Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਜਨੀਸ਼ ਦਹੀਯਾ ਤੇ ਦੀਪਸ਼ਿਖਾ ਸ਼ਰਮਾ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਕਣਕ ਦੀ ਖਰੀਦ ਸਬੰਧੀ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਦਹੀਯਾ

Rajneesh Kumar Dahiya, Rajneesh Dahiya, AAP, Aam Aadmi Party, Aam Aadmi Party Punjab, AAP Punjab, Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 14 Apr 2025

Last updated on: Apr 15, 2025, 13:09 IST

ਜ਼ਿਲ੍ਹੇ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ  ਨੇ ਅੱਜ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। 

ਇਸ ਮੌਕੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ (ਆਈ.ਏ.ਐਸ) ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਲਈ ਸਾਰੇ ਖਰੀਦ ਪ੍ਰਬੰਧ ਮੁਕੰਮਲ ਹਨ ਅਤੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੀ ਖਰੀਦ ਤੇ ਲਿਫਟਿੰਗ ਜਾਂ ਅਦਾਇਗੀ ਸਬੰਧੀ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਮੰਡੀ ਚ ਕਿਸਾਨਾਂ ਦੀ ਫਸਲ ਪੂਰੀ ਤਰ੍ਹਾਂ ਸੁੱਕੀ ਆ ਰਹੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਨਮੀ ਚੈੱਕ ਕਰਕੇ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਣਕ ਦਾ ਸਮਰਥਨ ਮੁੱਲ 2425 ਰੁਪਏ ਨਿਸ਼ਚਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਚੁੱਕਿਆ ਜਾਵੇਗਾ ਅਤੇ ਖਰੀਦੀ ਗਈ ਫਸਲ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ ਵਿੱਚ 24 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾਵੇਗੀ। 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਤੇ ਆੜ੍ਹਤੀਆਂ ਦੀ ਸਹੂਲਤ ਲਈ ਜ਼ਿਲ੍ਹੇ ਵਿਚ 126 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ ਕਿਸਾਨਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਸਹੂਲਤ ਲਈ ਪੀਣ ਵਾਲੇ ਪਾਣੀ, ਛਾਂ, ਸਫ਼ਾਈ, ਰੌਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਮੂਹ ਖਰੀਦ ਕੇਂਦਰਾਂ ਵਿੱਚ ਖਰੀਦ ਏਜੰਸੀਆਂ ਵੱਲੋਂ ਆਪਣੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਸੁੱਕੀ ਹੋਈ ਫਸਲ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ਤੇ ਹੀ ਸਬੰਧਤ ਅਫ਼ਸਰਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਉਪਰੰਤ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਵੱਲੋਂ ਤਲਵੰਡੀ ਭਾਈ ਖਰੀਦ ਕੇਂਦਰਾਂ ਵਿੱਚ ਵੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਵੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਬੇਅੰਤ ਸਿੰਘ ਹਕੂਮਤ ਸਿੰਘ ਵਾਲਾ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਹਿਮਾਂਸ਼ੂ ਕੁੱਕੜ, ਰੌਬੀ ਸੰਧੂ, ਜ਼ਿਲ੍ਹਾ ਮੰਡੀ ਅਫ਼ਸਰ ਜਸਮੀਤ ਸਿੰਘ ਬਰਾੜ ਸਮੇਤ ਹੋਰਨਾਂ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਤੇ ਮੈਂਬਰ ਵੀ ਹਾਜ਼ਰ ਸਨ।

 

Tags: Rajneesh Kumar Dahiya , Rajneesh Dahiya , AAP , Aam Aadmi Party , Aam Aadmi Party Punjab , AAP Punjab , Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD