Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਠੇਕੇਦਾਰ ਤੋਂ 10 ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਲੁਧਿਆਣਾ , 14 Apr 2025

Last updated on: Apr 15, 2025, 13:17 IST

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਹੇਠ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਨਹਿਰੂ ਰੋਜ਼ ਗਾਰਡਨ, ਸਿਵਲ ਲਾਈਨਜ਼, ਲੁਧਿਆਣਾ ਵਿਖੇ ਪੁਨਰ ਉਸਾਰੀ ਪ੍ਰੋਜੈਕਟ ਲਈ ਟੈਂਡਰ ਲਈ ਅਰਜ਼ੀ ਦਿੱਤੀ ਸੀ ਅਤੇ ਉਪਰੋਕਤ ਮੁਲਜ਼ਮ ਐਸਈ ਨੇ ਉਸਨੂੰ ਇਹ ਟੈਂਡਰ ਅਲਾਟ ਕਰਨ ਦੇ ਬਦਲੇ 10 ਪ੍ਰਤੀਸ਼ਤ ਕਮਿਸ਼ਨ ਰਿਸ਼ਵਤ ਵਜੋਂ ਮੰਗਿਆ ਹੈ। ਰਿਸ਼ਵਤ ਲੈਣ ਸਬੰਧੀ ਕੀਤੀ ਗੱਲਬਾਤ ਸ਼ਿਕਾਇਤਕਰਤਾ ਨੇ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਉਪਰੋਕਤ ਐਸਈ ਸੰਜੇ ਕੰਵਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD