰਹੀਆਂ ਹਨ।

 ਪੰਜਾਬ ਸਰਕਾਰ ਵਲੋਂ ਡਾ. ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਗੱਲ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਅੰਦਰ ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿਚ ਲਾਮਿਸਾਲ ਕੰਮ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਹਮੇਸ਼ਾ ਦੇਸ਼ ਭਗਤੀ ਅਤੇ ਹੱਕ-ਹਕੂਕ ਦਾ ਸੰਦੇਸ਼ ਦਿੰਦੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਇਕ ਨੌਜਵਾਨ ਨੂੰ ਸਿੱਖਿਆ ਪ੍ਰਦਾਨ ਕਰਨੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬਾਬਾ ਸਾਹਿਬ ਵਲੋਂ ਸੰਜੋਏ ਸੁਪਨੇ ਨੂੰ ਸਾਕਾਰ ਕਰਨ ਲਈ ਸਾਨੂੰ ਸਮਾਜ ਵਿਚ ਬਰਾਬਰੀ ਲਿਆਉਣ ਅਤੇ ਕਿਸੇ ਵੀ ਵਿਅਕਤੀ ਨੂੰ ਪਛੜਾ ਨਾ ਰਹਿਣ ਲਈ ਸਾਂਝੇ ਹੰਭਲੇ ਮਾਰਨ ਦਾ ਪ੍ਰਣ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਅ ਤੋੜ ਮਿਹਨਤ ਕਰਕੇ ਬਾਬਾ ਸਾਹਿਬ ਦੇ ਆਦਰਸ਼ਾਂ ਨੂੰ ਅਪਣਾ ਕੇ ਜ਼ਿੰਦਗੀ ਵਿਚ ਇਮਾਨਦਾਰੀ, ਲਗਨ ਅਤੇ ਸਮਰਪਣ ਭਾਵਨਾ ਨਾਲ ਸਫਲਤਾ ਹਾਸਲ ਕਰਨ ਦੀ ਤਾਕੀਦ ਕੀਤੀ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਵਧਾਈ ਪੱਤਰ ਸੌਂਪੇ।ਉਨ੍ਹਾਂ ਨੇ ਆਸ਼ੀਰਵਾਦ ਸਕੀਮ ਤਹਿਤ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ।ਉਨ੍ਹਾਂ ਵਲੋਂ ਭਲਾਈ ਵਿਭਾਗ ਦੀਆਂ ਸਕੀਮਾਂ ਨੂੰ ਦਰਸਾਉਂਦਾ ਕਿਤਾਬਚਾ ਵੀ ਜਾਰੀ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਗਊਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਸਿੰਘ ਚੇਚੀ, ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਖਸ਼ੀ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਜ਼ਿਲ੍ਹਾ ਭਲਾਈ ਅਫ਼ਸਰ ਹਰਪਾਲ ਸਿੰਘ ਗਿੱਲ, ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਸਵੰਤ ਰਾਏ, ਕਾਲਜ ਪ੍ਰਿੰਸੀਪਲ ਅਨੀਤਾ ਸਾਗਰ ਤੋਂ ਇਲਾਵਾ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀ ਮੌਜੂਦ ਸਨ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bram Shanker Jimpa , Raj Kumar Chabbewal , Dr BR Ambedkar , Dr Bhim Rao Ambedkar , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD