Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਅੰਬੇਦਕਰ ਦੀ ਜਯੰਤੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਬਾਬਾ ਸਾਹਿਬ ਦੀ ਸੋਚ ਤੇ ਪਹਿਰਾ ਦੇਣ ਦਾ ਸੱਦਾ

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕੀਤੀ ਸ਼ਿਰਕਤ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab, Labh Singh Ugoke,  Dr BR Ambedkar, Dr Bhim Rao Ambedkar

Web Admin

Web Admin

5 Dariya News

ਬਰਨਾਲਾ/ ਹੰਡਿਆਇਆ , 14 Apr 2025

Last updated on: Apr 15, 2025, 12:43 IST

ਪੰਜਾਬ ਸਰਕਾਰ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਵਾਈ ਐੱਸ ਕਾਲਜ ਦੇ ਸਹਿਯੋਗ ਨਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀ 134ਵੀਂ ਜਯੰਤੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਵਾਈ ਐੱਸ ਕਾਲਜ ਹੰਡਿਆਇਆ ਵਿੱਚ ਕਰਵਾਇਆ ਗਿਆ ਹੈ ਜਿਸ ਵਿੱਚ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। 

ਸਮਾਗਮ ਦਾ ਆਗਾਜ਼ ਮਹਿਮਾਨਾਂ ਵਲੋਂ ਬਾਬਾ ਅੰਬੇਦਕਰ ਸਾਹਿਬ ਨੂੰ ਫੁੱਲਾਂ ਨਾਲ ਸ਼ਰਧਾਂਜਲੀ ਭੇਟ ਕਰਨ ਨਾਲ ਹੋਇਆ।

ਇਸ ਮਗਰੋਂ ਸੰਬੋਧਨ ਕਰਦੇ ਹੋਏ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਬਾਬਾ ਸਾਹਿਬ ਨੇ ਨਾ ਸਿਰਫ ਦਲਿਤਾਂ ਦੇ ਹੱਕਾਂ ਦੀ ਗੱਲ ਕੀਤੀ, ਬਲਕਿ ਸਾਰੇ ਭਾਰਤੀਆਂ ਦੇ ਹੱਕਾਂ ਲਈ ਯਤਨਸ਼ੀਲ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਬਾਬਾ ਸਾਹਿਬ ਦੀ ਸੋਚ 'ਤੇ ਪਹਿਰਾ ਦਿੱਤਾ ਜਾ ਰਿਹਾ ਹੈ ਅਤੇ ਅੱਜ ਸਾਰੇ ਜ਼ਿਲ੍ਹਿਆਂ ਵਿੱਚ ਸਮਾਗਮ ਉਲੀਕੇ ਗਏ ਹਨ।

ਇਸ ਮਗਰੋਂ ਸੰਬੋਧਨ ਕਰਦੇ ਹੋਏ ਵਿਧਾਇਕ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਬਾਬਾ ਸਾਹਿਬ ਨੇ ਸਿੱਖਿਆ ਨੂੰ ਹਥਿਆਰ ਵਜੋਂ ਵਰਤਿਆ ਜਿਨ੍ਹਾਂ ਨੇ ਸਾਨੂੰ ਪੜ੍ਹ- ਲਿਖ ਕੇ ਜਾਗਰੂਕ ਹੋਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਜਿਹੜਾ ਸਮਾਜ ਆਪਣੇ ਰਹਿਬਰਾਂ ਨੂੰ ਭੁੱਲ ਜਾਂਦਾ ਹੈ, ਉਹ ਤਰੱਕੀ ਨਹੀਂ ਕਰ ਸਕਦਾ, ਇਸ ਲਈ ਜ਼ਰੂਰੀ ਹੈ ਅਸੀਂ ਮਹਾਨ ਸ਼ਖ਼ਸੀਅਤਾਂ ਦੀ ਸੋਚ ਨੂੰ ਨਾਲ ਲੈ ਕੇ ਚੱਲੀਏ।

ਇਸ ਤੋਂ ਪਹਿਲਾਂ ਵਾਈ ਐੱਸ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਾਲ ਰਾਣਾ ਵਲੋਂ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਬਾਬਾ ਸਾਹਿਬ ਦੇ ਜੀਵਨ 'ਤੇ ਝਾਤ ਪਾਈ ਗਈ। ਇਸ ਮੌਕੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਬਰਨਾਲਾ ਜਗਵੀਰ ਸਿੰਘ ਨੇ ਸਰਕਾਰ ਵਲੋਂ ਵਿਭਾਗ ਰਾਹੀਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਹੋਰ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਯੋਗ ਵਿਅਕਤੀਆਂ ਨੂੰ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

ਇਸ ਮਗਰੋਂ ਵਾਈ ਐੱਸ ਗਰੁੱਪ ਦੇ ਵਿਦਿਆਰਥੀ ਪਰਮਵੀਰ ਸਿੰਘ ਵਲੋਂ ਬਾਬਾ ਸਾਹਿਬ ਬਾਰੇ ਮੋਨੋ ਐਕਟ ਪੇਸ਼ ਕੀਤਾ ਗਿਆ ਅਤੇ ਵਿਦਿਆਰਥੀਆਂ ਵਲੋਂ ਨੁੱਕੜ ਨਾਟਕ 'ਮੌਲਿਕ ਅਧਿਕਾਰ' ਵੀ ਖੇਡਿਆ ਗਿਆ। ਇਸ ਮੌਕੇ ਜਿੱਥੇ ਵਾਈ ਐੱਸ ਗਰੁੱਪ ਦੇ ਵਿਦਿਆਰਥੀਆਂ ਵਲੋਂ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ, ਓਥੇ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦਾ ਲਾਹਾ ਲੈਣ ਵਾਲੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਰਹੇ ਅਵਤਾਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। 

ਇਸ ਤੋਂ ਇਲਾਵਾ ਮਨਸਾਹਿਬਪ੍ਰੀਤ ਸਿੰਘ ਜੂਨੀਅਰ ਡਰਾਫਟਸਮੈਨ ਮਿਊਨੀਸਿਪਲ ਕਾਰਪੋਰੇਸ਼ਨ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਕਿ ਕਿਵੇਂ ਵਿਭਾਗੀ ਸਕੀਮਾਂ ਦਾ ਲਾਹਾ ਓਸਨੂੰ ਮਿਲਿਆ ਜਿਸ ਸਦਕਾ ਉਹ ਕਾਮਯਾਬ ਹੋ ਸਕਿਆ। ਇਸ ਮਗਰੋਂ ਮਹਿਮਾਨਾਂ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਲਾਭਪਾਤਰੀਆਂ, ਆਸ਼ੀਰਵਾਦ ਸਕੀਮਾਂ ਦੇ ਲਾਭਪਾਤਰੀਆਂ ਅਤੇ ਪੰਜਾਬ ਅਨੁਸੂਚਿਤ ਜਾਤੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਬਰਨਾਲਾ ਰਾਹੀਂ ਸਵੈ - ਰੋਜ਼ਗਾਰ ਲਈ ਘੱਟ ਵਿਆਜ ਦਰਾਂ 'ਤੇ ਕਰਜ਼ਾ ਸਕੀਮ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਦਾ ਸਨਮਾਨ ਕੀਤਾ ਗਿਆ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ ਵਲੋਂ ਸਾਰੇ ਮਹਿਮਾਨਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਬਰਨਾਲਾ ਤਰਫੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਲਾਭ ਸਿੰਘ ਉੱਗੋਕੇ, ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਰਾਮ ਤੀਰਥ ਮੰਨਾ, ਚੇਅਰਮੈਨ ਮਾਰਕੀਟ ਕਮੇਟੀ ਤਪਾ ਤਰਸੇਮ ਸਿੰਘ ਕਾਹਨੇਕੇ, ਚੇਅਰਮੈਨ ਮਾਰਕੀਟ ਕਮੇਟੀ ਭਦੌੜ ਅੰਮ੍ਰਿਤ ਢਿੱਲਵਾਂ, ਮੈਂਬਰ ਐਸਸੀ ਕਮਿਸ਼ਨ ਰੁਪਿੰਦਰ ਸਿੰਘ ਸੀਤਲ, ਵਧੀਕ ਡਿਪਟੀ ਕਮਿਸ਼ਨਰ ਸਤਵੰਤ ਸਿੰਘ, ਡੀ ਐੱਸ ਪੀ ਪਰਮਜੀਤ ਸਿੰਘ, ਪ੍ਰਿੰਸੀਪਲ ਵਾਈ ਐੱਸ ਗੁਰਪਾਲ ਰਾਣਾ ਦਾ ਸਨਮਾਨ ਕੀਤਾ ਗਿਆ। 

ਸਟੇਜ ਸੰਚਾਲਨ ਥੀਏਟਰ ਫੈਕਲਟੀ ਰੂਪਇੰਦਰ ਕੌਰ ਅਤੇ ਪੱਤਰਕਾਰੀ ਵਿਭਾਗ ਦੇ ਮੁਖੀ ਡਾ. ਰਿਸ਼ਭ ਭਾਰਦਵਾਜ ਵਲੋਂ ਬਾਖੂਬੀ ਕੀਤਾ ਗਿਆ। ਇਸ ਮੌਕੇ ਵੱਖ ਵੱਖ ਐਮ ਸੀ ਸਾਹਿਬਾਨ, ਪੁਲੀਸ ਅਧਿਕਾਰੀ, ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦਾ ਸਟਾਫ, ਵਾਈ ਐੱਸ ਗਰੁੱਪ ਦਾ ਸਟਾਫ, ਪਤਵੰਤੇ ਤੇ ਵਿਦਿਆਰਥੀ ਹਾਜ਼ਰ ਸਨ। 

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , Labh Singh Ugoke , Dr BR Ambedkar , Dr Bhim Rao Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD